For the best experience, open
https://m.punjabitribuneonline.com
on your mobile browser.
Advertisement

ਬੁਢਲਾਡਾ: ਡੀਐੱਸਪੀ ਦਫ਼ਤਰ ਅੱਗੇ ਪੱਕਾ ਮੋਰਚਾ ਜਾਰੀ

07:42 AM Jan 11, 2024 IST
ਬੁਢਲਾਡਾ  ਡੀਐੱਸਪੀ ਦਫ਼ਤਰ ਅੱਗੇ ਪੱਕਾ ਮੋਰਚਾ ਜਾਰੀ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਜੋਗਿੰਦਰ ਸਿੰਘ ਮਾਨ
ਮਾਨਸਾ, 10 ਜਨਵਰੀ
ਮਨਜੀਤ ਸਿੰਘ ਧਨੇਰ ਦੀ ਅਗਵਾਈ ਵਾਲੀ ਭਾਰਤੀ ਕਿਸਾਨ ਯੂਨੀਅਨ (ਏਕਤਾ ਡਕੌਂਦਾ) ਵੱਲੋਂ ਮਾਨਸਾ ਜ਼ਿਲ੍ਹੇ ਦੇ ਪਿੰਡ ਕੁਲਰੀਆਂ ਦੇ ਕਿਸਾਨਾਂ ਦੇ ਹੱਕ ਵਿੱਚ ਡੀਐਸਪੀ ਦਫ਼ਤਰ ਬੁਢਲਾਡਾ ਅੱਗੇ ਲਾਇਆ ਪੱਕਾ ਮੋਰਚਾ ਪੰਜਵੇਂ ਦਿਨ ਵੀ ਜਾਰੀ ਰਿਹਾ। ਅੱਜ ਦੇ ਮੋਰਚੇ ਵਿੱਚ ਕਪੂਰਥਲਾ ਜ਼ਿਲ੍ਹੇ ਤੋਂ ਅਵਤਾਰ ਸਿੰਘ ਸੈਦੋਵਾਲ, ਮੋਗਾ ਤੋਂ ਸੁਖਚੈਨ ਸਿੰਘ ਰਾਜੂ ਅਤੇ ਮੁਹਾਲੀ ਤੋਂ ਪ੍ਰਦੀਪ ਮਿੱਤਲ ਦੀ ਅਗਵਾਈ ਵਿੱਚ ਕਿਸਾਨਾਂ ਦੇ ਕਾਫ਼ਲੇ ਸ਼ਾਮਲ ਹੋਏ। ਧਰਨਾਕਾਰੀਆਂ ਵੱਲੋਂ ਕੜਾਕੇ ਦੀ ਠੰਢ ਵਿੱਚ ਬੁਢਲਾਡਾ ਸ਼ਹਿਰ ਵਿੱਚ ਭਾਰੀ ਰੋਸ ਮੁਜ਼ਾਹਰਾ ਕਰਕੇ ਪੁਲੀਸ ਪ੍ਰਸ਼ਾਸਨ ਅਤੇ ਹਲਕਾ ਵਿਧਾਇਕ ਬੁੱਧਰਾਮ ਦੇ ਵਿਰੋਧ ਵਿੱਚ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਜਥੇਬੰਦੀ ਦੇ ਜ਼ਿਲ੍ਹਾ ਲਖਵੀਰ ਸਿੰਘ ਅਕਲੀਆ ਨੇ ਦੋਸ਼ ਲਾਇਆ ਕਿ ਪਿੰਡ ਕੁਲਰੀਆਂ ਦੇ ਕਿਸਾਨ ਸੀਤਾ ਸਿੰਘ ਅਤੇ ਉਸਦੇ ਪੁੱਤਰ ਗੁਰਪ੍ਰੀਤ ਸਿੰਘ ’ਤੇ ਕੁਲਰੀਆਂ ਦੇ ਸਰਪੰਚ ਅਤੇ ਉਸਦੇ ਗਿਰੋਹ ਵੱਲੋਂ ਕੀਤਾ ਹਮਲਾ ਕੀਤਾ ਗਿਆ ਹੈ, ਜਦੋਂ ਕਿ ਹੁਣ ਸਿਆਸੀ ਦਬਾਅ ਹੇਠ ਪੁਲੀਸ ਪ੍ਰਸ਼ਾਸਨ ਵੱਲੋਂ ਕਸੂਰਵਾਰਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਲਗਾਤਾਰ ਟਾਲਾ ਵੱਟਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 15 ਦਸੰਬਰ ਤੋਂ ਲੱਗਣ ਵਾਲਾ ਇਹ ਮੋਰਚਾ ਭਾਂਵੇ ਜਿਲ੍ਹਾ ਪੁਲੀਸ ਮੁਖੀ ਦੇ ਭਰੋਸੇ ਤੋਂ ਬਾਅਦ ਮੁਲਤਵੀ ਕਰ ਦਿੱਤਾ ਗਿਆ ਸੀ, ਪ੍ਰੰਤੂ ਪੁਲੀਸ ਵੱਲੋਂ ਲਏ ਗਏ ਇੱਕ ਹਫ਼ਤੇ ਦੀ ਬਜਾਏ ਤਿੰਨ ਹਫ਼ਤੇ ਬੀਤਣ ’ਤੇ ਵੀ ਕੋਈ ਕਾਰਵਾਈ ਨਾ ਕੀਤੀ ਤਾਂ ਮਜਬੂਰਨ ਕਿਸਾਨਾਂ ਵੱਲੋਂ ਸੰਘਰਸ਼ ਦਾ ਵਿਗਲ ਵਜਾਇਆ ਗਿਆ ਹੈ। ਉਨ੍ਹਾਂ ਲੋਕਾਂ ਦੇ ਏਕੇ ਤੇ ਸੰਘਰਸ਼ ਆਸਰੇ ਕਿਸਾਨਾਂ ਨੂੰ ਇਨਸਾਫ਼ ਦਿਵਾਕੇ ਰਹਿਣਗੇ।

Advertisement

Advertisement
Advertisement
Author Image

sukhwinder singh

View all posts

Advertisement