ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਸਪਾ ਆਗੂਆਂ ਵੱਲੋਂ ਨੌਜਵਾਨਾਂ ਨੂੰ ਪਾਰਟੀ ਦੀ ਵਿਚਾਰਧਾਰਾ ਨਾਲ ਜੁੜਨ ਦੀ ਅਪੀਲ

09:02 AM Aug 17, 2024 IST
ਬਸਪਾ ਕਾਰਕੁਨਾਂ ਨੂੰ ਸੰਬੋਧਨ ਕਰਦੇ ਹੋਏ ਡਾ. ਮੱਖਣ ਸਿੰਘ। -ਫੋਟੋ: ਰਾਣੂ

ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 16 ਅਗਸਤ
ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਹੁਜਨ ਸਮਾਜ ਪਾਰਟੀ ਦੀ ਜ਼ਿਲ੍ਹਾ ਮਾ‌ਲੇਰਕੋਟਲਾ ਇਕਾਈ ਦੀ ਮੀਟਿੰਗ ਸੂਬਾ ਜਨਰਲ ਸਕੱਤਰ ਚਮਕੌਰ ਸਿੰਘ ਵੀਰ ਅਤੇ ਪਾਰਟੀ ਦੇ ਲੋਕ ਸਭਾ ਹਲਕਾ ਇੰਚਾਰਜ ਡਾ. ਮੱਖਣ ਸਿੰਘ ਦੀ ਰਹਿਨੁਮਾਈ ਹੇਠ ਹੋਈ।
ਇਸ ਦੌਰਾਨ ਚਮਕੌਰ ਸਿੰਘ ਵੀਰ ਅਤੇ ਡਾ. ਮੱਖਣ ਸਿੰਘ ਨੇ ਬੈਠਕ ਵਿੱਚ ਹਾਜ਼ਰ ਪਾਰਟੀ ਕਾਰਕੁਨਾਂ ਨੂੰ ਪਾਰਟੀ ਦੀਆਂ ਨੀਤੀਆਂ ਅਤੇ ਭਵਿੱਖ ਦੇ ਪ੍ਰੋਗਰਾਮਾਂ ਬਾਰੇ ਜਾਣੂ ਕਰਵਾਇਆ। ਆਗੂਆਂ ਨੇ ਪੰਜਾਬ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਬਸਪਾ ਦੀ ਵਿਚਾਰਧਾਰਾ ਨਾਲ ਜੁੜਨ। ਬੈਠਕ ਵਿੱਚ ਸ਼ਾਮਲ ਜ਼ਿਲ੍ਹਾ ਭਰ ਦੇ ਬਸਪਾ ਕਾਰਕੁਨਾਂ ਨੇ ਜ਼ਿਲ੍ਹਾ ਇਕਾਈ ਦੀ ਚੋਣ ਕੀਤੀ, ਜਿਸ ਵਿੱਚ ਸਰਬਸੰਮਤੀ ਨਾਲ ਸੇਵਾਮੁਕਤ ਜੇਈ ਜਗਤਾਰ ਸਿੰਘ ਨਾਰੀਕੇ ਨੂੰ ਪ੍ਰਧਾਨ, ਮਹਿੰਦਰ ਸਿੰਘ ਨੱਥੋਹੇੜੀ ਨੂੰ ਮੀਤ ਪ੍ਰਧਾਨ, ਸੁਖਦੇਵ ਸਿੰਘ ਜਿੱਤਵਾਲ ਖੁਰਦ ਨੂੰ ਜਨਰਲ ਸਕੱਤਰ, ਪਰਮਜੀਤ ਸਿੰਘ ਸੰਦੌੜ ਨੂੰ ਖ਼ਜ਼ਾਨਚੀ, ਡਾ. ਸੁਖਦੇਵ ਸਿੰਘ ਮਹੋਲੀ ਖੁਰਦ ਨੂੰ ਸੰਯੁਕਤ ਸਕੱਤਰ, ਰਾਜਕੁਮਾਰ ਮਾਲੇਰਕੋਟਲਾ ਨੂੰ ਸਕੱਤਰ, ਚਮਕੌਰ ਸਿੰਘ ਅਮਰਗੜ੍ਹ ਨੂੰ ਬਹੁਜਨ ਵਾਲੰਟੀਅਰ ਫੋਰਸ (ਯੂਥ ਵਿੰਗ ) ਦਾ ਕਨਵੀਨਰ ਅਤੇ ਗੁਰਤੇਜ ਸਿੰਘ ਅਮਾਮਗੜ੍ਹ ਨੂੰ ਸੋਸ਼ਲ ਮੀਡੀਆ ਇੰਚਾਰਜ ਚੁਣਿਆ ਗਿਆ।
ਇਸ ਸਮੇਂ ਚਮਕੌਰ ਸਿੰਘ ਵੀਰ ਅਤੇ ਡਾ. ਮੱਖਣ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਭਵਿੱਖ ਵਿੱਚ ਦੇਸ਼ ਦੀ ਵਾਗਡੋਰ ਬਸਪਾ ਦੇ ਹੱਥ ਵਿੱਚ ਹੋਵੇਗੀ ਕਿਉਂਕਿ ਦੇਸ਼ ਦੇ ਲੋਕ ਕੇਂਦਰ ਵਿਚਲੀ ਭਾਜਪਾ ਅਤੇ ਕਾਂਗਰਸ ਦੀ ਅਗਵਾਈ ਵਾਲੀਆਂ ਸਰਕਾਰਾਂ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਨਹੀਂ ਹਨ। ਆਗੂਆਂ ਨੇ ਕਿਹਾ ਕਿ ਦੇਸ਼ ਨੂੰ ਗੰਭੀਰ ਆਰਥਿਕ ਤੇ ਸਮਾਜਿਕ ਸੰਕਟ ਵੱਲ ਧੱਕ ਦਿੱਤਾ ਗਿਆ ਹੈ। ਆਗੂਆਂ ਨੇ ਕਿਹਾ ਕਿ ਪਾਰਟੀ ਵਿਧਾਨ ਸਭਾ ਹਲਕਿਆਂ ’ਚ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਦਰੁਸਤ ਕਰਨ ਲਈ ਹਰੇਕ ਵਿਧਾਨ ਸਭਾ ਹਲਕੇ ਨੂੰ ਪੰਜ ਜ਼ੋਨਾਂ ਵਿੱਚ ਵੰਡ ਕੇ ਪਾਰਟੀ ਦਾ ਜਥੇਬੰਦਕ ਢਾਂਚਾ ਮਜ਼ਬੂਤ ਕਰੇਗੀ। ਪਾਰਟੀ ਦੇ ਜਥੇਬੰਦਕ ਢਾਂਚੇ ’ਚ 50 ਫ਼ੀਸਦੀ ਅਹੁਦੇਦਾਰੀਆਂ ਨੌਜਵਾਨਾਂ ਨੂੰ ਦਿੱਤੀਆਂ ਜਾਣਗੀਆਂ। ਇਸ ਮੌਕੇ ਸ਼ਮਸ਼ਾਦ ਅੰਸਾਰੀ, ਸੰਤੋਖ ਸਿੰਘ ਰਾਏਪੁਰ, ਪ੍ਰਿੰਸੀਪਲ ਮੁਖਤਿਆਰ ਸਿੰਘ, ਹਰਜੋਤ ਸਿੰਘ, ਮੱਘਰ ਸਿੰਘ, ਰਣਜੀਤ ਸਿੰਘ ਮੰਨਵੀ ਆਦਿ ਮੌਜੂਦ ਸਨ।

Advertisement

Advertisement