ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਸਪਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਤੇ ਇਨੈਲੋ ਨਾਲੋਂ ਤੋੜ-ਵਿਛੋੜਾ

09:00 AM Oct 12, 2024 IST
ਬਸਪਾ ਦੇ ਕੌਮੀ ਉਪ ਪ੍ਰਧਾਨ ਅਕਾਸ਼ ਆਨੰਦ ਨਾਲ ਪੰਜਾਬ ਤੇ ਹਰਿਆਣਾ ਦੀ ਸੂਬਾਈ ਲੀਡਰਸ਼ਿਪ। -ਫੋਟੋ: ਪੰਜਾਬੀ ਟ੍ਰਿਬਿਊਨ

ਪਾਲ ਸਿੰਘ ਨੌਲੀ
ਜਲੰਧਰ, 11 ਅਕਤੂਬਰ
ਬਹੁਜਨ ਸਮਾਜ ਪਾਰਟੀ ਦੀ ਕੌਮੀ ਪ੍ਰਧਾਨ ਕੁਮਾਰੀ ਮਾਇਆਵਤੀ ਨੇ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਹਰਿਆਣਾ ਵਿੱਚ ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਨਾਲ ਗੱਠਜੋੜ ਤੋੜਨ ਦਾ ਐਲਾਨ ਕਰ ਦਿੱਤਾ ਹੈ। ਇਹ ਐਲਾਨ ਹਰਿਆਣਾ ਵਿੱਚ ਵਿਧਾਨ ਸਭਾ ਦੀਆਂ ਚੋਣਾਂ ਦੇ ਤਿੰਨ ਦਿਨ ਬਾਅਦ ਆਇਆ ਹੈ। ਪੰਜਾਬ ਦੀ ਲੀਡਰਸ਼ਿਪ ਨੇ ਵੀ ਬਸਪਾ ਦੀ ਕੌਮੀ ਪ੍ਰਧਾਨ ਮਾਇਆਵਤੀ ਨਾਲ ਮੀਟਿੰਗ ਕੀਤੀ ਹੈ। ਇਸ ਮੌਕੇ ਬਸਪਾ ਪੰਜਾਬ ਮਾਮਲਿਆਂ ਦੀ ਜ਼ਿੰਮੇਵਾਰੀ ਹੁਣ ਬਸਪਾ ਦੇ ਕੌਮੀ ਉਪ ਪ੍ਰਧਾਨ ਅਕਾਸ਼ ਆਨੰਦ ਨੂੰ ਸੌਂਪੀ ਗਈ ਹੈ ਅਤੇ ਇਸ ਦੇ ਨਾਲ ਰਣਧੀਰ ਸਿੰਘ ਬੈਨੀਪਾਲ ਤੇ ਵਿਪੁਲ ਕੁਮਾਰ ਵੀ ਪੰਜਾਬ ਮਾਮਲਿਆਂ ਦੇ ਇੰਚਾਰਜ ਬਣੇ ਰਹਿਣਗੇ।
ਬਸਪਾ ਦੇ ਸੂਬਾਈ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਬਿਆਨ ਜਾਰੀ ਕਰ ਕੇ ਕਿਹਾ ਕਿ ਬਸਪਾ ਦੀ ਸੁਪਰੀਮੋ ਨੇ ਸਪੱਸ਼ਟ ਕੀਤਾ ਕਿ ਬਸਪਾ ਤਾਂ ਗੱਠਜੋੜ ਦੌਰਾਨ ਆਪਣੀਆਂ ਸਾਥੀ ਪਾਰਟੀਆਂ ਨੂੰ ਵੋਟ ਤਬਦੀਲ ਕਰਦੀ ਹੈ ਪਰ ਗੱਠਜੋੜ ਵਿੱਚ ਸ਼ਾਮਲ ਦੂਜੀਆਂ ਪਾਰਟੀਆਂ ਆਪਣਾ ਵੋਟ ਬਸਪਾ ਉਮੀਦਵਾਰਾਂ ਨੂੰ ਟਰਾਂਸਫ਼ਰ ਨਹੀਂ ਕਰਵਾਉਂਦੀਆਂ, ਜਿਸ ਨਾਲ ਬਸਪਾ ਦੇ ਕੈਡਰ ਵਿੱਚ ਨਿਰਾਸ਼ਾ ਫ਼ੈਲਦੀ ਹੈ ਅਤੇ ਨੁਕਸਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਉੱਤਰ ਪ੍ਰਦੇਸ਼ ਤੋਂ ਬਾਅਦ ਹੁਣ ਹਰਿਆਣਾ ਦੇ ਚੋਣ ਨਤੀਜਿਆਂ ਦੌਰਾਨ ਵੀ ਇਹੀ ਗੱਲ ਸਾਹਮਣੇ ਆਈ ਹੈ ਜਦਕਿ ਪੰਜਾਬ ਵਿੱਚ ਵੀ ਪਾਰਟੀ ਦੇ ਸ਼੍ਰੋਮਣੀ ਅਕਾਲੀ ਦਲ ਨਾਲ ਤਜਰਬੇ ਕੌੜੇ ਹੀ ਰਹੇ ਹਨ। ਇਸ ਲਈ ਹੁਣ ਬਸਪਾ ਨੇ ਫ਼ੈਸਲਾ ਲਿਆ ਹੈ ਕਿ ਖੇਤਰੀ ਪਾਰਟੀਆਂ ਨਾਲ ਵੀ ਕੋਈ ਗਠਜੋੜ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਸਪਾ ਦੂਜੀਆਂ ਰਾਜਸੀ ਪਾਰਟੀਆਂ, ਸੰਗਠਨਾਂ ਅਤੇ ਉਨ੍ਹਾਂ ਦੇ ਸਵਾਰਥੀ ਨੇਤਾਵਾਂ ਨੂੰ ਜੋੜਨ ਲਈ ਨਹੀਂ, ਸਗੋਂ ਬਹੁਜਨ ਸਮਾਜ ਦੀ ਰਾਜਸੀ ਮਜ਼ਬੂਤੀ ਕਰਕੇ ਉਨ੍ਹਾਂ ਨੂੰ ਸ਼ਾਸਕ ਬਣਾਉਣ ਦਾ ਅੰਦੋਲਨ ਹੈ। ਪੰਜਾਬ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਅਕਾਸ਼ ਆਨੰਦ ਨੂੰ ਪੰਜਾਬ ਮਾਮਲਿਆਂ ਦੀ ਨਵੀਂ ਜ਼ਿੰਮੇਵਾਰੀ ਦੇਣ ’ਤੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਉਮੀਦ ਪ੍ਰਗਟਾਈ ਕਿ ਬਸਪਾ ਦੇ ਗੜ੍ਹ ਰਹੇ ਪੰਜਾਬ ਵਿੱਚ ਪਾਰਟੀ ਨੂੰ ਮਜ਼ਬੂਤ ਕੀਤਾ ਜਾਵੇਗਾ ਅਤੇ ਲੋਕਾਂ ਨਾਲ ਤੇ ਖ਼ਾਸ ਕਰਕੇ ਦਲਿਤ ਭਾਈਚਾਰੇ ਨਾਲ ਹੁੰਦੀਆਂ ਵਧੀਕੀਆਂ ਵਿਰੁੱਧ ਸੰਘਰਸ਼ ਛੇੜਿਆ ਜਾਵੇਗਾ।

Advertisement

Advertisement