ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਸਪਾ ਉਮੀਦਵਾਰ ਗੁਰਬਖਸ਼ ਸਿੰਘ ਚੌਹਾਨ ਵੱਲੋਂ ਬਾਰ ਐਸੋਏਸ਼ਨ ਨਾਲ ਮੀਟਿੰਗ

08:09 AM May 02, 2024 IST

ਨਿੱਜੀ ਪੱਤਰ ਪ੍ਰੇਰਕ
ਫ਼ਰੀਦਕੋਟ, 1 ਮਈ
ਜ਼ਿਲ੍ਹਾ ਬਾਰ ਐਸੋਸੀਏਸ਼ਨ ਫਰੀਦਕੋਟ ਵਿੱਚ ਬਸਪਾ ਉਮੀਦਵਾਰ ਗੁਰਬਖਸ਼ ਸਿੰਘ ਚੌਹਾਨ ਨੇ ਜ਼ਿਲ੍ਹੇ ਦੇ ਵਕੀਲਾਂ ਨਾਲ ਮੁਲਾਕਾਤ ਕੀਤੀ ਅਤੇ ਪਾਰਟੀ ਦੀਆਂ ਨੀਤੀਆਂ ਤੇ ਏਜੰਡਿਆਂ ਬਾਰੇ ਜਾਣੂ ਕਰਵਾਇਆ। ਇਸ ਦੌਰਾਨ ਵਕੀਲਾਂ ਦੇ ਕਲਰਕਾਂ ਦੀ ਐਸੋਸੀਏਸ਼ਨ ਨੇ ਵੀ ਸ਼ਮੂਲੀਅਤ ਕੀਤੀ। ਸ੍ਰੀ ਚੌਹਾਨ ਨੇ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਭਾਰਤ ਦੇ ਸੰਵਿਧਾਨ ਨੂੰ ਬਚਾਉਣ ਲਈ ਕਾਫ਼ੀ ਅਹਿਮ ਹਨ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਭਾਰਤੀ ਸੰਵਿਧਾਨ ਦੇ ਉਲਟ ਨੀਤੀਆਂ ਅਪਣਾਈਆਂ ਜਾ ਰਹੀਆਂ ਹਨ ਜੋ ਦੇਸ਼ ਲਈ ਮਾਰੂ ਸਾਬਿਤ ਹੋਣਗੀਆਂ। ਉਨ੍ਹਾਂ ਕਿਹਾ ਕਿ ਜੇਕਰ ਇਸ ਵਾਰ ਵੀ ਭਾਜਪਾ ਨੂੰ ਨਹੀਂ ਹਰਾਇਆ ਜਾਂਦਾ ਤਾਂ ਭਵਿੱਖ ਵਿੱਚ ਕਦੇ ਵੀ ਚੋਣਾਂ ਨਹੀਂ ਹੋਣਗੀਆਂ ਅਤੇ ਤਾਨਾਸ਼ਾਹੀ ਰਾਜ ਸਥਾਪਿਤ ਹੋਵੇਗਾ। ਇਸ ਮੌਕੇ ਵਕੀਲਾਂ ਅਤੇ ਕਲਰਕਾਂ ਵੱਲੋਂ ਉਮੀਦਵਾਰ ਗੁਰਬਖਸ਼ ਸਿੰਘ ਚੌਹਾਨ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਗੁਰਲਾਭ ਸਿੰਘ ਔਲਖ, ਐਡਵੋਕੇਟ ਅਵਤਾਰ ਕ੍ਰਿਸ਼ਨ ਬਵੇਰਵਾਲ, ਐਡਵੋਕੇਟ ਜਗਦੀਸ਼ ਪ੍ਰਸ਼ਾਦ, ਐਡਵੋਕਟ ਜੋਗਿੰਦਰ ਸਿੰਘ ਬਰਾੜ ਅਤੇ ਰਮੇਸ਼ ਸਿੰਘ ਹਾਜ਼ਰ ਸਨ।

Advertisement

Advertisement
Advertisement