For the best experience, open
https://m.punjabitribuneonline.com
on your mobile browser.
Advertisement

ਬਸਪਾ ਪੰਜਾਬ ’ਚ ਇਕੱਲਿਆਂ ਲੜੇਗੀ ਚੋਣਾਂ : ਬੈਨੀਵਾਲ

10:38 AM Mar 23, 2024 IST
ਬਸਪਾ ਪੰਜਾਬ ’ਚ ਇਕੱਲਿਆਂ ਲੜੇਗੀ ਚੋਣਾਂ   ਬੈਨੀਵਾਲ
ਪਾਰਟੀ ਵਰਕਰਾਂ ਤੇ ਆਗੂਆਂ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ।
Advertisement

ਪਾਲ ਸਿੰਘ ਨੌਲੀ
ਜਲੰਧਰ, 22 ਮਾਰਚ
ਬਹੁਜਨ ਸਮਾਜ ਪਾਰਟੀ ਦੀ ਅੱਜ ਜਲੰਧਰ ਵਿਖੇ ਸੰਸਦੀ ਚੋਣਾਂ ਨੂੰ ਲੈ ਕੇ ਮੀਟਿੰਗ ਹੋਈ। ਇਸ ਵਿੱਚ 13 ਲੋਕ ਸਭਾ ਦੀ ਲੀਡਰਸ਼ਿਪ ਨਾਲ ਹਰ ਲੋਕ ਸਭਾ ਹਲਕੇ ਵਾਰ ਮੀਟਿੰਗ ਕੀਤੀ। ਇਸ ਮੌਕੇ ਹਰੇਕ ਲੋਕ ਸਭਾ ਦੇ ਚਾਰ ਤੋਂ ਪੰਜ ਉਮੀਦਵਾਰਾਂ ਦੇ ਪੈਨਲ ਨੂੰ ਲੀਡਰਸ਼ਿਪ ਨਾਲ ਮੰਥਨ ਕੀਤਾ ਗਿਆ। ਮੀਟਿੰਗ ਵਿੱਚ ਬਹੁਜਨ ਸਮਾਜ ਪਾਰਟੀ ਪੰਜਾਬ, ਹਰਿਆਣਾ,ਚੰਡੀਗੜ੍ਹ ਦੇ ਕੇਂਦਰੀ ਕੋਆਰਡੀਨੇਟਰ ਰਣਧੀਰ ਸਿੰਘ ਬੈਨੀਵਾਲ ਹਾਜ਼ਰ ਸਨ।
ਸ੍ਰੀ ਬੈਨੀਵਾਲ ਨੇ ਬਸਪਾ ਦੇ ਕੌਮੀ ਪ੍ਰਧਾਨ ਕੁਮਾਰੀ ਮਾਇਆਵਤੀ ਦਾ ਸੁਨੇਹਾ ਪਾਰਟੀ ਵਰਕਰਾਂ ਨਾਲ ਸਾਂਝਾ ਕਰਦਿਆਂ ਕਿਹਾ ਕਿ ਬਹੁਜਨ ਸਮਾਜ ਪਾਰਟੀ 13 ਲੋਕ ਸਭਾ ਸੀਟਾਂ ਤੇ ਇਕੱਲੀ ਚੋਣ ਲੜੇਗੀ। ਹਰ ਲੋਕ ਸਭਾ ਸੀਟ ਤੋਂ ਉਮੀਦਵਾਰਾਂ ਦੇ ਨਾਵਾਂ ਦਾ ਪੈਨਲ ਬਣਾ ਕੇ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ 31 ਮਾਰਚ ਤੱਕ ਪਾਰਟੀ ਲੀਡਰਸ਼ਿਪ ਨੂੰ ਪੈਨਲ ਦੇ ਨਾਵਾਂ ਵਿੱਚੋਂ ਇੱਕ ਉਮੀਦਵਾਰ ’ਤੇ ਆਮ ਰਾਏ ਬਣਾਉਣ ਦਾ ਸਮਾਂ ਦਿੱਤਾ ਗਿਆ ਹੈ । ਹਾਲਾਂਕਿ ਇਸ ਮੌਕੇ ਬਹੁਗਿਣਤੀ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੇ ਨਾਂ ਤੈਅ ਕਰਨ ਲਈ ਸੂਬਾਈ ਲੀਡਰਸ਼ਿਪ ਨੇ ਸਾਰੇ ਅਖਤਿਆਰ ਹਾਈ ਕਮਾਂਡ ਨੂੰ ਦਿੱਤੇ ਹਨ। ਬੈਨੀਵਾਲ ਨੇ ਕਿਹਾ ਕਿ ਬਹੁਜਨ ਸਮਾਜ ਅਤੇ ਕੇਡਰ ਨੂੰ ਲਾਮਬੰਦ ਕਰਕੇ ਸਮਾਜਿਕ ਪਰਿਵਰਤਨ ਤੇ ਆਰਥਿਕ ਮੁਕਤੀ ਦੇ ਉਦੇਸ਼ ਦੀ ਪੂਰਤੀ ਲਈ ਸੱਤਾ ’ਤੇ ਕਬਜ਼ਾ ਕਰਨਾ ਬਸਪਾ ਦਾ ਮੁੱਖ ਨਿਸ਼ਾਨਾ ਹੈ।
ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਬਾਅਦ ਵਿੱਚ ਗੱਲਬਾਤ ਕਰਦਿਆ ਦਾਅਵਾ ਕੀਤਾ ਕਿ ਬਸਪਾ ਦਾ ਕੇਡਰ ਪੰਜਾਬ ਵਿੱਚ ਮਜ਼ਬੂਤ ਹੈ ਤੇ ਚੋਣਾਂ ਦੌਰਾਨ ਬਸਪਾ ਦੀ ਕਾਰਗੁਜ਼ਾਰੀ ਬਿਹਤਰ ਰਹੇਗੀ । ਪਾਰਟੀ ਆਪਣੇ ਦਮ `ਤੇ 13 ਲੋਕ ਸਭਾ ਦੀਆਂ ਸੀਟਾਂ `ਤੇ ਇੱਕਲਿਆ ਲੜ੍ਹੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਸ ਸਮੇਂ ਜੇ ਕੋਈ ਸਭ ਤੋਂ ਕਮਜ਼ੋਰ ਧਿਰ ਹੈ ਤਾਂ ਉਹ ਭਾਜਪਾ ਹੈ ਜਿਸ ਦੇ ਆਗੂਆਂ ਨੂੰ ਲੋਕ ਪਿੰਡਾਂ ਵਿੱਚ ਵੀ ਨਹੀਂ ਵੜ੍ਹਨ ਦੇ ਰਹੇ।
ਕਿਸਾਨਾਂ ਨਾਲ ਕੇਂਦਰ ਨੇ ਹਰ ਵਾਰ ਧੋਖਾ ਕੀਤਾ ਹੈ ਤੇ ਬਸਪਾ ਕਿਸਾਨਾਂ ਤੇ ਮਜ਼ਦੂਰਾਂ ਦੇ ਨਾਲ ਖੜ੍ਹੀ ਹੈ ਤੇ ਉਨ੍ਹਾਂ ਦੇ ਹਰ ਸੰਘਰਸ਼ ਵਿੱਚ ਡੱਟ ਕੇ ਸਾਥ ਦੇਵੇਗੀ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ’ਤੇ ਤੰਨਜ਼ ਕੱਸਦਿਆ ਕਿਹਾ ਕਿ ਪੰਜਾਬ ਵਿੱਚ ਜੇ ਕੋਈ ਤਰਸ ਦੀ ਪਾਤਰ ਪਾਰਟੀ ਰਹਿ ਗਈ ਹੈ ਤਾਂ ਉਹ ਅਕਾਲੀ ਦਲ ਹੈ, ਜਿਸ ਵਿੱਚ ਉਸ ਦੇ ਆਪਣੇ ਕੇਡਰ ਨੂੰ ਭਰੋਸਾ ਨਹੀਂ ਰਹਿ ਗਿਆ।

Advertisement

Advertisement
Author Image

sukhwinder singh

View all posts

Advertisement
Advertisement
×