ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਹਿੰਗਾਈ ਤੇ ਬੇਰੁਜ਼ਗਾਰੀ ਜਿਹੇ ਮੁੱਦਿਆਂ ’ਤੇ ਚੋਣ ਲੜ ਰਹੀ ਹੈ ਬਸਪਾ: ਛੜਬੜ

08:01 AM May 14, 2024 IST
ਚੋਣ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਬਸਪਾ ਉਮੀਦਵਾਰ ਜਗਜੀਤ ਛੜਬੜ। ਫੋਟੋ:ਭੰਗੂ

ਖੇਤਰੀ ਪ੍ਰਤੀਨਿਧ
ਪਟਿਆਲਾ 13 ਮਈ
ਪਟਿਆਲਾ ਤੋਂ ਬਸਪਾ ਉਮੀਦਵਾਰ ਜਗਜੀਤ ਸਿੰਘ ਛੜਬੜ ਨੇ ਕਿਹਾ ਕਿ ਭਾਜਪਾ ਵਾਂਗ ‘ਆਪ’ ਸਰਕਾਰ ਵੀ ਪੰਜਾਬ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਭੁੱਲ ਗਈ ਹੈ। ਜਿਸ ਤਰ੍ਹਾਂ ਮੋਦੀ ਨੇ ਹਰੇਕ ਭਾਰਤੀ ਦੇ ਖਾਤੇ ’ਚ 15 ਲੱਖ ਰੁਪਏ ਜਮ੍ਹਾਂ ਕਰਵਾਉਣ ਅਤੇ ਹਰ ਸਾਲ 2 ਕਰੋੜ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ, ਉਵੇਂ ਹੀ ‘ਆਪ’ ਨੇ ਵੀ ਹਰੇਕ ਔਰਤ ਨੂੰ ਹਰ ਮਹੀਨੇ 1000 ਰੁਪਏ ਦੇਣ ਅਤੇ ਨਸ਼ੇ ਦੀ ਸਮੱਸਿਆ ਨੂੰ ਕੁਝ ਦਿਨਾਂ ’ਚ ਖਤਮ ਕਰਨ ਦਾ ਵਾਅਦਾ ਕੀਤਾ ਸੀ ਪਰ ਇਨ੍ਹਾਂ ਵਿੱਚੋਂ ਕੋਈ ਵੀ ਪੂਰਾ ਨਹੀਂ ਹੋਇਆ। ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਅਤੇ ‘ਆਪ’ ਇੱਕੋ ਸਿੱਕੇ ਦੇ ਦੋ ਪਾਸੇ ਹਨ। ਫਿਰਕੂ ਅਤੇ ਫੁੱਟ ਪਾਊ ਮੁੱਦਿਆਂ ’ਤੇ ਚੋਣਾਂ ਲੜ ਰਹੀ ਭਾਜਪਾ ਦੇ ਉਲਟ ਬਸਪਾ ਵਧਦੀਆਂ ਕੀਮਤਾਂ ਅਤੇ ਵਧ ਰਹੀ ਬੇਰੁਜ਼ਗਾਰੀ ਵਰਗੇ ਅਸਲ ਲੋਕ ਮੁੱਦਿਆਂ ’ਤੇ ਚੋਣ ਲੜ ਰਹੀ ਹੈ। ਇਸ ਮੌਕੇ ਜੋਗਾ ਸਿੰਘ ਪਨੋਦੀਆਂ ਸੂਬਾਈ ਜਰਨਲ ਸਕੱਤਰ, ਰੂਪ ਸਿੰਘ ਬਠੋਈ ਜ਼ਿਲ੍ਹਾ ਪ੍ਰਧਾਨ ਸਮੇਤ ਮੱਘਰ ਕਨਸੂਆ, ਸੁਰਿੰਦਰ ਕੁਮਾਰ, ਰਵੀ ਕੁਮਾਰ, ਹਰਬੰਸ ਸਿੰਘ, ਬਲਜੀਤ ਹੈਪੀ, ਹਰਵਿੰਦਰ ਨਰੜੂ, ਜੋਧ ਸਿੰਘ, ਜੋਗਿੰਦਰ ਸਿੰਘ, ਗੁਰਜੀਤ ਸਿੰਘ, ਗੁਰਜੰਟ ਸਿੰਘ, ਹਰਬੰਸ ਸਿੰਘ ਤੇ ਬਲਵਿੰਦਰ ਸਿੰਘ ਆਦਿ ਮੌਜੂਦ ਸਨ।

Advertisement

Advertisement