ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੁੱਢਾ ਦਲ ਨੇ ਦੇਸ਼-ਵਿਦੇਸ਼ ’ਚ ਧਰਮ ਪ੍ਰਚਾਰ ਲਹਿਰ ਪ੍ਰਚੰਡ ਕੀਤੀ: ਬਾਬਾ ਬਲਬੀਰ ਸਿੰਘ

06:21 AM Nov 12, 2023 IST
ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਹੋਰ ਨਿਹੰਗ ਸਿੰਘਾਂ ਨਾਲ।

ਪੱਤਰ ਪ੍ਰੇਰਕ
ਤਲਵੰਡੀ ਸਾਬੋ, 11 ਨਵੰਬਰ
ਸ਼੍ਰੋਮਣੀ ਪੰਥ ਅਕਾਲੀ ਬੁੱਢਾ (ਨਿਹੰਗ ਸਿੰਘਾਂ) ਵੱਲੋਂ ਦੇਸ਼-ਵਿਦੇਸ਼ ਵਿੱਚ ਧਰਮ ਪ੍ਰਚਾਰ ਦੀ ਲਹਿਰ ਨੂੰ ਜ਼ੋਰਦਾਰ ਤਰੀਕੇ ਨਾਲ ਪ੍ਰਚੰਡ ਕਰ ਦਿੱਤਾ ਗਿਆ ਹੈ। ਜਿੱਥੇ ਅਮਰੀਕਾ ਤੇ ਕੈਨੇਡਾ ਵਿੱਚ ਗੁਰਦੁਆਰਾ ਛਾਉਣੀਆਂ ਸਥਾਪਤ ਕੀਤੀਆਂ ਗਈਆਂ ਹਨ, ਉੱਥੇ ਪੰਜਾਬ, ਹਰਿਆਣਾ, ਮੱਧ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੁੱਢਾ ਦਲ ਵੱਲੋਂ ਗੁਰਮਤਿ ਪ੍ਰਚਾਰ ਸਮਾਗਮਾਂ ਰਾਹੀਂ ਸ਼ਬਦ ਗੁਰੂ ਪ੍ਰਚਾਰ ਦਾ ਹੋਕਾ ਘਰ-ਘਰ ਦਿੱਤਾ ਜਾ ਰਿਹਾ ਹੈ।
ਬੁੱਢਾ ਦਲ ਦੇ ਸਥਾਨਕ ਮੁੱਖ ਦਫ਼ਤਰ ਗੁਰਦੁਆਰਾ ਦੇਗਸਰ ਬੇਰ ਸਾਹਿਬ ਤੋਂ ਜਾਣਕਾਰੀ ਦਿੰਦਿਆਂ ਬੁੱਢਾ ਦਲ ਦੇ ਮੁੱਖ ਜਥੇਦਾਰ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਨੇ ਦੱਸਿਆ ਕਿ ਤਹਿਸੀਲ ਸਰਦੂਲਗੜ੍ਹ ਦੇ ਪਿੰਡ ਝੰਡੇ ਕਲਾਂ ਗੁਰਦੁਆਰਾ ਪਾਤਸ਼ਾਹੀ ਦਸਵੀਂ ਵਿਖੇ ਵੱਡੇ ਪੱਧਰ ’ਤੇ ਕਾਰ ਸੇਵਾਵਾਂ ਬਾਬਾ ਬਚਨ ਸਿੰਘ ਕਾਰ ਸੇਵਕ ਦਿੱਲੀ ਵਾਲਿਆਂ ਵੱਲੋਂ ਗੁਰਦੁਆਰਾ ਸਾਹਿਬ ਦੇ ਦਰਬਾਰ ਸਾਹਿਬ, ਦੀਵਾਨ ਹਾਲ, ਸਰੋਵਰ, ਲੰਗਰ ਹਾਲ ਅਤੇ ਸਰਾਂ ਦੀਆਂ ਸੇਵਾਵਾਂ ਉਨ੍ਹਾਂ ਦੀ ਨਿਗਰਾਨੀ ਹੇਠ ਚੱਲ ਰਹੀਆਂ ਹਨ। ਇਸੇ ਤਰ੍ਹਾਂ ਗੁਰਦੁਆਰਾ ਬਾਬਾ ਫੇਰੂਮਲ ਸਾਹਿਬ ਪਿੰਡ ਨੰਗਲ ਵਿੱਚ ਵੀ ਸੇਵਾ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਬੁੱਢਾ ਦਲ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਛੇਵੇਂ ਜਥੇਦਾਰ ਸਿੰਘ ਸਾਹਿਬ ਅਕਾਲੀ ਬਾਬਾ ਫੂਲਾ ਸਿੰਘ ਜੀ ਦੇ ਨਾਮ ’ਤੇ ਅਮਰੀਕਾ ਵਿੱਚ ਗੁਰਦੁਆਰਾ ਸਾਹਿਬ ਛਾਉਣੀ ਬਣਾਈ ਗਈ ਹੈ। ਉਨ੍ਹਾਂ ਦੱਸਿਆ ਕਿ ਧਰਮ ਪ੍ਰਚਾਰ ਲਹਿਰ ਤਹਿਤ ਹੁਣ ਮੱਧ ਪ੍ਰਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿੱਚ ਬੁੱਢਾ ਦਲ ਵੱਲੋਂ ਕੀਰਤਨ ਦਰਬਾਰ ਅਤੇ ਫ਼ਤਹਿ ਮਾਰਚ ਕੀਤੇ ਜਾ ਰਹੇ ਹਨ। ਬਾਬਾ ਬਲਬੀਰ ਸਿੰਘ ਨੇ ਕਿਹਾ ਕਿ 17 ਨਵੰਬਰ ਤੋਂ 24 ਨਵੰਬਰ ਤੱਕ ਤਖ਼ਤ ਸ੍ਰੀ ਹਜ਼ੂਰ ਸਾਹਿਬ ਅਬਿਚਲ ਨਗਰ ਨੰਦੇੜ, ਨਾਗਪੁਰ, ਹੈਦਰਾਬਾਦ, ਸਿਕੰਦਰਾਬਾਦ, ਗੁਰਦੁਆਰਾ ਨਾਨਕ ਝੀਰਾ ਸਾਹਿਬ ਬਿਦਰ ਵਿਖੇ ਗੁਰਮਤਿ ਸਮਾਗਮ ਕੀਤੇ ਜਾ ਰਹੇ ਹਨ। ਇਸ ਮੌਕੇ ਸਕੱਤਰ ਦਿਲਜੀਤ ਸਿੰਘ ਬੇਦੀ, ਮੁਖਤਿਆਰੇਆਮ ਬਾਬਾ ਮੇਜਰ ਸਿੰਘ, ਕਥਾਵਾਚਕ ਭਾਈ ਸੁਖਜੀਤ ਸਿੰਘ ਕਨੱਈਆ ਅਤੇ ਹੋਰ ਨਿਹੰਗ ਸਿੰਘ ਹਾਜ਼ਰ ਸਨ।

Advertisement

Advertisement