For the best experience, open
https://m.punjabitribuneonline.com
on your mobile browser.
Advertisement

ਬਸਪਾ ਨੇ ਅੰਬੇਡਕਰ ਦਾ ਜਨਮ ਦਿਹਾੜਾ ਮਨਾਇਆ

07:53 AM Apr 15, 2024 IST
ਬਸਪਾ ਨੇ ਅੰਬੇਡਕਰ ਦਾ ਜਨਮ ਦਿਹਾੜਾ ਮਨਾਇਆ
ਸਮਾਗਮ ਦੌਰਾਨ ਸੰਬੋਧਨ ਕਰਦੇ ਹੋਏ ਸੂਬਾ ਜਨਰਲ ਸਕੱਤਰ ਚਮਕੌਰ ਸਿੰਘ ਵੀਰ। ਫੋਟੋ: ਲਾਲੀ
Advertisement

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 14 ਅਪਰੈਲ
ਬਹੁਜਨ ਸਮਾਜ ਪਾਰਟੀ ਵੱਲੋਂ ਜ਼ਿਲ੍ਹਾ ਇੰਚਾਰਜ ਸੂਬੇਦਾਰ ਰਣਧੀਰ ਸਿੰਘ ਨਾਗਰਾ ਦੀ ਅਗਵਾਈ ਹੇਠ ਸੰਗਰੂਰ ਲੇਬਰ ਚੌਕ ਵਿੱਚ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਡਕਰ ਸਾਹਿਬ ਦਾ 133ਵਾਂ ਜਨਮ ਦਿਹਾੜਾ ਬੜੀ ਧੂਮ-ਧਾਮ ਨਾਲ ਮਨਾਇਆ ਗਿਆ ਜਿਸ ਵਿੱਚ ਬਸਪਾ ਦੇ ਸੂਬਾ ਜਨਰਲ ਸਕੱਤਰ ਚਮਕੌਰ ਸਿੰਘ ਵੀਰ ਸ਼ਾਮਲ ਹੋਏ। ਇਸ ਮੌਕੇ ਚਮਕੌਰ ਸਿੰਘ ਵੀਰ ਨੇ ਕਿਹਾ ਕਿ ਬੀਆਰ ਅੰਬੇਡਕਰ ਨੇ ਆਪਣੀ ਸਾਰੀ ਜ਼ਿੰਦਗੀ ਛੂਤ-ਛਾਤ, ਸਮਾਜਿਕ ਨਾ ਬਰਾਬਰੀ, ਗਰੀਬੀ ਅਤੇ ਭਾਰਤ ਦੇ ਮੂਲ ਨਿਵਾਸੀਆਂ ਨੂੰ ਬਰਾਬਰਤਾ ਦੇ ਅਧਿਕਾਰ ਦੇਣ ਲਈ ਲਗਾਈ। ਬਾਬਾ ਨੇ ਕਰੋੜਾਂ ਭਾਰਤੀਆਂ ਨੂੰ ਬਰਾਬਰਤਾ ਦੇ ਅਧਿਕਾਰ ਲੈ ਕੇ ਦਿੱਤੇ ਅਤੇ ਉਨ੍ਹਾਂ ਦਾ ਉਦੇਸ਼ ਭਾਰਤ ਦੇਸ਼ ਨੂੰ ਬੁੱਧਮਈ ਬਣਾਉਣਾ ਅਤੇ ਮੂਲ ਨਿਵਾਸੀਆਂ ਦਾ ਰਾਜਭਾਗ ਸਥਾਪਿਤ ਕਰਨਾ ਸੀ, ਇਸ ਮਨੋਰਥ ਨੂੰ ਪੂਰਾ ਕਰਨ ਲਈ 2024 ਦੀ ਜੰਗ ਭਖ ਚੁੱਕੀ ਹੈ ਅਤੇ ਲੋਕ ਸਭਾ ਸੰਗਰੂਰ ਤੋਂ ਵੀ ਉਮੀਦਵਾਰ ਡਾਕਟਰ ਮੱਖਣ ਸਿੰਘ ਚੋਣ ਮੈਦਾਨ ਵਿਚ ਹਨ।
ਭਵਾਨੀਗੜ੍ਹ (ਪੱਤਰ ਪ੍ਰੇਰਕ): ਡਾ. ਅੰਬੇਡਕਰ ਚੇਤਨਾ ਮੰਚ ਅਤੇ ਯੂਥ ਕਲੱਬ ਵੱਲੋਂ ਅੱਜ ਇੱਥੇ ਡਾ. ਅੰਬੇਡਕਰ ਦਾ 133 ਵਾਂ ਜਨਮ ਦਿਹਾੜਾ ਮਨਾਇਆ ਗਿਆ। ਸੰਸਥਾ ਦੇ ਸਰਪ੍ਰਸਤ ਚਰਨ ਸਿੰਘ ਚੋਪੜਾ ਨੇ ਦੱਸਿਆ ਕਿ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪੁੱਜੇ ਡਾ. ਹਰਜਿੰਦਰ ਸਿੰਘ ਵਾਲੀਆ ਅਤੇ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਡਾ. ਅੰਬੇਡਕਰ ਦੇ ਜੀਵਨ ਸੰਘਰਸ਼ ਬਾਰੇ ਚਾਨਣਾ ਪਾਇਆ।
ਸਮਾਗਮ ਦੌਰਾਨ ਵੱਖ ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਅਤੇ ਨਵੀਂ ਨੌਕਰੀ ਲੱਗਣ ਵਾਲੇ ਬੱਚਿਆਂ ਦਾ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ। ਸਮਾਗਮ ਵਿੱਚ ਡਾ. ਹਰਜਿੰਦਰ ਸਿੰਘ, ਮੰਚ ਦੇ ਪ੍ਰਧਾਨ ਬਲਕਾਰ ਸਿੰਘ ਆਦਿ ਹਾਜ਼ਰ ਸਨ।

