ਬਜਟ: ਖਾਣ ਵਾਲੇ ਤੇਲ ’ਚ ਦੇਸ਼ ਨੂੰ ਆਤਮ-ਨਿਰਭਰ ਬਣਾਉਣ ਲਈ ਰਣਨੀਤੀ ਤਿਆਰ ਕੀਤੀ ਜਾਵੇਗੀ
03:39 PM Feb 01, 2024 IST
Advertisement
ਨਵੀਂ ਦਿੱਲੀ, 1 ਫਰਵਰੀ
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਐਲਾਨ ਕੀਤਾ ਕਿ ਸਰਕਾਰ ਤੇਲ ਬੀਜਾਂ ਦੇ ਘਰੇਲੂ ਉਤਪਾਦਨ ਨੂੰ ਉਤਸ਼ਾਹਿਤ ਕਰਕੇ ਭਾਰਤ ਨੂੰ ਖਾਣ ਵਾਲੇ ਤੇਲ ਵਿੱਚ ਆਤਮ ਨਿਰਭਰ ਬਣਾਉਣ ਲਈ ਰਣਨੀਤੀ ਤਿਆਰ ਕਰੇਗੀ ਅਤੇ ਡੇਅਰੀ ਕਿਸਾਨਾਂ ਦੀ ਸਹਾਇਤਾ ਲਈ ਵਿਆਪਕ ਪ੍ਰੋਗਰਾਮ ਸ਼ੁਰੂ ਕਰੇਗੀ। ਭਾਰਤ ਖਾਣ ਵਾਲੇ ਤੇਲ ਦੀ ਘਰੇਲੂ ਮੰਗ ਨੂੰ ਪੂਰਾ ਕਰਨ ਲਈ ਵੱਡੀ ਮਾਤਰਾ ਵਿੱਚ ਇਨ੍ਹਾਂ ਦੀ ਦਰਾਮਦ ਕਰਦਾ ਹੈ। ਸਾਲ 2022-23 (ਨਵੰਬਰ-ਅਕਤੂਬਰ) ਦੌਰਾਨ ਦੇਸ਼ ਨੇ ਲਗਪਗ 165 ਲੱਖ ਟਨ ਖਾਣ ਵਾਲੇ ਤੇਲ ਦੀ ਦਰਾਮਦ ਕੀਤੀ, ਜਿਸ ਦੀ ਕੀਮਤ 1.38 ਲੱਖ ਕਰੋੜ ਰੁਪਏ ਹੈ। ਵਿੱਤੀ ਸਾਲ 2024-25 ਲਈ ਅੰਤ੍ਰਿਮ ਬਜਟ ਪੇਸ਼ ਕਰਦੇ ਹੋਏ ਇਸ ਵਿੱਚ ਕਿਹਾ ਗਿਆ ਹੈ ਕਿ ਸਰਕਾਰ ਫੂਡ ਪ੍ਰੋਸੈਸਿੰਗ ਅਤੇ ਕਿਸਾਨਾਂ ਦੀ ਆਮਦਨ ਨੂੰ ਹੁਲਾਰਾ ਦੇਣ ਲਈ ਵਾਢੀ ਤੋਂ ਬਾਅਦ ਦੀਆਂ ਗਤੀਵਿਧੀਆਂ ਵਿੱਚ ਨਿੱਜੀ ਅਤੇ ਜਨਤਕ ਨਿਵੇਸ਼ ਨੂੰ ਉਤਸ਼ਾਹਿਤ ਕਰੇਗੀ।
Advertisement
Advertisement
Advertisement