For the best experience, open
https://m.punjabitribuneonline.com
on your mobile browser.
Advertisement

ਬਸਪਾ ਨੇ ਪਟਿਆਲਾ ਲੋਕ ਸਭਾ ਲਈ ਜਗਜੀਤ ਸਿੰਘ ਛੜਬੜ ਨੂੰ ਉਮੀਦਵਾਰ ਐਲਾਨਿਆ

01:19 PM Apr 13, 2024 IST
ਬਸਪਾ ਨੇ ਪਟਿਆਲਾ ਲੋਕ ਸਭਾ ਲਈ ਜਗਜੀਤ ਸਿੰਘ ਛੜਬੜ ਨੂੰ ਉਮੀਦਵਾਰ ਐਲਾਨਿਆ
Advertisement

ਪਾਲ ਸਿੰਘ ਨੌਲੀ
ਜਲੰਧਰ, 13 ਅਪਰੈਲ
ਬਹੁਜਨ ਸਮਾਜ ਪਾਰਟੀ ਨੇ ਲੋਕ ਸਭਾ ਹਲਕਾ ਪਟਿਆਲਾ ਤੋਂ ਜਗਜੀਤ ਸਿੰਘ ਛੜਬੜ ਨੂੰ ਉਮੀਦਵਾਰ ਬਣਾਇਆ ਹੈ। ਕੇਂਦਰੀ ਕੋਆਰਡੀਨੇਟਰ ਰਣਧੀਰ ਸਿੰਘ ਬੈਣੀਵਾਲ ਨੇ ਕਿਹਾ ਕਿ ਬਸਪਾ ਪ੍ਰਧਾਨ ਮਾਇਆਵਤੀ ਵਲੋਂ ਹੀ ਉਮੀਦਵਾਰਾਂ ਬਾਰੇ ਅੰਤਿਮ ਫੈਸਲਾ ਲਿਆ ਜਾਂਦਾ ਹੈ। ਬਸਪਾ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਪਟਿਆਲਾ ਲੋਕ ਸਭਾ ਦੀ ਰਜਵਾੜਾਸ਼ਾਹੀ ਦਾ ਮੁਕਾਬਲਾ ਜਗਜੀਤ ਸਿੰਘ ਛੜਬੜ ਕਰਨਗੇ। ਬਸਪਾ ਦੇ ਹੁਣ ਤੱਕ ਚਾਰ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ, ਜਿਸ ਵਿਚ ਪਹਿਲਾਂ ਤੋਂ ਹੁਸ਼ਿਆਰਪੁਰ ਤੋਂ ਰਾਕੇਸ਼ ਕੁਮਾਰ ਸੁਮਨ, ਫਿਰੋਜ਼ਪੁਰ ਤੋਂ ਸੁਰਿੰਦਰ ਕੰਬੋਜ਼, ਸੰਗਰੂਰ ਤੋਂ ਡਾ. ਮੱਖਣ ਸਿੰਘ ਸ਼ਾਮਲ ਹਨ। ਸ੍ਰੀ ਛੜਬੜ ਧਾਰਮਿਕ ਤੇ ਸਮਾਜਿਕ ਪਿਛੋਕੜ ਨਾਲ ਸਬੰਧਤ ਹਨ। ਉਹ ਬਸਪਾ ਦੇ ਜ਼ਿਲ੍ਹਾ ਪ੍ਰਧਾਨ ਰਹਿ ਚੁੱਕੇ ਹਨ ਅਤੇ ਮੌਜੂਦਾ ਸੂਬਾ ਜਨਰਲ ਸਕੱਤਰ ਹਨ। ਬਹੁਜਨ ਸਮਾਜ ਪਾਰਟੀ ਵਲੋਂ 2012 ਵਿੱਚ ਰਾਜਪੁਰਾ ਤੋਂ ਅਤੇ 2017 ਘਨੌਰ ਵਿਧਾਨ ਸਭਾ ਤੋਂ ਚੋਣ ਲੜ ਚੁੱਕੇ ਹਨ। ਸਾਲ 2020 ਵਿੱਚ ਕਿਸਾਨ ਅੰਦੋਲਨ ਵੇਲੇ ਸੰਤ ਸਮਾਜ ਦੀ ਅਗਵਾਈ ਵਿੱਚ ਟੌਲ ਪਲਾਜ਼ਾ ਅਜੀਜ਼ਪੁਰ ਵਿਖੇ ਸੰਘਰਸ਼ਸ਼ੀਲ ਕਿਸਾਨਾਂ ਲਈ ਲਗਾਤਾਰ ਲੰਗਰ ਦਾ ਪ੍ਰਬੰਧ ਕਰਦੇ ਰਹੇ ਸਨ।

Advertisement

Advertisement
Author Image

Advertisement
Advertisement
×