Advertisement

ਬਸਪਾ ਉਮੀਦਵਾਰ ਜਗਜੀਤ ਸਿੰਘ ਛੜਬੜ ਦਾ ਸਨਮਾਨ

ਪਟਿਆਲਾ (ਖੇਤਰੀ ਪ੍ਰਤੀਨਿਧ): ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਪਟਿਆਲਾ ਦੇ ਜ਼ਿਲ੍ਹਾ ਦਫ਼ਤਰ ਵਿੱਚ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਦਾ ਜਨਮ ਦਿਹਾੜਾ ਮਨਾਇਆ ਗਿਆ। ਇਸ ਦੌਰਾਨ ਪਾਰਟੀ ਹਾਈਕਮਾਨ ਵੱਲੋਂ ਪਟਿਆਲਾ ਤੋਂ ਉਮੀਦਵਾਰ ਐਲਾਨੇ ਗਏ ਜਗਜੀਤ ਸਿੰਘ ਛੜਬੜ ਦਾ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਸਨਮਾਨ ਕੀਤਾ। ਇਸ ਦੌਰਾਨ ਸਮੂਹ ਪਾਰਟੀ ਕਾਰਕੁਨਾਂ ਨੇ ਪਾਰਟੀ ਉਮੀਦਵਾਰ ਦੀ ਜਿੱਤ ਯਕੀਨੀ ਬਣਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਾਉਣ ਦਾ ਪ੍ਰਣ ਵੀ ਲਿਆ। ਜਗਜੀਤ ਸਿੰਘ ਛੜਬੜ ਨੇ ਸਮੁੱਚੀ ਲੀਡਰਸਿਪ ਨੂੰ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ’ਚ ਲੈ ਕੇ ਜਾਣਗੇ ਅਤੇ ਸਮਾਜ ’ਤੇ ਭਾਰੀ ਪਈ ਸਰਮਾਏਦਾਰੀ ਨੂੰ ਲੋਕਾਂ ਦੇ ਸਹਿਯੋਗ ਨਾਲ ਮਾਤ ਪਾਉਣਗੇ। ਇਸ ਮੌਕੇ ਬਸਪਾ ਦੇ ਸੂਬਾਈ ਮੀਤ ਪ੍ਰਧਾਨ ਬਲਦੇਵ ਸਿੰਘ ਮਹਿਰਾ, ਜਨਰਲ ਸਕੱਤਰ ਜੋਗਾ ਸਿੰਘ ਪਨੌਦੀਆ ਤੇ ਜ਼ਿਲ੍ਹਾ ਪ੍ਰਧਾਨ ਰੂਪ ਸਿੰਘ ਬਠੋਈ ਤੇ ਮੀਤ ਪ੍ਰਧਾਨ ਸੁਰਜੀਤ ਸਿੰਘ ਗੋਰੀਆ ਨੇ ਵੀ ਵਿਚਾਰ ਪੇਸ਼ ਕੀਤੇ।

Advertisement
Author Image

Advertisement
Advertisement
×