ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਸਪਾ ਉਮੀਦਵਾਰ ਡਾ. ਮੱਖਣ ਸਿੰਘ ਵੱਲੋਂ ਬਾਲੀਆਂ ’ਚ ਚੋਣ ਮੀਟਿੰਗ

08:42 AM May 05, 2024 IST
ਪਿੰਡ ਬਾਲੀਆਂ ’ਚ ਬਸਪਾ ਉਮੀਦਵਾਰ ਡਾ. ਮੱਖਣ ਸਿੰਘ ਦਾ ਸਨਮਾਨ ਕਰਦੇ ਹੋਏ ਮੋਹਤਬਰ।

ਗੁਰਦੀਪ ਲਾਲੀ
ਸੰਗਰੂਰ, 4 ਮਈ
ਸੰਗਰੂਰ ਸੰਸਦੀ ਹਲਕੇ ਤੋਂ ਬਸਪਾ ਉਮੀਦਵਾਰ ਡਾ. ਮੱਖਣ ਸਿੰਘ ਨੇ ਆਪਣੀ ਚੋਣ ਮੁਹਿੰਮ ਤੇਜ਼ ਕਰ ਦਿੱਤੀ ਹੈ। ਵੱਖ-ਵੱਖ ਪਿੰਡਾਂ ਦੇ ਚੋਣ ਦੌਰੇ ਦੌਰਾਨ ਨੇੜਲੇ ਪਿੰਡ ਬਾਲੀਆਂ ਪੁੱਜੇ ਡਾ. ਮੱਖਣ ਸਿੰਘ ਅਤੇ ਬਸਪਾ ਦੇ ਸੂਬਾ ਜਨਰਲ ਸਕੱਤਰ ਚਮਕੌਰ ਸਿੰਘ ਵੀਰ ਨੇ ਚੋਣ ਮੀਟਿੰਗ ਨੂੰ ਸੰਬੋਧਨ ਕੀਤਾ।
ਡਾ. ਮੱਖਣ ਸਿੰਘ ਨੇ ਕਿਹਾ ਕਿ ਜਿਹੜੇ ਚਾਵਾਂ ਨਾਲ ਪੰਜਾਬ ਦੀ ਜਨਤਾ ਨੇ 2022 ਵਿੱਚ ਆਮ ਆਦਮੀ ਪਾਰਟੀ ਨੂੰ ਬਹੁਤ ਵੱਡਾ ਫਤਵਾ ਦੇ ਕੇ ਪੰਜਾਬ ਦੇ ਚੰਗੇ ਭਵਿੱਖ ਲਈ ਬਦਲਾਅ ਦਾ ਸੁਫ਼ਨਾ ਲਿਆ ਸੀ, ਉਹ ਸੁਫ਼ਨਾ ਚਕਨਾਚੂਰ ਹੋ ਗਿਆ ਹੈ। ਆਮ ਆਦਮੀ ਪਾਰਟੀ ਨੇ ਭ੍ਰਿਸ਼ਟਾਚਾਰ ਰਹਿਤ ਸਰਕਾਰ ਬਣਾਉਣ, ਰੇਤ ਮਾਫੀਆ ਬੰਦ ਕਰਨ, ਚਿੱਟਾ ਅਤੇ ਹੋਰ ਕੈਮੀਕਲ ਨਸ਼ੇ ਬੰਦ ਕਰਨ, ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਜਲਦੀ ਸਜ਼ਾਵਾਂ ਦੇਣ ਆਦਿ ਕਈ ਵਾਅਦੇ ਕੀਤੇ ਸਨ ਪਰ ਸੱਤਾ ਸੰਭਾਲਦਿਆਂ ਹੀ ਸਰਕਾਰ ਨੇ ਸਭ ਵਾਅਦੇ ਭੁਲਾ ਦਿੱਤੇ। ਉਨ੍ਹਾਂ ਕਿਹਾ ਕਿ ਬਸਪਾ ਸਾਰੇ ਸਮਾਜ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਅਤੇ ਭਲਾਈ ਕਰਨ ਵਾਲੀ ਪਾਰਟੀ ਹੈ ਅਤੇ ਇਸ ਵਾਰ ਆਪਣੇ ਬਿਹਤਰ ਭਵਿੱਖ ਲਈ ਬਸਪਾ ਦੇ ਹੱਕ ਵਿਚ ਫਤਵਾ ਦਿੱਤਾ ਜਾਵੇ। ਸੂਬਾ ਜਨਰਲ ਸਕੱਤਰ ਚਮਕੌਰ ਸਿੰਘ ਵੀਰ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਲੋਕ ਸਭਾ ਚੋਣਾਂ ਵਿੱਚ ਆਪ ਦੇ ਨੁਮਾਇੰਦਿਆਂ ਨੂੰ ਸਬਕ ਸਿਖਾਉਣ ਦਾ ਪੱਕਾ ਮਨ ਬਣਾ ਲਿਆ ਹੈ।

Advertisement

Advertisement
Advertisement