ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਸਪਾ ਸੰਸਦ ਮੈਂਬਰ ਰਿਤੇਸ਼ ਪਾਂਡੇ ਭਾਜਪਾ ’ਚ ਸ਼ਾਮਲ

08:35 AM Feb 26, 2024 IST
ਨਵੀਂ ਦਿੱਲੀ ’ਚ ਬਸਪਾ ਨੇਤਾ ਰਿਤੇਸ਼ ਪਾਂਡੇ ਦਾ ਭਾਜਪਾ ’ਚ ਸਵਾਗਤ ਕਰਦੇ ਹੋਏ ਯੂਪੀ ਦੇ ਉਪ ਮੁੱਖ ਮੰਤਰੀ ਬ੍ਰਿਜੇਸ਼ ਪਾਠਕ, ਕੌਮੀ ਜਨਰਲ ਸਕੱਤਰ ਤਰੁਣ ਚੁੱਘ ਤੇ ਹੋਰ ਨੇਤਾ। -ਫੋਟੋ: ਮਾਨਸ ਰੰਜਨ ਭੂਈ

ਲਖਨਊ/ਨਵੀਂ ਦਿੱਲੀ, 25 ਫਰਵਰੀ
ਉੱਤਰ ਪ੍ਰਦੇਸ਼ ਦੇ ਅੰਬੇਡਕਰ ਨਗਰ ਸੰਸਦੀ ਹਲਕੇ ਤੋਂ ਲੋਕ ਸਭਾ ਮੈਂਬਰ ਰਿਤੇਸ਼ ਪਾਂਡੇ ਨੇ ਅੱਜ ਬਹੁਜਨ ਸਮਾਜ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਕੇ ਦਿੱਲੀ ਵਿੱਚ ਭਾਜਪਾ ਦਾ ਪੱਲਾ ਫੜ ਲਿਆ ਹੈ।
ਬਸਪਾ ਸੁਪਰੀਮੋ ਮਾਇਆਵਤੀ ਨੂੰ ਲਿਖੇ ਅਸਤੀਫੇ ਵਿੱਚ ਪਾਂਡੇ ਨੇ ਕਿਹਾ ਕਿ ਉਨ੍ਹਾਂ ਨੂੰ ਲੰਬੇ ਸਮੇਂ ਤੋਂ ਨਾ ਤਾਂ ਮੀਟਿੰਗਾਂ ਵਿੱਚ ਸੱਦਿਆ ਜਾ ਰਿਹਾ ਸੀ ਅਤੇ ਨਾ ਹੀ ਪਾਰਟੀ ਦੀ ਲੀਡਰਸ਼ਿਪ ਉਨ੍ਹਾਂ ਨਾਲ ਗੱਲ ਕਰ ਰਹੀ ਸੀ। ਇਸ ਸਭ ਤੋਂ ਉਹ ਇਸ ਨਤੀਜੇ ’ਤੇ ਪਹੁੰਚੇ ਹਨ ਕਿ ਪਾਰਟੀ ਨੂੰ ਹੁਣ ਉਨ੍ਹਾਂ ਦੀਆਂ ਸੇਵਾਵਾਂ ਦੀ ਲੋੜ ਨਹੀਂ ਹੈ। ਉਨ੍ਹਾਂ ਆਪਣੇ ਅਸਤੀਫੇ ਦੀ ਕਾਪੀ ਸੋਸ਼ਲ ਮੀਡੀਆ ਪਲੈਟਫਾਰਮ ‘ਐਕਸ’ ’ਤੇ ਸਾਂਝੀ ਕੀਤੀ ਹੈ।
ਆਪਣੇ ਇਸ ਪੱਤਰ ਵਿੱਚ ਪਾਂਡੇ ਨੇ ਦਾਅਵਾ ਕੀਤਾ ਕਿ ਉਨ੍ਹਾਂ ਮਾਇਆਵਤੀ ਤੇ ਪਾਰਟੀ ਦੀ ਸਿਖਰਲੀ ਲੀਡਰਸ਼ਿਪ ਨੂੰ ਮਿਲਣ ਤੇ ਉਨ੍ਹਾਂ ਦੇ ਸੰਪਰਕ ਵਿੱਚ ਰਹਿਣ ਦੀਆਂ ਅਣਗਿਣਤ ਕੋਸ਼ਿਸ਼ਾਂ ਕੀਤੀਆਂ ਪਰ ਇਹ ਸਭ ਬੇਨਤੀਜਾ ਰਹੀਆਂ। ਉਨ੍ਹਾਂ ਕਿਹਾ, ‘‘ਇਸ ਸਮੇਂ ਦੌਰਾਨ ਮੈਂ ਆਪਣੇ ਇਲਾਕੇ ਵਿੱਚ ਲਗਾਤਾਰ ਪਾਰਟੀ ਵਰਕਰਾਂ ਤੇ ਸਮਰਥਕਾਂ ਨੂੰ ਮਿਲਦਾ ਰਿਹਾ ਅਤੇ ਹਲਕੇ ਵਿੱਚ ਚੱਲ ਰਹੇ ਵੱਖ-ਵੱਖ ਕੰਮਾਂ ਵਿੱਚ ਸ਼ਮੂਲੀਅਤ ਕਰਦਾ ਰਿਹਾ। ਅਖ਼ੀਰ ਹੁਣ ਮੈਂ ਇਸ ਨਤੀਜੇ ’ਤੇ ਪਹੁੰਚਿਆ ਹਾਂ ਕਿ ਪਾਰਟੀ ਨੂੰ ਮੇਰੀਆਂ ਸੇਵਾਵਾਂ ਤੇ ਹਾਜ਼ਰੀ ਦੀ ਲੋੜ ਨਹੀਂ ਹੈ। ਇਸ ਵਾਸਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇਣ ਤੋਂ ਇਲਾਵਾ ਮੇਰੇ ਕੋਲ ਹੋਰ ਕੋਈ ਰਾਹ ਨਹੀਂ ਬਚਿਆ ਹੈ। ਪਾਰਟੀ ਤੋਂ ਨਾਤਾ ਤੋੜਨਾ ਭਾਵਨਾਤਮਕ ਤੌਰ ’ਤੇ ਇਕ ਮੁਸ਼ਕਿਲ ਫੈਸਲਾ ਹੈ।’’
ਇਸ ਤੋਂ ਕੁਝ ਘੰਟਿਆਂ ਬਾਅਦ ਹੀ ਪਾਂਡੇ ਦਿੱਲੀ ਵਿੱਚ ਭਾਜਪਾ ਦੇ ਸੀਨੀਅਰ ਆਗੂਆਂ ਦੀ ਹਾਜ਼ਰੀ ਵਿੱਚ ਭਗਵਾਂ ਪਾਰਟੀ ’ਚ ਸ਼ਾਮਲ ਹੋ ਗਏ। -ਪੀਟੀਆਈ

