For the best experience, open
https://m.punjabitribuneonline.com
on your mobile browser.
Advertisement

ਦਲਿਤਾਂ ਤੇ ਪਛੜੇ ਵਰਗਾਂ ਦੇ ਹੱਕਾਂ ਲਈ ਬਸਪਾ ਸੰਘਰਸ਼ ਕਰਦੀ ਰਹੇਗੀ: ਨਨਹੇੜੀਆਂ

08:45 AM Mar 10, 2024 IST
ਦਲਿਤਾਂ ਤੇ ਪਛੜੇ ਵਰਗਾਂ ਦੇ ਹੱਕਾਂ ਲਈ ਬਸਪਾ ਸੰਘਰਸ਼ ਕਰਦੀ ਰਹੇਗੀ  ਨਨਹੇੜੀਆਂ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਖੇਤਰੀ ਪ੍ਰਤੀਨਿਧ
ਐਸ.ਏ.ਐਸ.ਨਗਰ(ਮੁਹਾਲੀ), 9 ਮਾਰਚ
ਬਹੁਜਨ ਸਮਾਜ ਪਾਰਰੀ ਦੇ ਸੂਬਾ ਜਨਰਲ ਸਕੱਤਰ ਰਾਜਿੰਦਰ ਸਿੰਘ ਰਾਜਾ ਨਨਹੇੜੀਆਂ ਨੇ ਆਖਿਆ ਹੈ ਕਿ ਰਵਾਇਤੀ ਧਿਰਾਂ ਦਲਿਤਾਂ ਅਤੇ ਪਛੜੇ ਵਰਗਾਂ ਨੂੰ ਸਬਜ਼ਬਾਂਗ ਵਿਖਾ ਕੇ ਸਿਰਫ਼ ਵੋਟਾਂ ਹੀ ਬਟੋਰਦੀਆਂ ਹਨ, ਉਨ੍ਹਾਂ ਦੇ ਮਸਲਿਆਂ ਦੇ ਹੱਲ ਪ੍ਰਤੀ ਗੰਭੀਰ ਨਹੀਂ ਹਨ। ਉਹ ਅੱਜ ਇੱਥੋਂ ਦੇ ਪਿੰਡ ਦਾਊਂ ਦੇ ਸ਼ਹੀਦੀ ਸਮਾਰਕ ਵਿਖੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਚੱਪੜਚਿੜ੍ਹੀ ਦੀ ਅਗਵਾਈ ਹੇਠ ਹੋਈ ਜ਼ਿਲ੍ਹਾ ਪੱਧਰੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਦੀ ਸੋਚ ਦਲਿਤ ਅਤੇ ਪਛੜੇ ਵਰਗ ਵਿਰੋਧੀ ਹੈ ਅਤੇ ਬਹੁਜਨ ਸਮਾਜ ਪਾਰਟੀ ਹੀ ਇਨ੍ਹਾਂ ਵਰਗਾਂ ਦੀਆਂ ਸਮੱਸਿਆਵਾਂ ਲਈ ਹਮੇਸ਼ਾ ਸੰਘਰਸ਼ ਕਰਦੀ ਆਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਬਸਪਾ ਆਪਣੇ ਦਮ ਤੇ ਚੋਣ ਲੜੇਗੀ ਅਤੇ ਜਿੱਤ ਦਰਜ ਕਰੇਗੀ।

Advertisement

Advertisement
Author Image

Advertisement
Advertisement
×