For the best experience, open
https://m.punjabitribuneonline.com
on your mobile browser.
Advertisement

ਬੁੱਧਰਾਮ ‘ਆਪ’ ਦੀ ਪੰਜਾਬ ਇਕਾਈ ਦੇ ਕਾਰਜਕਾਰੀ ਪ੍ਰਧਾਨ ਨਿਯੁਕਤ

06:17 PM Jun 23, 2023 IST
ਬੁੱਧਰਾਮ ‘ਆਪ’ ਦੀ ਪੰਜਾਬ ਇਕਾਈ ਦੇ ਕਾਰਜਕਾਰੀ ਪ੍ਰਧਾਨ ਨਿਯੁਕਤ
Advertisement

ਚੰਡੀਗੜ੍ਹ, 12 ਜੂਨ

Advertisement

ਮੁੱਖ ਅੰਸ਼

  • ਚਾਰ ਸੂਬਾ ਮੀਤ ਪ੍ਰਧਾਨਾਂ ਸਮੇਤ ਛੇ ਹੋਰ ਅਹੁਦੇਦਾਰ ਵੀ ਐਲਾਨੇ
  • ਮੁੱਖ ਮੰਤਰੀ ਨੇ ਸਾਰੇ ਨਵੇਂ ਅਹੁਦੇਦਾਰਾਂ ਨੂੰ ਦਿੱਤੀ ਵਧਾਈ

ਆਮ ਆਦਮੀ ਪਾਰਟੀ (ਆਪ) ਨੇ ਅੱਜ ਵਿਧਾਇਕ ਬੁੱਧਰਾਮ ਨੂੰ ਪੰਜਾਬ ਇਕਾਈ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕਰਨ ਦਾ ਐਲਾਨ ਕੀਤਾ ਹੈ। ਬੁਧਰਾਮ ਬੁਢਲਾਡਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਹਨ। ਇਸ ਦੇ ਨਾਲ ਹੀ ਪਾਰਟੀ ਨੇ ਚਾਰ ਸੂਬਾ ਮੀਤ ਪ੍ਰਧਾਨਾਂ ਸਮੇਤ ਛੇ ਹੋਰ ਅਹੁਦੇਦਾਰਾਂ ਦਾ ਵੀ ਐਲਾਨ ਕੀਤਾ ਹੈ। ਇਸ ਤਹਿਤ ਬਟਾਲਾ ਤੋਂ ਵਿਧਾਇਕ ਅਮਨਸ਼ੇਰ ਸਿੰਘ ਕਲਸੀ, ਉੜਮੁੜ ਤੋਂ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ, ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਅਤੇ ਖੰਨਾ ਤੋਂ ਵਿਧਾਇਕ ਤਰੁਨਪ੍ਰੀਤ ਸਿੰਘ ਨੂੰ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਪਾਰਟੀ ਆਗੂ ਜਗਰੂਪ ਸਿੰਘ ਸੇਖਵਾਂ ਨੂੰ ਸੂਬਾ ਜਨਰਲ ਸਕੱਤਰ ਜਦਕਿ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਨੂੰ ਪਾਰਟੀ ਦੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਸਾਰੇ ਨਵੇਂ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਹੈ। -ਪੀਟੀਆਈ

ਬੁੱਧਰਾਮ ਦੀ ਨਿਯੁਕਤੀ ਮਗਰੋਂ ਮਾਨਸਾ ‘ਚ ਸਿਆਸੀ ਸਰਗਰਮੀਆਂ ਨੇ ਤੇਜ਼ੀ ਫੜੀ

ਮਾਨਸਾ (ਪੱਤਰ ਪ੍ਰੇਰਕ): ਵਿਧਾਨ ਸਭਾ ਹਲਕਾ ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਨੂੰ ‘ਆਪ’ ਦਾ ਸੂਬਾਈ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤੇ ਜਾਣ ਮਗਰੋਂ ਇਲਾਕੇ ਵਿੱਚ ਪਾਰਟੀ ਸਰਗਰਮੀਆਂ ਨੇ ਤੇਜ਼ੀ ਫੜ੍ਹ ਲਈ ਹੈ। ਪੰਜਾਬ ਵਿੱਚ ਪਹਿਲੀ ਵਾਰ ਸੱਤਾਧਾਰੀ ਪਾਰਟੀ ਵੱਲੋਂ ਮਾਨਸਾ ਜ਼ਿਲ੍ਹੇ ਦੇ ਕਿਸੇ ਆਗੂ ਨੂੰ ਅਜਿਹੀ ਜ਼ਿੰਮੇਵਾਰੀ ਸੌਂਪੀ ਗਈ ਹੈ। ਬੁੱਧਰਾਮ ਲੰਮਾ ਸਮਾਂ ਸਰਕਾਰੀ ਅਧਿਆਪਕ ਵਜੋਂ ਸੇਵਾ ਨਿਭਾਉਂਦੇ ਰਹੇ ਹਨ। ਇਸ ਦੌਰਾਨ ਬੁੱਧਰਾਮ ਨੇ ਕਿਹਾ ਕਿ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਉਹ ਤਨ, ਮਨ ਅਤੇ ਧਨ ਨਾਲ ਨਿਭਾਉਣਗੇ ਤੇ ਸੂਬੇ ਦੇ ਸਾਰੇ ਵਰਗਾਂ ਨੂੰ ਨਾਲ ਲੈ ਕੇ ਚੱਲਣਗੇ।

Advertisement
Advertisement
Advertisement
×