ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੰਸਦ ਦਾ ਬਜਟ ਸੈਸ਼ਨ 22 ਤੋਂ

06:50 AM Jul 07, 2024 IST

ਨਵੀਂ ਦਿੱਲੀ

Advertisement

ਸੰਸਦ ਦਾ ਬਜਟ ਸੈਸ਼ਨ 22 ਜੁਲਾਈ ਤੋਂ ਸ਼ੁਰੂ ਹੋ ਕੇ 12 ਅਗਸਤ ਤੱਕ ਚੱਲੇਗਾ। ਅੱਜ ਇਹ ਜਾਣਕਾਰੀ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਦਿੱਤੀ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ 23 ਜੁਲਾਈ ਨੂੰ ਬਜਟ ਪੇਸ਼ ਕਰਨਗੇ। ਰਿਜਿਜੂ ਨੇ ਕਿਹਾ, ‘‘ਸਰਕਾਰ ਦੀ ਸਿਫਾਰਸ਼ ’ਤੇ ਰਾਸ਼ਟਰਪਤੀ ਨੇ 22 ਜੁਲਾਈ ਤੋਂ 12 ਅਗਸਤ ਤੱਕ ਬਜਟ ਸੈਸ਼ਨ ਲਈ (ਸੰਸਦ ’ਚ ਕੰਮ ਦੇ ਆਧਾਰ ’ਤੇ) ਸੰਸਦ ਦੇ ਦੋਵੇਂ ਸਦਨ ਸੱਦਣ ਦੀ ਮਨਜ਼ੂਰੀ ਦਿੱਤੀ ਹੈ।’’ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਤੀਜੇ ਕਾਰਜਕਾਲ ’ਚ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤਾ ਜਾਣ ਵਾਲਾ ਇਹ ਪਹਿਲਾ ਬਜਟ ਹੋਵੇਗਾ ਅਤੇ ਇਸ ਤੋਂ ਵੱਡੀਆਂ ਉਮੀਦਾਂ ਹੋਣਗੀਆਂ। ਕੇਂਦਰ ਸਰਕਾਰ ਵੱਲੋਂ ਅੰਤਰਿਮ ਬਜਟ ਫਰਵਰੀ ਮਹੀਨੇ ਪੇਸ਼ ਕੀਤਾ ਗਿਆ ਸੀ। -ਪੀਟੀਆਈ

Advertisement
Advertisement
Advertisement