For the best experience, open
https://m.punjabitribuneonline.com
on your mobile browser.
Advertisement

ਬਸਪਾ ਵੱਲੋਂ ਸੰਵਿਧਾਨ ਬਚਾਉਣ ਲਈ ਭਾਜਪਾ ਤੋਂ ਮੁਕਤੀ ਦਾ ਸੱਦਾ

09:04 AM Apr 15, 2024 IST
ਬਸਪਾ ਵੱਲੋਂ ਸੰਵਿਧਾਨ ਬਚਾਉਣ ਲਈ ਭਾਜਪਾ ਤੋਂ ਮੁਕਤੀ ਦਾ ਸੱਦਾ
ਬਸਪਾ ਦੇ ਕਾਫਲੇ ਦੀ ਅਗਵਾਈ ਕਰਦੇ ਹੋਏ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਤੇ ਵਿਧਾਇਕ ਨਛੱਤਰ ਪਾਲ।
Advertisement

ਸੁਰਜੀਤ ਮਜਾਰੀ
ਨਵਾਂ ਸ਼ਹਿਰ, 14 ਅਪਰੈਲ
ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਦੇਸ਼ ਦੇ ਸੰਵਿਧਾਨ ਨੂੰ ਬਚਾਉਣ ਲਈ ਭਾਜਪਾ ਤੋਂ ਮੁਕਤ ਹੋਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨ ਨੂੰ ਖ਼ਤਮ ਕਰਨ ਲਈ ਕੇਂਦਰ ਦੇ ਸੱਤਾਧਾਰੀਆਂ ਵੱਲੋਂ ਲੁਕਵੇਂ ਢੰਗ ਨਾਲ ਹਮਲੇ ਕਰਨਾ ਮੰਦਭਾਗਾ ਹੈ। ਉਹ ਇੱਥੇ ਬਸਪਾ ਵਰਕਰਾਂ ਨੂੰ ਸੰਬੋਧਨ ਕਰ ਰਹੇ ਸਨ। ਇਸ ਤੋਂ ਪਹਿਲਾਂ ਪਾਰਟੀ ਵੱਲੋਂ ਸ਼ਹਿਰ ਵਿੱਚ ਮਾਰਚ ਕੀਤਾ ਗਿਆ ਬਾਅਦ ਵਿੱਚ ਡਾ. ਅੰਬੇਡਕਰ ਯਾਦਗਾਰੀ ਸਮਾਰਕ ਵਿਖੇ ਉਨ੍ਹਾਂ ਦਾ ਜਨਮ ਦਿਨ ਮਨਾਇਆ ਗਿਆ।
ਇਸ ਮੌਕੇ ਨਵਾਂ ਸ਼ਹਿਰ ਦੇ ਬਸਪਾ ਵਿਧਾਇਕ ਨਛੱਤਰ ਪਾਲ ਨੇ ਪੰਜਾਬ ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਾਉਂਦਿਆਂ ਉਨ੍ਹਾਂ ਵੱਲੋਂ ਚੋਣ ਮਨੋਰਥ ਪੱਤਰ ਵਿੱਚ ਦਲਿਤ ਵਰਗ ਨੂੰ ਦਿੱਤੀਆਂ ਜਾਣ ਵਾਲੀਆਂ ਸੁੱਖ ਸਹੂਲਤਾਂ ਨਾ ਦਿੱਤੇ ਜਾਣ ਦਾ ਸਖ਼ਤ ਵਿਰੋਧ ਕੀਤਾ। ਆਗੂਆਂ ਨੇ ਕਾਂਗਰਸ ਅਤੇ ਅਕਾਲੀ ਦਲ ਨੂੰ ਵੀ ਇੱਕੋ ਥੈਲੀ ਦੇ ਚੱਟੇ ਵੱਟੇ ਦੱਸਦਿਆਂ ਲੋਕਾਂ ਨੂੰ ਮੌਕਾਪ੍ਰਸਤ ਤੇ ਪਰਿਵਾਰਵਾਦੀ ਧਿਰਾਂ ਤੋਂ ਸੁਚੇਤ ਰਹਿਣ ਲਈ ਪ੍ਰੇਰਿਆ। ਇਸ ਮੌਕੇ ਪਾਰਟੀ ਦੇ ਸੂਬਾ ਜਨਰਲ ਸਕੱਤਰ ਪ੍ਰਵੀਨ ਬੰਗਾ, ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਜਾਫਰਪੁਰ, ਮਨੋਹਰ ਲਾਲ ਕਮਾਮ ਜੈ ਪਾਲ ਸੁੰਡਾ ਆਦਿ ਵੀ ਆਪੋ ਆਪਣੇ ਸਾਥੀਆਂ ਨਾਲ ਸ਼ਾਮਲ ਹੋਏ।

Advertisement

Advertisement
Author Image

Advertisement
Advertisement
×