ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਸਪਾ ਕੋਈ ਵੀ ਜ਼ਿਮਨੀ ਚੋਣ ਨਹੀਂ ਲੜੇਗੀ: ਮਾਇਆਵਤੀ

07:40 AM Nov 25, 2024 IST

ਲਖਨਊ: ਬਹੁਜਨ ਸਮਾਜ ਪਾਰਟੀ ਦੀ ਮੁਖੀ ਤੇ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਨੇ ਸੂਬੇ ਦੀਆਂ ਨੌਂ ਸੀਟਾਂ ’ਤੇ ਹੋਈ ਜ਼ਿਮਨੀ ਚੋਣ ’ਚ ਪਾਰਟੀ ਨੂੰ ਕਰਾਰੀ ਹਾਰ ਮਿਲਣ ਤੋਂ ਇਕ ਦਿਨ ਬਾਅਦ ਅੱਜ ਚੋਣਾਂ ’ਚ ਧਾਂਦਲੀ ਦਾ ਦੋਸ਼ ਲਾਇਆ ਅਤੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਭਵਿੱਖ ’ਚ ਕੋਈ ਵੀ ਜ਼ਿਮਨੀ ਚੋਣ ਨਹੀਂ ਲੜੇਗੀ। ਮਾਇਆਵਤੀ ਨੇ ਸੰਭਲ ’ਚ ਸਰਵੇਖਣ ਦੌਰਾਨ ਹੋਈ ਹਿੰਸਾ ਦੀ ਨਿੰਦਾ ਕਰਦਿਆਂ ਕਿਹਾ ਕਿ ਇਸ ਲਈ ਉੱਤਰ ਪ੍ਰਦੇਸ਼ ਸਰਕਾਰ ਤੇ ਪ੍ਰਸ਼ਾਸਨ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ। ਮਾਇਆਵਤੀ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ‘ਸਾਡੀ ਪਾਰਟੀ ਨੇ ਇਹ ਫ਼ੈਸਲਾ ਕੀਤਾ ਹੈ ਕਿ ਜਦੋਂ ਤੱਕ ਦੇਸ਼ ’ਚ ਫਰਜ਼ੀ ਵੋਟਾਂ ਪੈਣ ਤੋਂ ਰੋਕਣ ਲਈ ਚੋਣ ਕਮਿਸ਼ਨ ਵੱਲੋਂ ਕੋਈ ਸਖਤ ਕਦਮ ਨਹੀਂ ਚੁੱਕੇ ਜਾਂਦੇ, ਉਦੋਂ ਤਕ ਸਾਡੀ ਪਾਰਟੀ ਦੇਸ਼ ’ਚ ਕੋਈ ਵੀ ਉਪ ਚੋਣ ਨਹੀਂ ਲੜੇਗੀ।’ ਉਨ੍ਹਾਂ ਕਿਹਾ, ‘ਇਸ ਵਾਰ ਜੋ ਵੋਟਾਂ ਪਈਆਂ ਅਤੇ ਜੋ ਚੋਣ ਨਤੀਜੇ ਆਏ ਉਸ ਨੂੰ ਲੈ ਕੇ ਲੋਕਾਂ ’ਚ ਆਮ ਚਰਚਾ ਹੈ ਕਿ ਪਹਿਲਾਂ ਦੇਸ਼ ’ਚ ਜਦੋਂ ਬੈਲੇਟ ਪੇਪਰ ਰਾਹੀਂ ਚੋਣਾਂ ਹੁੰਦੀਆਂ ਸਨ ਤਾਂ ਸੱਤਾ ਦੀ ਦੁਰਵਰਤੋਂ ਕਰਕੇ ਫਰਜ਼ੀ ਵੋਟਾਂ ਪਾਈਆਂ ਜਾਂਦੀਆਂ ਸਨ ਅਤੇ ਹੁਣ ਈਵੀਐੱਮਜ਼ ਰਾਹੀਂ ਵੀ ਇਹੀ ਕੰਮ ਕੀਤਾ ਜਾ ਰਿਹਾ ਹੈ।’ -ਪੀਟੀਆਈ

Advertisement

Advertisement