ਬੁੱਢਾ ਦਲ ਨੇ ਗੁਰਦੁਆਰਾ ਲੋਹਗੜ੍ਹ ’ਚ ਪ੍ਰਕਾਸ਼ ਪੁਰਬ ਮਨਾਇਆ
ਨਿੱਜੀ ਪੱਤਰ ਪ੍ਰੇਰਕ
ਫਤਹਿਗੜ੍ਹ ਸਾਹਿਬ, 7 ਜਨਵਰੀ
ਨਿਹੰਗ ਸਿੰਘਾਂ ਦੀ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਛਾਉਣੀ ਬੁੱਢਾ ਦਲ ਲੋਹਗੜ੍ਹ ਸਾਹਿਬ ਵਿੱਚ ਗੁਰਮਤਿ ਸਮਾਗਮ ਹੋਏ। ਇਸ ਵਿੱਚ ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀ ਅਤੇ ਸੰਤ ਮਹਾਂਪੁਰਸ਼ ਨੇ ਸ਼ਿਰਕਤ ਕੀਤੀ। ਲੋਹਗੜ੍ਹ ਸਾਹਿਬ ਵਿੱਚ ਹੋਏ ਸਮਾਗਮ ਵਿੱਚ ਭਾਈ ਪਰਮਿੰਦਰ ਸਿੰਘ ਆਸਟ੍ਰੇਲੀਆ, ਬਾਬਾ ਮਨਮੋਹਨ ਸਿੰਘ ਬਾਰਨ, ਭਾਈ ਸੁਖਜੀਤ ਸਿੰਘ ਕੱਨ੍ਹਈਆ ਕਥਾਵਾਚਕ ਨੇ ਸੰਗਤ ਨੂੰ ਨਿਹਾਲ ਕੀਤਾ ਅਤੇ ਨਿਹੰਗ ਸਿੰਘਾਂ ਨੇ ਗਤਕੇ ਦੇ ਜੌਹਰ ਦਿਖਾਏ।
ਇਸ ਮੌਕੇ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਨੌਜਵਾਨਾਂ ਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ। ਇਸ ਮੌਕੇ ਬਾਬਾ ਵਿਸ਼ਵਪ੍ਰਤਾਪ ਸਿੰਘ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਗੁਰਮੁਖ ਸਿੰਘ, ਬਾਬਾ ਕਰਮ ਸਿੰਘ, ਬਾਬਾ ਬਲਦੇਵ ਸਿੰਘ ਪਟਿਆਲਾ, ਬਾਬਾ ਸੁਖਦੇਵ ਸਿੰਘ ਸੁੱਖਾ, ਬਾਬਾ ਚਰਨ ਸਿੰਘ, ਬਾਬਾ ਭਗਤ ਸਿੰਘ, ਬਾਬਾ ਗਗਨ ਸਿੰਘ ਅਤੇ ਬਾਬਾ ਗੁਰਦਿੱਤ ਸਿੰਘ ਆਦਿ ਹਾਜ਼ਰ ਸਨ।