ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਜਟ ਪੰਜਾਬ ਲਈ ਨਿਰਾਸ਼ਾਜਨਕ: ਚੀਮਾ

06:38 AM Feb 02, 2025 IST
featuredImage featuredImage

ਆਤਿਸ਼ ਗੁਪਤਾ
ਚੰਡੀਗੜ੍ਹ, 1 ਫਰਵਰੀ
ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਅੱਜ ਵਿੱਤੀ ਵਰ੍ਹੇ 2025-26 ਲਈ ਪੇਸ਼ ਕੀਤੇ ਬਜਟ ਵਿੱਚ ਪੰਜਾਬ ਦੇ ਪੱਲੇ ਕੁਝ ਨਹੀਂ ਪਿਆ। ਕੇਂਦਰ ਸਰਕਾਰ ਨੇ ਬਜਟ ’ਚ ਪੰਜਾਬ ਨੂੰ ਪੂਰੀ ਤਰ੍ਹਾਂ ਅਣਗੌਲਿਆਂ ਕਰ ਦਿੱਤਾ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਚੰਡੀਗੜ੍ਹ ਦੇ ਪੰਜਾਬ ਭਵਨ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਨੇ ਕੇਂਦਰੀ ਬਜਟ ਨੂੰ ਪੰਜਾਬ ਦੇ ਲੋਕਾਂ ਲਈ ‘ਨਿਰਾਸ਼ਾਜਨਕ ਬਜਟ’ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਬਜਟ ਦੇਸ਼ ਦੀਆਂ ਲੋੜਾਂ ਪੂਰਾ ਕਰਨ ਦੀ ਬਜਾਏ ਭਾਜਪਾ ਦੇ ਸਿਆਸੀ ਹਿੱਤਾਂ ਨੂੰ ਪੂਰਾ ਕਰਦਾ ਹੈ। ਇਸ ਵਿੱਚ ਕੇਂਦਰ ਸਰਕਾਰ ਨੇ ਸਰਹੱਦੀ ਸੂਬੇ ਪੰਜਾਬ ਨੂੰ ਅਣਗੌਲਿਆਂ ਕਰਕੇ ਬਿਹਾਰ ਤੇ ਆਂਧਰਾ ਪ੍ਰਦੇਸ਼ ’ਤੇ ਧਿਆਨ ਕੇਂਦਰਿਤ ਕੀਤਾ ਹੈ।ਚੀਮਾ ਨੇ ਕਿਹਾ ਕਿ 20 ਦਸੰਬਰ 2024 ਨੂੰ ਰਾਜਸਥਾਨ ਦੇ ਜੈਸਲਮੇਰ ਵਿੱਚ ਹੋਈ ਪ੍ਰੀ-ਬਜਟ ਮੀਟਿੰਗ ਦੌਰਾਨ ਪੰਜਾਬ ਵੱਲੋਂ ਸੂਬੇ ਦੀ ਤਰੱਕੀ ਲਈ ਕੇਂਦਰੀ ਵਿੱਤ ਮੰਤਰੀ ਅੱਗੇ ਕਈ ਮੰਗਾਂ ਰੱਖੀਆਂ ਗਈਆਂ ਸਨ ਪਰ ਕੇਂਦਰ ਸਰਕਾਰ ਨੇ ਬਜਟ ਵਿੱਚ ਪੰਜਾਬ ਦੀ ਇੱਕ ਵੀ ਮੰਗ ਪੂਰੀ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਪ੍ਰੀ-ਬਜਟ ਮੀਟਿੰਗ ਵਿੱਚ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਵਿੱਚ ਰੁਜ਼ਗਾਰ ਅਤੇ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਪੰਜ ਸਰਹੱਦੀ ਜ਼ਿਲ੍ਹਿਆਂ ਵਾਸਤੇ ਵਿਸ਼ੇਸ਼ ਉਦਯੋਗਿਕ ਪੈਕੇਜ ਦੀ ਮੰਗ ਕੀਤੀ ਗਈ ਸੀ। ਇਸੇ ਤਰ੍ਹਾਂ ਪਾਕਿਸਤਾਨ ਨਾਲ 500 ਕਿਲੋਮੀਟਰ ਸੰਵੇਦਨਸ਼ੀਲ ਸਰਹੱਦ ’ਤੇ ਪੁਲੀਸ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ 1000 ਕਰੋੜ ਰੁਪਏ, ਰਾਜਪੁਰਾ ਤੋਂ ਚੰਡੀਗੜ੍ਹ ਤੱਕ ਰੇਲਵੇ ਲਾਈਨ ਵਿਛਾਉਣ ਅਤੇ ਅੰਮ੍ਰਿਤਸਰ ਤੇ ਬਠਿੰਡਾ ਤੋਂ ਦਿੱਲੀ ਤੱਕ ਵੰਦੇ ਭਾਰਤ ਰੇਲ ਸੇਵਾਵਾਂ ਦੀ ਮੰਗ ਕੀਤੀ ਗਈ ਸੀ, ਜਿਸ ਨੂੰ ਕੇਂਦਰ ਸਰਕਾਰ ਨੇ ਨਜ਼ਰਅੰਦਾਜ਼ ਕਰ ਦਿੱਤਾ ਹੈ।

Advertisement

Advertisement