For the best experience, open
https://m.punjabitribuneonline.com
on your mobile browser.
Advertisement

ਬਸਪਾ ਨੇ ਫ਼ਰੀਦਕੋਟ ਤੋਂ ਗੁਰਬਖਸ਼ ਚੌਹਾਨ ਤੇ ਗੁਰਦਾਸਪੁਰ ਤੋਂ ਰਾਜ ਜਨੋਤਰਾ ਨੂੰ ਉਮੀਦਵਾਰ ਐਲਾਨਿਆ

07:02 AM Apr 21, 2024 IST
ਬਸਪਾ ਨੇ ਫ਼ਰੀਦਕੋਟ ਤੋਂ ਗੁਰਬਖਸ਼ ਚੌਹਾਨ ਤੇ ਗੁਰਦਾਸਪੁਰ ਤੋਂ ਰਾਜ ਜਨੋਤਰਾ ਨੂੰ ਉਮੀਦਵਾਰ ਐਲਾਨਿਆ
ਗੁਰਬਖਸ਼ ਸਿੰਘ ਚੌਹਾਨ, ਰਾਜ ਕੁਮਾਰ ਜਨੋਤਰਾ
Advertisement

ਨਿੱਜੀ ਪੱਤਰ ਪ੍ਰੇਰਕ
ਫ਼ਰੀਦਕੋਟ, 20 ਅਪਰੈਲ
ਬਹੁਜਨ ਸਮਾਜ ਪਾਰਟੀ ਪੰਜਾਬ ਵੱਲੋਂ ਲੋਕ ਸਭਾ ਚੋਣਾਂ ਲਈ ਹਲਕਾ ਫ਼ਰੀਦਕੋਟ ਤੋਂ ਗੁਰਬਖਸ਼ ਸਿੰਘ ਚੌਹਾਨ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਉਹ ਪਹਿਲੇ ਉਮੀਦਵਾਰ ਹਨ ਜੋ ਫ਼ਰੀਦਕੋਟ ਦੇ ਰਹਿਣ ਵਾਲੇ ਹਨ। ਸ੍ਰੀ ਚੌਹਾਨ ਇਸ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਲੜ ਚੁੱਕੇ ਹਨ। ਉਨ੍ਹਾਂ ਪਿਛਲੇ ਇੱਕ ਮਹੀਨੇ ਤੋਂ ਆਪਣਾ ਚੋਣ ਪ੍ਰਚਾਰ ਸ਼ੁਰੂ ਕੀਤਾ ਹੋਇਆ ਸੀ। ਸਾਰੀਆਂ ਸਿਆਸੀ ਪਾਰਟੀਆਂ ਬਾਹਰਲੇ ਉਮੀਦਵਾਰ ਫ਼ਰੀਦਕੋਟ ਤੋਂ ਖੜ੍ਹੇ ਕਰਨ ਦਾ ਚੋਣ ਮੁੱਦਾ ਭਖਾ ਰਹੀਆਂ ਹਨ ਪਰ ਬਸਪਾ ਨੇ ਫ਼ਰੀਦਕੋਟ ਦੇ ਵਸਨੀਕ ਨੂੰ ਉਮੀਦਵਾਰ ਬਣਾ ਕੇ ਵਿਰੋਧੀ ਪਾਰਟੀਆਂ ਲਈ ਨਵੀਂ ਚੁਣੌਤੀ ਖੜ੍ਹੀ ਕਰ ਦਿੱਤੀ ਹੈ। ਗੁਰਬਖਸ਼ ਸਿੰਘ ਚੌਹਾਨ ਨੇ ਕਿਹਾ ਕਿ ਬਹੁਜਨ ਸਮਾਜ ਪਾਰਟੀ ਦੇ ਆਗੂ ਤੇ ਵਰਕਰ ਹੁਣ ਤੱਕ ਲੋਕ ਸਭਾ ਹਲਕੇ ਦੇ 9 ਹਲਕਿਆਂ ਵਿੱਚ ਚੋਣ ਰੈਲੀਆਂ ਅਤੇ ਮੀਟਿੰਗਾਂ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਬਹੁਜਨ ਸਮਾਜ ਪਾਰਟੀ ਦਾ ਹਲਕੇ ਵਿੱਚ ਵੱਡਾ ਆਧਾਰ ਹੈ ਅਤੇ ਉਹ ਇਹ ਚੋਣ ਜਿੱਤ ਕੇ ਦਲਿਤਾਂ ਦੀ ਆਵਾਜ਼ ਨੂੰ ਸੰਸਦ ਵਿੱਚ ਉਠਾਉਣਗੇ।

Advertisement

ਗੁਰਬਖ਼ਸ਼ ਸਿੰਘ ਚੌਹਾਨ ਨੂੰ ਟਿਕਟ ਮਿਲਣ ’ਤੇ ਹਾਰ ਪਾਉਂਦੇ ਹੋਏ ਪਾਰਟੀ ਦੇ ਸੂਬਾ ਆਗੂ। -ਫੋਟੋ: ਜੱਸ

ਜਲੰਧਰ (ਨਿੱਜੀ ਪੱਤਰ ਪ੍ਰੇਰਕ): ਬਹੁਜਨ ਸਮਾਜ ਪਾਰਟੀ ਨੇ ਗੁਰਦਾਸਪੁਰ ਤੋਂ ਇੰਜ. ਰਾਜ ਕੁਮਾਰ ਮਜੋਤਰਾ ਨੂੰ ਉਮੀਦਵਾਰ ਐਲਾਨਿਆ ਹੈ। ਪੰਜਾਬ ਬਸਪਾ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਪਾਰਟੀ ਨੇ ਹੁਣ ਤੱਕ ਸੱਤ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ ਤੇ ਬਾਕੀ ਛੇ ਉਮੀਦਾਵਰਾਂ ਦਾ ਐਲਾਨ ਵੀ ਜਲਦ ਹੀ ਕੀਤਾ ਜਾਵੇਗਾ। ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਗੁਰਦਾਸਪੁਰ ਤੋਂ ਇੰਜਨੀਅਰ ਰਾਜ ਕੁਮਾਰ ਜਨੋਤਾਰਾ ਉਮੀਦਵਾਰ ਬਣਾਏ ਗਏ ਹਨ। ਇੰਜਨੀਅਰ ਜਨੋਤਰਾ ਮਹਾਸ਼ਾ ਭਾਈਚਾਰੇ ਤੋਂ ਅਤੇ ਆਲ ਇੰਡੀਆ ਮਹਾਸ਼ਾ ਏਕਤਾ ਮੰਚ ਦੇ ਪ੍ਰਧਾਨ ਵੀ ਹਨ। ਸ੍ਰੀ ਗੜ੍ਹੀ ਨੇ ਦੱਸਿਆ ਕਿ ਬਸਪਾ ਦੇ ਬਾਨੀ ਪ੍ਰਧਾਨ ਬਾਬੂ ਕਾਂਸ਼ੀ ਰਾਮ ਜੀ ਵੇਲੇ 1985, 1989, 1992 ਅਤੇ 1996 ਦੀਆਂ ਲੋਕ ਸਭਾ ਚੋਣ ਵਿੱਚ ਮਹਾਸ਼ਾ ਭਾਈਚਾਰੇ ਦੇ ਧਰਮ ਚੰਦ ਨੂੰ ਗੁਰਦਾਸਪੁਰ ਹਲਕੇ ਤੋਂ ਚਾਰ ਵਾਰ ਚੋਣ ਲੜਾਈ ਸੀ ਅਤੇ ਹੁਣ 30 ਸਾਲਾਂ ਦੇ ਲੰਮੇ ਅਰਸੇ ਬਾਅਦ ਬਸਪਾ ਨੇ ਮੁੜ ਤੋਂ ਮਹਾਸ਼ਾ ਭਾਈਚਾਰੇ ਨੂੰ ਪੂਰੇ ਪੰਜਾਬ ਵਿੱਚ ਲਾਮਬੰਦੀ ਕਰਨ ਦੇ ਲਈ ਗੁਰਦਾਸਪੁਰ ਤੋਂ ਟਿਕਟ ਦਿੱਤੀ ਹੈ। ਇਸ ਤੋਂ ਪਹਿਲਾਂ ਬਸਪਾ ਹੁਸ਼ਿਆਰਪੁਰ ਤੋਂ ਰਾਕੇਸ਼ ਕੁਮਾਰ ਸੁਮਨ, ਫਿਰੋਜ਼ਪੁਰ ਤੋਂ ਸੁਰਿੰਦਰ ਕੰਬੋਜ, ਸੰਗਰੂਰ ਤੋਂ ਡਾ. ਮੱਖਣ ਸਿੰਘ ਅਤੇ ਪਟਿਆਲਾ ਤੋਂ ਜਗਜੀਤ ਛੜਬੜ ਨੂੰ ਆਪਣਾ ਉਮੀਦਵਾਰ ਐਲਾਨ ਚੁੱਕੀ ਹੈ ਅਤੇ ਸਾਰੇ ਉਮੀਦਵਾਰ ਚੋਣ ਮੈਦਾਨ ਵਿੱਚ ਪ੍ਰਚਾਰ ਲਈ ਸਰਗਰਮ ਹਨ।

Advertisement
Author Image

sukhwinder singh

View all posts

Advertisement
Advertisement
×