ਬਜਟ ਨਾਲ ਰੁਜ਼ਗਾਰ ਦੇ ਨਵੇਂ ਰਾਹ ਖੁੱਲ੍ਹਣਗੇ: ਸ਼ਾਹ
07:30 AM Jul 24, 2024 IST
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਬਜਟ ਨੂੰ ਕਈ ਪੱਖਾਂ ਤੋਂ ਨਿਵੇਕਲਾ ਕਰਾਰ ਦਿੰਦਿਆਂ ਕਿਹਾ ਕਿ ਇਹ ਦੇਸ਼ ਦੇ ਚੌਤਰਫ਼ਾ ਵਿਕਾਸ ਲਈ ਐੱਨਡੀਏ ਸਰਕਾਰ ਦੀਆਂ 9 ਅਹਿਮ ਤਰਜੀਹਾਂ ’ਤੇ ਆਧਾਰਿਤ ਹੈ। ਉਨ੍ਹਾਂ ‘ਐਕਸ’ ’ਤੇ ਕਿਹਾ ਕਿ ਬਜਟ ਦੇਸ਼ ਨੂੰ 2027 ਤੱਕ ਪੰਜ ਖ਼ਰਬ ਡਾਲਰ ਦਾ ਅਰਥਚਾਰਾ ਬਣਾਉਣ ’ਤੇ ਕੇਂਦਰਤ ਹੈ। ਰੱਖਿਆ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਤੇਜ਼ ਰਫ਼ਤਾਰ ਵਿਕਾਸ ਵਾਲੇ ਨਜ਼ਰੀਏ ਤੋਂ ਪ੍ਰੇਰਿਤ ਇਹ ਬਜਟ ਦੇਸ਼ ਦੇ ਆਰਥਿਕ ਸੁਧਾਰਾਂ ’ਚ ਹੋਰ ਤੇਜ਼ੀ ਲਿਆਏਗਾ। ਉਨ੍ਹਾਂ ਕਿਹਾ ਕਿ ਬੁਨਿਆਦੀ ਢਾਂਚੇ, ਖੇਤੀਬਾੜੀ, ਬੈਂਕਿੰਗ, ਊਰਜਾ, ਸਨਅਤ, ਐੱਮਐੱਸਐੱਮਈ ਅਤੇ ਰੱਖਿਆ ’ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਸੰਸਦੀ ਮਾਮਲਿਆਂ ਬਾਰੇ ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਕਿਹਾ ਕਿ ਬਜਟ ਵਿਕਾਸ ਪੱਖੀ ਹੈ ਅਤੇ ਇਸ ’ਚ ਖਾਸ ਕਰਕੇ ਨੌਜਵਾਨਾਂ ਅਤੇ ਔਰਤਾਂ ਨੂੰ ਤਰਜੀਹ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇ ਵਿਰੋਧੀ ਧਿਰਾਂ ਵੱਲੋਂ ਬਜਟ ਦੀ ਨਿਖੇਧੀ ਕੀਤੀ ਜਾ ਰਹੀ ਹੈ ਤਾਂ ਇਹ ਬਹੁਤ ਹੀ ਵਧੀਆ ਬਜਟ ਹੈ। ਉਨ੍ਹਾਂ ਕਿਹਾ ਕਿ ਮੱਧ ਵਰਗ, ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਕੈਂਸਰ ਦੇ ਮਰੀਜ਼ਾਂ ਨੂੰ ਕਈ ਛੋਟਾਂ ਦਿੱਤੀਆਂ ਗਈਆਂ ਹਨ। -ਪੀਟੀਆਈ
ਨਵੀਂ ਦਿੱਲੀ:
Advertisement
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਬਜਟ ਰੁਜ਼ਗਾਰ ਅਤੇ ਮੌਕਿਆਂ ਨਾਲ ਮੁਲਕ ਲਈ ਵਿਕਾਸ ਦੇ ਨਵੇਂ ਰਾਹ ਖੋਲ੍ਹੇਗਾ। ਉਨ੍ਹਾਂ ਕਿਹਾ ਕਿ ਬਜਟ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਰਥਿਕ ਵਿਕਾਸ ਪ੍ਰਤੀ ਵਚਨਬੱਧਤਾ ਦੀ ਝਲਕ ਮਿਲਦੀ ਹੈ। ਸ਼ਾਹ ਨੇ ਕਿਹਾ ਕਿ ਬਜਟ ਨਾਲ ਟੈਕਸਦਾਤਿਆਂ ਨੂੰ ਰਾਹਤ ਮਿਲੇਗੀ। ਉਨ੍ਹਾਂ ‘ਐਕਸ’ ’ਤੇ ਕਿਹਾ ਕਿ ਬਜਟ ’ਚ ਨੌਜਵਾਨਾਂ, ਔਰਤਾਂ ਅਤੇ ਕਿਸਾਨਾਂ ਲਈ ਕਈ ਯੋਜਨਾਵਾਂ ਰੱਖ ਕੇ ਵਿਕਸਤ ਅਤੇ ਆਤਮ-ਨਿਰਭਰ ਭਾਰਤ ਦੇ ਨਿਰਮਾਣ ’ਚ ਅਹਿਮ ਕਦਮ ਚੁੱਕਿਆ ਗਿਆ ਹੈ। -ਪੀਟੀਆਈ
ਪੰਜ ਖਰਬ ਡਾਲਰ ਵਾਲਾ ਅਰਥਚਾਰਾ ਬਣਾਉਣ ’ਤੇ ਧਿਆਨ ਕੇਂਦਰਿਤ: ਰਾਜਨਾਥ
Advertisement
Advertisement