ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਸਪਾ ਜੰਮੂ-ਕਸ਼ਮੀਰ ’ਚ ਇਕੱਲਿਆਂ ਲੜੇਗੀ ਅਸੈਂਬਲੀ ਚੋਣਾਂ, ਹਰਿਆਣਾ ’ਚ ਇਨੈਲੋ ਨਾਲ ਕਰੇਗੀ ਗੱਠਜੋੜ: ਮਾਇਆਵਤੀ

08:40 PM Aug 16, 2024 IST

ਲਖਨਊ, 16 ਅਗਸਤ

Advertisement

ਬਸਪਾ ਮੁਖੀ ਮਾਇਆਵਤੀ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਪਾਰਟੀ ਜੰਮੂ-ਕਸ਼ਮੀਰ ’ਚ ਆਗਾਮੀ ਵਿਧਾਨ ਸਭਾ ਚੋਣਾਂ ਇਕੱਲਿਆਂ ਜਦਕਿ ਹਰਿਆਣਾ ਵਿੱਚ ਇੰਡੀਅਨ ਨੈਸ਼ਨਲ ਲੋਕ ਦਲ (ਆਈਐੈੱਨਐੱਲਡੀ) ਨਾਲ ਮਿਲ ਕੇ ਲੜੇਗੀ। ਚੋਣ ਕਮਿਸ਼ਨ ਵੱਲੋਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤੇ ਜਾਣ ਦੇ ਤੁਰੰਤ ਬਾਅਦ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਦਿਆਂ ਜੰਮੂ-ਕਸ਼ਮੀਰ ’ਚ ਚੋਣਾਂ ਕਰਵਾਉਣ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ। ਦੱਸਣਯੋਗ ਹੈ ਕਿ ਕੇਂਦਰੀ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ’ਚ ਵਿਧਾਨ ਸਭਾ ਚੋਣਾਂ ਲਗਪਗ ਇੱਕ ਦਹਾਕੇ ਬਾਅਦ ਹੋਣ ਜਾ ਰਹੀਆਂ ਹਨ। ਕੇਂਦਰੀ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ਵਿੱਚ ਤਿੰਨ ਪੜਾਵਾਂ 18, 25 ਸਤੰਬਰ ਤੇ ਪਹਿਲੀ ਅਕਤੂਬਰ ਨੂੰ ਵੋਟਾਂ ਪੈਣਗੀਆਂ। ਹਰਿਆਣਾ ’ਚ ਵੋਟਾਂ 1 ਅਕਤੂਬਰ ਨੂੰ ਪੈਣੀਆਂ ਹਨ। ਨਤੀਜੇ 4 ਅਕਤੂਬਰ ਨੂੰ ਆਉਣਗੇ। -ਪੀਟੀਆਈ

Advertisement
Advertisement
Advertisement