ਐੱਨਡੀਏ ਅਤੇ ਇੰਡੀਆ ਗੱਠਜੋੜ ਦਾ ਹਿੱਸਾ ਨਹੀਂ ਬਣੇਗੀ ਬਸਪਾ: ਗੜ੍ਹੀ
06:51 AM Sep 01, 2023 IST
Advertisement
ਪੱਤਰ ਪ੍ਰੇਰਕ
ਬਨੂੜ, 31 ਅਗਸਤ
ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਵਿੱਚ ਕਰਮਚਾਰੀਆਂ ਦੀ ਹੜਤਾਲ ਨਾਲ ਨਜਿੱਠਣ ਲਈ ਲਾਗੂ ਕੀਤੇ ਗਏ ਐਸਮਾ ਐਕਟ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ ਨਾਦਰਸ਼ਾਹੀ ਫ਼ਰਮਾਨ ਦੱਸਿਆ ਹੈ। ਉਨ੍ਹਾਂ ਕਿਹਾ ਕਿ ਬਸਪਾ ਲੋਕ ਸਭਾ ਚੋਣਾਂ ਵਿੱਚ ਐਨਡੀਏ ਅਤੇ ਇੰਡੀਆ ਗੱਠਜੋੜ ਦਾ ਹਿੱਸਾ ਨਹੀਂ ਬਣੇਗੀ। ਬਸਪਾ ਦਾ ਅਕਾਲੀ ਦਲ ਨਾਲ ਗੱਠਜੋੜ ਹੈ ਤੇ ਜੇਕਰ ਅਕਾਲੀ ਦਲ ਕਿਸੇ ਗੱਠਜੋੜ ਦਾ ਹਿੱਸਾ ਬਣਦਾ ਹੈ ਤਾਂ ਬਸਪਾ ਆਪਣੇ ਫੈਸਲੇ ਉੱਤੇ ਪੁਨਰ ਵਿਚਾਰ ਕਰੇਗੀ। ਉਨ੍ਹਾਂ ਅਕਾਲੀ ਦਲ ਨਾਲ ਸੀਟਾਂ ਦੀ ਵੰਡ ਬਾਰੇ ਕੁਝ ਵੀ ਕਹਿਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਇਸ ਬਾਰੇ ਹਾਈ ਕਮਾਨ ਫੈਸਲਾ ਕਰੇਗੀ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬੀਆਂ ਨੂੰ ਨਾਦਰਸ਼ਾਹੀ ਫ਼ਰਮਾਨਾਂ ਨਾਲ ਦਬਾਇਆ ਅਤੇ ਡਰਾਇਆ ਨਹੀਂ ਜਾ ਸਕਦਾ।
Advertisement
Advertisement
Advertisement