For the best experience, open
https://m.punjabitribuneonline.com
on your mobile browser.
Advertisement

ਬਸਪਾ ਦੇ ਸਟਾਰ ਪ੍ਰਚਾਰਕਾਂ ਵਿੱਚ ਮਾਇਆਵਤੀ ਤੇ ਆਕਾਸ਼ ਆਨੰਦ ਸਣੇ 32 ਆਗੂ ਸ਼ਾਮਲ

08:43 AM Jun 25, 2024 IST
ਬਸਪਾ ਦੇ ਸਟਾਰ ਪ੍ਰਚਾਰਕਾਂ ਵਿੱਚ ਮਾਇਆਵਤੀ ਤੇ ਆਕਾਸ਼ ਆਨੰਦ ਸਣੇ 32 ਆਗੂ ਸ਼ਾਮਲ
Advertisement

ਨਿੱਜੀ ਪੱਤਰ ਪ੍ਰੇਰਕ
ਜਲੰਧਰ, 24 ਜੂਨ
ਬਹੁਜਨ ਸਮਾਜ ਪਾਰਟੀ ਨੇ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਭਾਰਤ ਦੇ ਚੋਣ ਕਮਿਸ਼ਨ ਨੂੰ ਸਟਾਰ ਪ੍ਰਚਾਰਕਾਂ ਦੀ ਸੂਚੀ ਭੇਜੀ ਹੈ। ਸੂਚੀ ਵਿੱਚ ਪਾਰਟੀ ਦੀ ਕੌਮੀ ਪ੍ਰਧਾਨ ਕੁਮਾਰੀ ਮਾਇਆਵਤੀ ਅਤੇ ਇਕ ਦਿਨ ਪਹਿਲਾਂ ਹੀ ਮਾਇਆਵਤੀ ਵੱਲੋਂ ਆਪਣਾ ਜਾਨਸ਼ੀਨ ਤੇ ਪਾਰਟੀ ਦਾ ਕੌਮੀ ਕੋਆਰਡੀਨੇਟਰ ਨਿਯੁਕਤ ਕੀਤੇ ਗਏ ਉਨ੍ਹਾਂ ਦੇ ਭਤੀਜੇ ਆਕਾਸ਼ ਆਨੰਦ ਸਣੇ 32 ਦੇ ਕਰੀਬ ਆਗੂ ਸ਼ਾਮਲ ਹਨ।
ਬਸਪਾ ਦੇ ਸੂਬਾਈ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਜਲੰਧਰ ਵਿਧਾਨ ਸਭਾ ਪੱਛਮੀ ਦੀ ਉਪ ਚੋਣ ਲਈ ਚੋਣ-ਕਮਿਸ਼ਨ ਨੂੰ ਭੇਜੀ 32 ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਬਸਪਾ ਸੁਪਰੀਮੋ ਕੁਮਾਰੀ ਮਾਇਆਵਤੀ ਸਣੇ ਪਾਰਟੀ ਦੇ ਕੌਮੀ ਕੋਅਰਡੀਨੇਟਰ ਅਕਾਸ਼ ਆਨੰਦ ਕੇਂਦਰੀ ਕੋਆਰਡੀਨੇਟਰ ਰਣਧੀਰ ਸਿੰਘ ਬੈਨੀਵਾਲ ਤੇ ਵਿਪੁਲ ਕੁਮਾਰ ਸ਼ਾਮਲ ਹਨ। ਇਸ ਤੋਂ ਇਲਾਵਾ ਬਸਪਾ ਦੇ ਸੂਬਾਈ ਪ੍ਰਧਾਨ ਜਸਵੀਰ ਸਿੰਘ ਗੜ੍ਹੀ, ਵਿਧਾਇਕ ਡਾ. ਨਛੱਤਰ ਪਾਲ, ਅਜੀਤ ਸਿੰਘ ਭੈਣੀ, ਬਲਦੇਵ ਸਿੰਘ ਮਹਿਰਾ, ਗੁਰਲਾਲ ਸੈਲਾ, ਗੁਰਨਾਮ ਚੌਧਰੀ, ਐਡਵੋਕੇਟ ਬਲਵਿੰਦਰ ਕੁਮਾਰ, ਗੁਰਮੇਲ ਚੁੰਬਰ, ਚਮਕੌਰ ਸਿੰਘ ਵੀਰ, ਇੰਜ. ਜਸਵੰਤ ਰਾਏ, ਠੇਕੇਦਾਰ ਰਜਿੰਦਰ ਸਿੰਘ, ਤੀਰਥ ਰਾਜਪੁਰਾ, ਦਿਲਬਾਗ ਚੰਦ ਮਹਿੰਦੀਪੁਰ, ਮਾ. ਓਮ ਪ੍ਰਕਾਸ਼ ਸਰੋਏ, ਲਾਲ ਸਿੰਘ ਸੁਲਹਾਣੀ, ਐਡਵੋਕੇਟ ਰਣਜੀਤ ਕੁਮਾਰ, ਤਰਸੇਮ ਥਾਪਰ, ਅਮਰਜੀਤ ਝਲੂਰ, ਡਾ ਮੱਖਣ ਸਿੰਘ, ਜੋਗਿੰਦਰ ਪਾਲ ਭਗਤ, ਰਾਕੇਸ਼ ਕੁਮਾਰ ਦਾਤਾਰਪੁਰੀ, ਹਰਿੰਦਰ ਸ਼ੀਤਲ, ਜਗਦੀਸ਼ ਦੀਸ਼ਾ, ਲੇਖਰਾਜ ਜਮਾਲਪੁਰੀ, ਜਗਦੀਸ਼ ਸ਼ੇਰਪੁਰੀ, ਪਰਮਜੀਤ ਮੱਲ ਆਦਿ ਹਨ। ਗੜ੍ਹੀ ਨੇ ਕਿਹਾ ਕਿ ਕਾਂਗਰਸ ਤੇ ‘ਆਪ’ ਨੇ ‘ਇੰਡੀਆ’ ਗੱਠਜੋੜ ਰਾਹੀਂ ਦੇਸ਼ ਦੇ ਦਲਿਤ ਪਛੜੇ ਵਰਗਾਂ ਤੇ ਘੱਟ ਗਿਣਤੀਆਂ ਨੂੰ ਸੰਵਿਧਾਨ ਬਚਾਉਣ ਦੇ ਮੁੱਦੇ ’ਤੇ ਗੁੰਮਰਾਹ ਕਰਕੇ ਕਮਜ਼ੋਰ ਵਰਗਾਂ ਦੀਆਂ ਵੋਟਾਂ ਤਾਂ ਬਟੋਰੀਆਂ ਹਨ ਪਰ ਇਨ੍ਹਾਂ ਦੇ ਹੱਕਾਂ ਨੂੰ ਅਣਗੌਲਿਆ ਕੀਤਾ ਹੈ।

Advertisement

Advertisement
Author Image

joginder kumar

View all posts

Advertisement
Advertisement
×