Advertisement

ਮਾਇਆਵਤੀ ਨੇ ਸੰਸਦ ਮੈਂਬਰਾਂ ਨੂੰ ਆਤਮ-ਨਿਰੀਖਣ ਕਰਨ ਦੀ ਨਸੀਹਤ ਦਿੱਤੀ

ਲਖਨਊ: ਪਾਰਟੀ ਦੇ ਸੰਸਦ ਮੈਂਬਰ ਦੇ ਭਾਜਪਾ ’ਚ ਸ਼ਾਮਲ ਹੋਣ ਵਿਚਾਲੇ ਬਸਪਾ ਸੁਪਰੀਮੋ ਮਾਇਆਵਤੀ ਨੇ ਅੱਜ ਸੋਸ਼ਲ ਮੀਡੀਆ ਪਲੈਟਫਾਰਮ ‘ਐਕਸ’ ’ਤੇ ਪਾਈਆਂ ਲੜੀਵਾਰ ਪੋਸਟਾਂ ਵਿੱਚ ਰਿਤੇਸ਼ ਪਾਂਡੇ ਦਾ ਜ਼ਿਕਰ ਕੀਤੇ ਬਿਨਾ ਆਪਣੀ ਪਾਰਟੀ ਦੇ ਸੰਸਦ ਮੈਂਬਰਾਂ ਨੂੰ ਨਸੀਹਤ ਦਿੰਦੇ ਹੋਏ ਕਿਹਾ, ‘‘ਬਸਪਾ ਸਿਆਸੀ ਪਾਰਟੀ ਦੇ ਨਾਲ ਹੀ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੇ ਆਤਮਸਨਮਾਨ ਦਾ ਮਿਸ਼ਨ ਵੀ ਹੈ, ਜਿਸ ਕਰ ਕੇ ਇਸ ਪਾਰਟੀ ਦੀ ਨੀਤੀ ਤੇ ਕਾਰਜਸ਼ੈਲੀ ਦੇਸ਼ ਦੀਆਂ ਪੂੰਜੀਵਾਦੀ ਪਾਰਟੀਆਂ ਤੋਂ ਵੱਖ ਹੈ। ਇਸ ਗੱਲ ਨੂੰ ਧਿਆਨ ਵਿੱਚ ਰੱਖ ਕੇ ਹੀ ਚੋਣਾਂ ਵਿੱਚ ਪਾਰਟੀ ਆਪਣੇ ਉਮੀਦਵਾਰ ਵੀ ਉਤਾਰਦੀ ਹੈ। ਹੁਣ ਬਸਪਾ ਦੇ ਸੰਸਦ ਮੈਂਬਰਾਂ ਨੂੰ ਇਸ ’ਤੇ ਖਰਾ ਉਤਰਨ ਦੇ ਨਾਲ ਹੀ ਆਤਮ-ਨਿਰੀਖਣ ਕਰਨਾ ਹੈ ਕਿ ਕੀ ਉਨ੍ਹਾਂ ਨੇ ਆਪਣੇ ਚੋਣ ਖੇਤਰ ਦੀ ਜਨਤਾ ਦਾ ਸਹੀ ਢੰਗ ਨਾਲ ਧਿਆਨ ਰੱਖਿਆ? ਕੀ ਉਨ੍ਹਾਂ ਨੇ ਪਾਰਟੀ ਤੇ ਇਸ ਦੀਆਂ ਕੋਸ਼ਿਸ਼ਾਂ ਦੇ ਹਿੱਤ ਵਿੱਚ ਸਮੇਂ-ਸਮੇਂ ’ਤੇ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਸਹੀ ਢੰਗ ਨਾਲ ਪਾਲਣੀ ਕੀਤੀ ਹੈ?’’ -ਪੀਟੀਆਈ

Advertisement
Advertisement