ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਜਟ: ਐੱਨਪੀਐੱਸ ਮੁਲਾਜ਼ਮਾਂ ਨੇ ਰੋਸ ਪ੍ਰਗਟਾਇਆ

06:27 AM Jul 24, 2024 IST
ਬਜਟ ਖ਼ਿਲਾਫ਼ ਰੋਸ ਪ੍ਰਗਟਾਉਂਦੇ ਹੋਏ ਐੱਨਪੀਐੱੱਸ ਮੁਲਾਜ਼ਮ।

ਪਠਾਨਕੋਟ (ਐੱਨਪੀ ਧਵਨ): ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦਾ ਪਹਿਲਾ ਬਜਟ ਸਰਕਾਰੀ ਮੁਲਾਜ਼ਮਾਂ ਲਈ ਨਿਰਾਸ਼ਾਜਨਕ ਰਿਹਾ। ਇਸ ’ਤੇ ਆਪਣੀ ਪ੍ਰਤੀਕਿਰਿਆ ਪ੍ਰਗਟ ਕਰਦੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਨੇ ਕਿਹਾ ਕਿ ਅੱਜ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਆਪਣਾ ਸੱਤਵਾਂ ਬਜਟ ਪੇਸ਼ ਕਰਦੇ ਹੋਏ ਸਰਕਾਰੀ ਮੁਲਾਜ਼ਮਾਂ ਦੀਆਂ ਪੁਰਾਣੀਆਂ ਪੈਨਸ਼ਨਾਂ ਦੇ ਅਹਿਮ ਮੁੱਦਿਆਂ ਨੂੰ ਪੂਰੀ ਤਰ੍ਹਾਂ ਅੱਖੋਂ ਪਰੋਖੇ ਕੀਤਾ ਹੈ। ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਕਨਵੀਨਰ ਭਵਾਨੀ ਠਾਕੁਰ ਨੇ ਕਿਹਾ ਕਿ ਇਸ ਨਾਲ ਮੁਲਾਜ਼ਮਾਂ ’ਚ ਸਰਕਾਰ ਪ੍ਰਤੀ ਭਾਰੀ ਰੋਸ ਪੈਦਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਬਜਟ ਪੁਰਾਣੀ ਪੈਨਸ਼ਨ ਬਹਾਲ ਕਰਨ, ਮਹਿੰਗਾਈ ਘਟਾਉਣ, ਸਰਕਾਰੀ ਖੇਤਰ ਵਿੱਚ ਰੁਜ਼ਗਾਰ ਵਧਾਉਣ, ਠੇਕਾ ਪ੍ਰਣਾਲੀ ਖ਼ਤਮ ਕਰਨ ਅਤੇ ਯੋਗਤਾ ਵਧਾਉਣ ਬਾਰੇ ਵੀ ਚੁੱਪ ਰਿਹਾ ਹੈ। ਇਸ ਮੌਕੇ ਕਨਵੀਨਰ ਰਜਨੀਸ਼ ਕੁਮਾਰ, ਰਵਿੰਦਰ ਮਹਾਜਨ, ਰਾਮਦਾਸ, ਕਸ਼ਮੀਰ ਚੰਦ, ਪਵਨ ਕੁਮਾਰ, ਅੰਮ੍ਰਿਤਪਾਲ ਸਿੰਘ, ਜੋਗਿੰਦਰ ਪਾਲ, ਹੇਮਰਾਜ, ਰਾਜੇਸ਼ ਕੁਮਾਰ ਹਾਜ਼ਰ ਸਨ।

Advertisement

Advertisement
Advertisement