ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਜਟ ਸਿਰਫ਼ ਵਿੱਤੀ ਸਰੋਤਾਂ ਦੀ ਕਾਣੀ ਵੰਡ: ਸਿੱਧੂ

08:17 AM Jul 24, 2024 IST

ਖੇਤਰੀ ਪ੍ਰਤੀਨਿਧ
ਐਸਏਐਸ ਨਗਰ(ਮੁਹਾਲੀ), 23 ਜੁਲਾਈ
ਸਾਬਕਾ ਕਾਂਗਰਸੀ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕੇਂਦਰ ਬਜਟ ’ਤੇ ਨਿਰਾਸ਼ਾ ਪ੍ਰਗਟਾਉਂਦਿਆਂ ਕਿਹਾ ਹੈ ਕਿ ਇਸ ਬਜਟ ਵਿਚ ਵਿਤੀ ਸਰੋਤਾਂ ਦੀ ਕਾਣੀ ਵੰਡ ਕੀਤੀ ਗਈ ਹੈ। ਸਾਰਾ ਧਿਆਨ ਭਾਜਪਾ ਦੀਆਂ ਭਾਈਵਾਲ ਪਾਰਟੀਆਂ ਨੂੰ ਖੁਸ਼ ਕਰਨ ਵੱਲ ਹੀ ਦਿੱਤਾ ਗਿਆ ਹੈ ਤਾਂ ਕਿ ਕੇਂਦਰ ਸਰਕਾਰ ਨੂੰ ਠੁੰਮ੍ਹਣਾ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਬਿਹਾਰ ਅਤੇ ਆਂਧਰਾ ਪ੍ਰਦੇਸ਼ ਨੂੰ ਝੋਲੀਆਂ ਭਰ ਕੇ ਫੰਡ ਲੁਟਾਏ ਗਏ ਹਨ ਜਦੋਂਕਿ ਸਰਹੱਦੀ ਸੂਬੇ ਪੰਜਾਬ ਨੂੰ ਇਕ ਦੁਆਨੀ ਵੀ ਨਹੀਂ ਦਿੱਤੀ ਗਈ। ਸ੍ਰੀ ਸਿੱਧੂ ਨੇ ਕਿਹਾ ਕਿ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪਿਛਲੇ ਚਾਰ ਸਾਲਾਂ ਤੋਂ ਅੰਦੋਲਨ ਦੇ ਰਾਹ ਪਏ ਹੋਏ ਮੁਲਕ ਦੇ ਕਿਸਾਨਾਂ ਲਈ ਵੀ ਇਸ ਬਜਟ ਵਿਚ ਕੋਈ ਰਾਹਤ ਜਾਂ ਉਮੀਦ ਨਹੀਂ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਸ ਸਾਲਾਂ ਵਿੱਚ ਕੋਈ ਉਮੀਦ ਨਹੀਂ ਸੀ ਅਤੇ ਹੁਣ ਵੀ ਕੋਈ ਉਮੀਦ ਨਹੀਂ ਹੈ। ਇਸ ਬਜਟ ਵਿਚ ਪੰਜਾਬ ਦੀ ਆਰਥਿਕਤਾ ਅਤੇ ਭਾਰਤ ਦੀ ਖ਼ੁਰਾਕ ਸੁਰੱਖਿਆ ਲਈ ਜ਼ਰੂਰੀ ਕਿਸਾਨਾਂ ਅਤੇ ਖੇਤੀ ਸੈਕਟਰ ਦੀਆਂ ਲੋੜਾਂ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕੀਤਾ ਗਿਆ ਹੈ।
ਕਾਂਗਰਸੀ ਆਗੂ ਨੇ ਬੇਰੁਜ਼ਗਾਰੀ ਵਿਚ ਚਿੰਤਾਜਨਕ ਵਾਧੇ ਦੀ ਚਰਚਾ ਕਰਦਿਆਂ ਕਿਹਾ ਕਿ ਸਰਕਾਰ ਨੇ ਆਪਣੀਆਂ ਤਰਜੀਹਾਂ ਵੀ ਗ਼ਲਤ ਤੇ ਨੁਕਸਦਾਰ ਨੀਹਾਂ ਉੱਤੇ ਖੜ੍ਹੀਆਂ ਕੀਤੀਆਂ ਹਨ। ਉਨ੍ਹਾਂ ਸਵਾਲ ਕੀਤਾ ਕਿ ਜਦੋਂ ਸਾਡੇ ਨੌਜਵਾਨਾਂ ਦਾ ਵੱਡਾ ਹਿੱਸਾ ਬੇਰੁਜ਼ਗਾਰ ਹੈ ਤਾਂ 5ਵੀਂ ਸਭ ਤੋਂ ਵੱਡੀ ਅਰਥਵਿਵਸਥਾ ਹੋਣ ਦਾ ਦਾਅਵਾ ਕਰਨ ਦਾ ਕੀ ਮਤਲਬ ਹੈ।
ਸ੍ਰੀ ਸਿੱਧੂ ਨੇ ਕਿਹਾ ਕਿ ਵਿੱਤ ਮੰਤਰੀ ਵਲੋਂ ਐਲਾਨੀਆਂ ਗਈਆਂ ਆਮਦਨ ਕਰ ਦੀਆਂ ਨਵੀਆਂ ਦਰਾਂ ਨੇ ਮੱਧ ਵਰਗ ਨੂੰ ਨਿਰਾਸ਼ ਕੀਤਾ ਹੈ।

Advertisement

Advertisement