ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਸਪਾ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਦਾ ਸਮਰਥਨ

07:45 AM Jul 10, 2024 IST

ਨਿੱਜੀ ਪੱਤਰ ਪ੍ਰੇਰਕ
ਜਲੰਧਰ, 9 ਜੁਲਾਈ
ਬਹੁਜਨ ਸਮਾਜ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਤੇ ਲੋਕ ਸਭਾ ਹਲਕਾ ਜਲੰਧਰ ਦੇ ਇੰਚਾਰਜ ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਪਾਰਟੀ ਸੰਘਰਸ਼ ਕਰ ਰਹੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਸਮਰਥਨ ਕਰਦੀ ਹੈ। ਉਨ੍ਹਾਂ ਕਿਹਾ ਕਿ ਜਲੰਧਰ ਪੱਛਮੀ ਦੀ ਉਪ ਚੋਣ ਦੌਰਾਨ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਮੁਲਾਜ਼ਮਾਂ ਨੇ ਹਲਕੇ ਵਿੱਚ ਪਹੁੰਚ ਕੇ ‘ਆਪ’ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ, ਜਿਸ ਤੋਂ ਸਪੱਸ਼ਟ ਹੋ ਜਾਂਦਾ ਹੈ ਕਿ ਪੰਜਾਬ ਦਾ ਕੋਈ ਵੀ ਵਰਗ ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਨਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਮਰੱਥ ਬਣਾਉਣਾ ਸਰਕਾਰ ਦੇ ਏਜੰਡੇ ਵਿੱਚ ਹੀ ਨਹੀਂ ਹੈ। ਬਸਪਾ ਆਗੂ ਨੇ ਕਿਹਾ ਕਿ ਲੋਕ ‘ਆਪ’ ਸਰਕਾਰ ਖ਼ਿਲਾਫ਼ ਭੁਗਤਣਗੇ।
ਉਨ੍ਹਾਂ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਤੁਰੰਤ ਸਰਕਾਰ ਨੂੰ ਪੱਕਾ ਕਰਨਾ ਚਾਹੀਦਾ ਹੈ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੂੰ ਰੈਗੂਲਰ ਪੇਅ ਸਕੇਲ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਪ ਨੇ ਚੋਣਾਂ ਦੌਰਾਨ ਮੁਲਾਜ਼ਮਾਂ ਨਾਲ ਇਹ ਵਾਅਦਾ ਵੀ ਕੀਤਾ ਸੀ ਕਿ ਸਰਕਾਰ ਬਣਦੇ ਹੀ ਉਹ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰੇਗੀ, ਪਰ ਸਰਕਾਰ ਨੇ ਇਹ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੇ ਡੀਏ ਦੀ ਕਿਸ਼ਤ ਵੀ ਜਾਰੀ ਕੀਤੀ ਜਾਣੀ ਚਾਹੀਦੀ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਠੇਕੇਦਾਰੀ ਪ੍ਰਥਾ ਬੰਦ ਕਰਕੇ ਇਸ ਦੀ ਥਾਂ ਪੱਕੀ ਭਰਤੀ ਕੀਤੀ ਜਾਣੀ ਚਾਹੀਦੀ ਹੈ। ਵੱਖ-ਵੱਖ ਵਿਭਾਗਾਂ ਵਿੱਚ ਖਾਲੀ ਅਸਾਮੀਆਂ ਵੀ ਭਰਨੀਆਂ ਚਾਹੀਦੀਆਂ ਹਨ। ਖਾਲੀ ਅਸਾਮੀਆਂ ਨਾ ਭਰਨ ਕਰਕੇ ਇੱਕ-ਇੱਕ ਮੁਲਾਜ਼ਮ ਨੂੰ ਕਈ ਕਈ ਸੀਟਾਂ ਦਾ ਕੰਮ ਕਰਨਾ ਪੈ ਰਿਹਾ ਹੈ। ਇਸ ਨਾਲ ਜਿੱਥੇ ਮੁਲਾਜ਼ਮਾਂ ’ਤੇ ਦਬਾਅ ਕਾਫੀ ਹੈ, ਉੱਥੇ ਆਮ ਲੋਕਾਂ ਦੀ ਵੀ ਕੰਮ ਕਰਵਾਉਣ ਲਈ ਕਾਫੀ ਖੱਜਲ ਖੁਆਰੀ ਹੁੰਦੀ ਹੈ।

Advertisement

Advertisement