ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਸਪਾ ਇਨੈਲੋ ਦੇ ਉਮੀਦਵਾਰ ਹਰ ਬਿਲਾਸ ਰੱਜੂ ਮਾਜਰਾ ਵੱਲੋਂ ਕਾਗਜ਼ ਦਾਖ਼ਲ

08:56 AM Sep 11, 2024 IST
ਨਰਾਇਣਗੜ੍ਹ ਦੀ ਨਵੀਂ ਅਨਾਜ ਮੰਡੀ ਵਿੱਚ ਬਸਪਾ ਇਨੈਲੋ ਉਮੀਦਵਾਰ ਹਰ ਬਿਲਾਸ ਰੱਜੂ ਮਾਜਰਾ ਅਤੇ ਹਾਜ਼ਰ ਲੋਕ।

ਫਰਿੰਦਰ ਪਾਲ ਗੁਲਿਆਣੀ
ਨਰਾਇਣਗੜ੍ਹ, 10 ਸਤੰਬਰ
ਇੱਥੇ ਬਸਪਾ-ਇਨੈਲੋ ਗੱਠਜੋੜ ਦੇ ਸਾਂਝੇ ਉਮੀਦਵਾਰ ਹਰਬਿਲਾਸ ਰੱਜੂ ਮਾਜਰਾ ਨੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਤੋਂ ਪਹਿਲਾਂ ਸਥਾਨਕ ਨਵੀਂ ਅਨਾਜ ਮੰਡੀ ਵਿੱਚ ਤਾਕਤ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ। ਇਸ ਮੌਕੇ ਇਨੈਲੋ ਅਤੇ ਬਸਪਾ ਪਾਰਟੀ ਦੇ ਆਗੂਆਂ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਉਣ ਵਾਲਾ ਸਮਾਂ ਬਸਪਾ ਇਨੈਲੋ ਦਾ ਹੀ ਹੋਵੇਗਾ ਅਤੇ ਸੂਬੇ ਵਿੱਚ ਗੱਠਜੋੜ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਭਾਜਪਾ ਦੇ ਰਾਜ ਵਿੱਚ ਹਰ ਵਰਗ ਦੁਖੀ ਹੋ ਗਿਆ ਹੈ ਅਤੇ ਜਨਤਾ ਬਸਪਾ ਇਨੈਲੋ ਦੀ ਸਰਕਾਰ ਬਣਾਉਣ ਜਾ ਰਹੀ ਹੈ। ਇਸ ਮੌਕੇ ਰਾਜਪੂਤ ਭਾਈਚਾਰੇ ਦੇ ਲੋਕਾਂ ਨੇ ਵੀ ਹਰਵਿਲਾਸ ਰੱਜੂ ਮਾਜਰਾ ਨੂੰ ਸਮਰਥਨ ਦਿੰਦਿਆਂ ਕਿਹਾ ਕਿ ਉਹ ਬਸਪਾ ਇਨੈਲੋ ਦੇ ਉਮੀਦਵਾਰ ਦਾ ਸਮਰਥਨ ਕਰਦੇ ਹਨ। ਹਰਬਿਲਾਸ ਰੱਜੂ ਮਾਜਰਾ ਨੇ ਕਿਹਾ ਕਿ ਉਹ ਆਪਣੇ ਹਲਕੇ ਦੇ ਲੋਕਾਂ ਦੀ ਸੇਵਾ ਕਰਨ ਲਈ ਚੋਣ ਮੈਦਾਨ ਵਿੱਚ ਉਤਰੇ ਹਨ। ਉਨ੍ਹਾਂ ਕਿਹਾ ਕਿ ਜੇ ਜਨਤਾ ਉਨ੍ਹਾਂ ਨੂੰ ਮੌਕਾ ਦਿੰਦੀ ਹੈ ਤਾਂ ਉਹ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰ ਦੇਣਗੇ ਅਤੇ ਜਿਹੜੇ ਮਸਲੇ ਕਾਂਗਰਸ ਅਤੇ ਭਾਜਪਾ ਹੱਲ ਨਹੀਂ ਕਰ ਸਕੇ, ਉਹ ਬਸਪਾ ਅਤੇ ਇਨੈਲੋ ਦੀ ਸਰਕਾਰ ਬਣਨ ‘ਤੇ ਹੱਲ ਹੋ ਜਾਣਗੇ। ਉਨ੍ਹਾਂ ਕਿਹਾ ਕਿ ਹਲਕਾ ਨਰਾਇਣਗੜ੍ਹ ਵਿੱਚ ਸੜਕਾਂ ਦੀ ਹਾਲਤ ਖਸਤਾ ਹੈ। ਹਸਪਤਾਲਾਂ ਵਿੱਚ ਡਾਕਟਰਾਂ ਦੀ ਅਤੇ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਹੈ ਅਤੇ ਹਲਕਾ ਨਰਾਇਣਗੜ੍ਹ ਦੇ ਕਿਸਾਨ ਸ਼ੂਗਰ ਮਿੱਲ ਤੋਂ ਪ੍ਰੇਸ਼ਾਨ ਹਨ।

Advertisement

Advertisement