ਬਜਟ ਦੇਸ਼ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਦੇਵੇਗਾ: ਨਾਇਬ ਸੈਣੀ
08:13 AM Feb 02, 2025 IST
Advertisement
ਚੰਡੀਗੜ੍ਹ (ਟਨਸ): ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕੇਂਦਰੀ ਬਜਟ ਦੇਸ਼ ਦੇ ਵਿਕਾਸ ਨੂੰ ਨਵੀਂ ਗਤੀ ਦੇਵੇਗਾ। ਇਸ ਦੇ ਨਾਲ ਹੀ ਹਰਿਆਣਾ ਨੂੰ ਆਤਮ-ਨਿਰਭਰ ਬਣਾਉਣ ਦੀ ਦਿਸ਼ਾ ਵਿੱਚ ਤੇਜ਼ੀ ਨਾਲ ਅੱਗੇ ਵਧਾਏਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨ ਕ੍ਰੈਡਿਟ ਕਾਰਡ ’ਤੇ ਕਰਜ਼ਾ ਸੀਮਾ 3 ਤੋਂ ਵਧਾ ਕੇ 5 ਲੱਖ ਰੁਪਏ ਕਰ ਦਿੱਤੀ ਹੈ। ਕਿਸਾਨਾਂ ਲਈ ਕਈ ਫ਼ੈਸਲੇ ਲਏ ਹਨ। ਉਨ੍ਹਾਂ ਕਿਹਾ ਕਿ ਐੱਮਐੱਸਐੱਮਈ ਸੈਕਟਰ ਲਈ ਕਰਜ਼ਾ ਗਾਰੰਟੀ ਕਵਰ 5 ਤੋਂ ਵਧਾ ਕੇ 10 ਕਰੋੜ ਰੁਪਏ ਕਰ ਦਿੱਤਾ ਹੈ। ਇਸ ਨਾਲ ਛੋਟੇ ਉਦਯੋਗਾਂ ਨੂੰ ਹੁਲਾਰਾ ਮਿਲੇਗਾ। ਮੁੱਖ ਮੰਤਰੀ ਨੇ ਕਿਹਾ ਕਿ 12 ਲੱਖ ਰੁਪਏ ਤਕ ਦੀ ਆਮਦਨ ਨੂੰ ਟੈਕਸ ਮੁਕਤ ਕਰਨ ਨਾਲ ਦੇਸ਼ ਦੇ ਕਰੋੜਾਂ ਲੋਕਾਂ ਨੂੰ ਸਿੱਧਾ ਫ਼ਾਇਦਾ ਮਿਲੇਗਾ।
Advertisement
Advertisement
Advertisement