ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੁੱਢਾ ਦਰਿਆ ਛੇਤੀ ਹੀ ਹੋਵੇਗਾ ਪ੍ਰਦੂਸ਼ਣ ਮੁਕਤ: ਸੀਚੇਵਾਲ

10:59 AM Oct 07, 2023 IST
ਬੁੱਢੇ ਨਾਲੇ ’ਚੋਂ ਲਏ ਪਾਣੀ ਦੇ ਨਮੂਨੇ ਦੀ ਜਾਂਚ ਕਰਦੇ ਹੋਏ ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ।

ਗਗਨਦੀਪ ਅਰੋੜਾ
ਲੁਧਿਆਣਾ, 6 ਅਕਤੂਬਰ
ਸਨਅਤੀ ਸ਼ਹਿਰ ਵਿੱਚ ਬੁੱਢੇ ਦਰਿਆ ਦਾ ਦੌਰਾ ਕਰਦੇ ਹੋਏ ਰਾਜ ਸਭਾ ਮੈਂਬਰ ਅਤੇ ਉੱਘੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਬੁੱਢਾ ਦਰਿਆ ਨੂੰ ਪ੍ਰਦੂਸ਼ਣ ਮੁਕਤ ਬਣਾਇਆ ਜਾਵੇਗਾ ਜਿਸ ਤਹਿਤ ਸੂਬਾ ਸਰਕਾਰ ਇਸ ਵਿੱਚ ਪ੍ਰਦੂਸ਼ਣ ਦੇ ਸਰੋਤਾਂ ਨੂੰ ਬੰਦ ਕਰਕੇ ਇਸ ਦੀ ਇਤਿਹਾਸਕ ਮਹੱਤਤਾ ਨੂੰ ਬਹਾਲ ਕਰਨ ਲਈ ਠੋਸ ਉਪਰਾਲੇ ਕਰ ਰਹੀ ਹੈ। ਸੰਸਦ ਮੈਂਬਰ ਬੁੱਢਾ ਦਰਿਆ ਦੇ ਸਫ਼ਾਈ ਦੇ ਇਸ ਪ੍ਰਾਜੈਕਟ ਦੀ ਪ੍ਰਗਤੀ ਦੀ ਜਾਂਚ ਕਰਨ ਲਈ ਸਬੰਧਤ ਅਧਿਕਾਰੀਆਂ ਨਾਲ ਨਿਯਮਤ ਸਮੀਖਿਆ ਮੀਟਿੰਗਾਂ ਵੀ ਕੀਤੀਆਂ।
ਉਨ੍ਹਾਂ ਕਿਹਾ ਕਿ ਇਹ ਸਾਡੀ ਸਮੂਹਿਕ ਜ਼ਿੰਮੇਵਾਰੀ ਹੈ ਕਿ ਅਸੀਂ ਆਪਣੇ ਕੁਦਰਤੀ ਸੋਮਿਆਂ ਹਵਾ, ਪਾਣੀ ਅਤੇ ਮਿੱਟੀ ਨੂੰ ਪ੍ਰਦੂਸ਼ਣ ਦੇ ਮਾੜੇ ਪ੍ਰਭਾਵਾਂ ਤੋਂ ਬਚਾ ਕੇ ਰੱਖੀਏ। ਇਸ ਪਵਿੱਤਰ ਧਰਤੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦੀ ਬਖਸ਼ਿਸ਼ ਹੈ, ਜਨਿ੍ਹਾਂ ਨੇ ਵਾਤਾਵਰਨ ਨੂੰ ਬਚਾਉਣ ਦਾ ਸੰਦੇਸ਼ ਦਿੱਤਾ। ਸੰਸਦ ਮੈਂਬਰ ਵੱਲੋਂ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਵੀ ਗੁਰੇਜ਼ ਕਰਨ ਦੀ ਅਪੀਲ ਕੀਤੀ ਕਿਉਂਕਿ ਇਸ ਨਾਲ ਵਾਤਾਵਰਣ ਨੂੰ ਹੋਰ ਖ਼ਤਰਾ ਪੈਦਾ ਹੋ ਰਿਹਾ ਹੈ।
ਸਤਲੁਜ-ਯਮੁਨਾ ਲਿੰਕ (ਐਸ.ਵਾਈ.ਐਲ.) ਨਹਿਰ ਦੇ ਮੁੱਦੇ ’ਤੇ ਬੋਲਦਿਆਂ ਸੰਤ ਸੀਚੇਵਾਲ ਨੇ ਕਿਹਾ ਕਿ ਪੰਜਾਬ ਪਹਿਲਾਂ ਹੀ ਪਾਣੀ ਦੀ ਕਿੱਲਤ ਨਾਲ ਜੂਝ ਰਿਹਾ ਹੈ ਅਤੇ ਇਸ ਕੋਲ ਕਿਸੇ ਨਾਲ ਸਾਂਝਾ ਕਰਨ ਲਈ ਕੋਈ ਵਾਧੂ ਪਾਣੀ ਨਹੀਂ ਬਚਿਆ ਹੈ। ਉਨ੍ਹਾਂ ਦੱਸਿਆ ਕਿ ਮੌਨਸੂਨ ਸੀਜ਼ਨ ਦੌਰਾਨ ਪੰਜਾਬ ਨੂੰ ਹੜ੍ਹਾਂ ਦੇ ਕਹਿਰ ਦਾ ਸਾਹਮਣਾ ਕਰਨਾ ਪਿਆ ਹੈ ਅਤੇ ਪੰਜਾਬ ਦੇ ਦਰਿਆਈ ਪਾਣੀ ਲਈ ਲਾਬਿੰਗ ਕਰਨ ਵਾਲੇ ਕਿਸੇ ਵੀ ਰਾਜ ਨੇ ਹੜ੍ਹਾਂ ਦੇ ਪਾਣੀ ਨੂੰ ਆਪਣੇ ਖੇਤਰਾਂ ਵਿੱਚ ਨਹੀਂ ਜਾਣ ਦਿੱਤਾ। ਸੰਸਦ ਮੈਂਬਰ ਨੇ ਅੱਜ ਬਹਾਦੁਰਕੇ ਰੋਡ ’ਤੇ ਸਥਿਤ ਕਾਮਨ ਫਲੂਐਂਟ ਟਰੀਟਮੈਂਟ ਪਲਾਂਟ ਦਾ ਦੌਰਾ ਕੀਤਾ, ਜਿੱਥੇ ਡਾਇੰਗ ਯੂਨਿਟਾਂ ਦੇ ਪਾਣੀ ਨੂੰ ਟ੍ਰੀਟ ਕੀਤਾ ਜਾ ਰਿਹਾ ਸੀ।
ਸੰਸਦ ਮੈਂਬਰ ਨੇ ਟ੍ਰੀਟ ਕੀਤੇ ਪਾਣੀ ਦੀ ਗੁਣਵੱਤਾ ਦਾ ਮੁਆਇਨਾ ਕੀਤਾ ਅਤੇ ਇਸ ਪਲਾਂਟ ਨੂੰ ਸਹੀ ਢੰਗ ਨਾਲ ਚਲਾਉਣ ਲਈ ਜ਼ਰੂਰੀ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ 15 ਐਮ.ਐਲ.ਡੀ. ਦੀ ਸਮਰੱਥਾ ਵਾਲੇ ਇਸ ਪਲਾਂਟ ਵਿੱਚ ਕੋਈ ਵੀ ਰੰਗਾਈ ਯੂਨਿਟ ਬਿਨਾ ਟਰੀਟਮੈਂਟ ਤੋਂ ਪਾਣੀ ਨਾ ਛੱਡੇ।

Advertisement

Advertisement