ਬਸਪਾ ਉਮੀਦਵਾਰ ਡਾ. ਮੱਖਣ ਸਿੰਘ ਦੇ ਹੱਕ ਵਿੱਚ ਚੋਣ ਪ੍ਰਚਾਰ
09:01 AM May 29, 2024 IST
Advertisement
ਪੱਤਰ ਪ੍ਰੇਰਕ
ਭਵਾਨੀਗੜ੍ਹ, 28 ਮਈ
ਇੱਥੇ ਲੋਕ ਸਭਾ ਹਲਕਾ ਸੰਗਰੂਰ ਤੋਂ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਡਾ. ਮੱਖਣ ਸਿੰਘ ਦੇ ਹੱਕ ਵਿੱਚ ਅੱਜ ਘਰ ਘਰ ਜਾ ਕੇ ਚੋਣ ਪ੍ਰਚਾਰ ਕੀਤਾ ਗਿਆ।
ਇਸ ਮੌਕੇ ਬਸਪਾ ਦੇ ਸੀਨੀਅਰ ਆਗੂ ਜਸਵਿੰਦਰ ਸਿੰਘ ਚੋਪੜਾ ਨੇ ਕਿਹਾ ਕਿ ਪੰਜਾਬੀਆ ਦਾ ਰਾਜ ਸੱਤਾ ਦਾ ਸੁੱਖ ਭੋਗ ਚੁੱਕੀਆਂ ਸਾਰੀਆ ਰਾਜਨੀਤਿਕ ਪਾਰਟੀਆਂ ਤੋਂ ਮੋਹ ਭੰਗ ਹੋ ਗਿਆ ਹੈ। ਬਸਪਾ ਦੇ ਵਰਕਰ ਅਪਣੇ ਨਿੱਜੀ ਖ਼ਰਚੇ ਤੇ ਉਮੀਦਵਾਰਾਂ ਲਈ ਚੋਣ ਸਮੱਗਰੀ, ਦਫ਼ਤਰ ਅਤੇ ਹਰ ਤਰਾ ਦਾ ਸਹਿਯੋਗ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਬਸਪਾ ਪਾਰਟੀ ਸਰਬ ਸਮਾਜ ਅਤੇ ਇਨਸਾਨੀਅਤ ਨੂੰ ਸਮਰਪਿਤ ਰਾਜਨੀਤਿਕ ਪਾਰਟੀ ਹੈ। ਉਨ੍ਹਾਂ ਨੇ ਬਸਪਾ ਲਈ ਵੋਟ ਅਤੇ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ।
Advertisement
Advertisement