ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

Building collapse: ਮੁਹਾਲੀ ਦੇ ਸੋਹਾਣਾ ਵਿੱਚ ਡਿੱਗੀ ਬਹੁਮੰਜ਼ਿਲਾ ਇਮਾਰਤ ਦੇ ਮਲਬੇ ’ਚੋਂ ਇਕ ਹੋਰ ਵਿਅਕਤੀ ਦੀ ਲਾਸ਼ ਮਿਲੀ

12:12 PM Dec 22, 2024 IST
ਮੁਹਾਲੀ ਦੇ ਸੋਹਾਣਾ ਵਿੱਚ ਐਤਵਾਰ ਨੂੰ ਘਟਨਾ ਸਥਾਨ ’ਤੇ ਜਾਰੀ ਬਚਾਅ ਕਾਰਜ। -ਫੋਟੋ: ਵਿੱਕੀ ਘਾਰੂ

ਮੁਹਾਲੀ, 22 ਦਸੰਬਰ
ਮੁਹਾਲੀ ਦੇ ਸੋਹਾਣਾ ਵੱਚ ਸ਼ਨਿਚਰਵਾਰ ਨੂੰ ਡਿੱਗੀ ਇਕ ਬਹੁਮੰਜ਼ਿਲਾ ਇਮਾਰਤ ਦੇ ਮਲਬੇ ਵਿੱਚੋਂ ਇਕ ਹੋਰ ਵਿਅਕਤੀ ਦੀ ਲਾਸ਼ ਮਿਲੀ ਹੈ। ਇਸ ਤਰ੍ਹਾਂ ਇਸ ਘਟਨਾ ਵਿੱਚ ਮਰਨ ਵਾਲਿਆਂ ਦੀ ਗਿਣਤੀ ਦੋ ਹੋ ਗਈ ਹੈ। ਲੰਘੇ ਕੱਲ੍ਹ ਵੀ ਇਕ ਦ੍ਰਿਸ਼ਟੀ ਨਾਮ ਦੀ ਇਕ ਮਹਿਲਾ ਦੀ ਲਾਸ਼ ਮਲਬੇ ਹੇਠਿਓਂ ਮਿਲੀ ਸੀ।
ਇਕ ਅਧਿਕਾਰਤ ਬਿਆਨ ਮੁਤਾਬਕ, ਮੁਹਾਲੀ ਦੀ ਐੱਸਡੀਐੱਮ ਦਮਨਦੀਪ ਕੌਰ ਨੇ ਦੱਸਿਆ ਕਿ ਬਚਾਅ ਮੁਹਿੰਮ ਦੌਰਾਨ ਇਕ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਗਈ ਹੈ ਅਤੇ ਮ੍ਰਿਤਕ ਦੀ ਪਛਾਣ ਕੀਤੀ ਜਾ ਰਹੀ ਹੈ।
ਘਟਨਾ ਸਥਾਨ ’ਤੇ ਸਾਰੀ ਰਾਤ ਬਚਾਅ ਕਾਰਜ ਜਾਰੀ ਰਿਹਾ ਅਤੇ ਬਚਾਅ ਮੁਹਿੰਮ ਤਹਿਤ ਜੇਸੀਬੀ ਸਣੇ ਕਈ ਤਰ੍ਹਾਂ ਦੀ ਮਸ਼ੀਨਾਂ ਦੀ ਮਦਦ ਲਈ ਗਈ। ਕੌਮੀ ਆਫ਼ਤ ਰਾਹਤ ਬਲ (ਐੱਨਡੀਆਰਐੱਫ), ਫੌਜ, ਸੂਬਾਈ ਬਚਾਅ ਦਲ ਸ਼ਨਿਚਰਵਾਰ ਸ਼ਾਮ ਤੋਂ ਹੀ ਰਾਹਤ ਤੇ ਬਚਾਅ ਮੁਹਿੰਮ ਵਿੱਚ ਜੁੱਟੇ ਹੋਏ ਹਨ। ਘਟਨਾ ਸਥਾਨ ’ਤੇ ਐਂਬੂਲੈਂਸਾਂ ਦੇ ਨਾਲ ਡਾਕਟਰਾਂ ਦੀ ਟੀਮ ਵੀ ਤਾਇਨਾਤ ਕੀਤੀ ਗਈ ਹੈ।

Advertisement

ਮੁੱਢਲੀ ਜਾਣਕਾਰੀ ਮੁਤਾਬਕ, ਇਮਾਰਤ ਵਿੱਚ ਹਿਕ ਜਿਮ ਵੀ ਸੀ ਅਤੇ ਨਾਲ ਦੇ ਪਲਾਟ ਵਿੱਚ ਹੋਈ ਖੁਦਾਈ ਕਰ ਕੇ ਇਹ ਇਮਾਰਤ ਢਹਿ ਗਈ। ਭਾਰਤੀ ਫੌਜ ਦੀ ਪੱਛਮੀ ਕਮਾਂਡ ਨੇ ਸੋਸ਼ਲ ਮੀਡੀਆ ਪਲੈਟਫਾਰਮ ‘ਐਕਸ’ ਉੱਤੇ ਪਾਈ ਇਕ ਪੋਸਟ ਵਿੱਚ ਕਿਹਾ, ‘‘ਇੰਜਨੀਅਰ ਟਾਸਕ ਫੋਰਸਮ’ ਘਟਨਾ ਸਥਾਨ ’ਤੇ ਕੰਮ ਕਰ ਰਹੀ ਹੈ। ਨਾਲ ਹੀ ਮਲਬਾ ਹਟਾਉਣ ਵਾਲੀ ਮਸ਼ੀਨ ਅਤੇ ਜੇਸੀਬੀ ਮਸ਼ੀਨਾਂ ਦੀ ਮਦਦ ਲਈ ਜਾ ਰਹੀ ਹੈ। ਉੱਪਰੀ ਮਲਬਾ ਹਟਾ ਦਿੱਤਾ ਗਿਆ ਹੈ ਅਤੇ ਬੇਸਮੈਂਟ ਤੱਕ ਪਹੁੰਚਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।’’
ਸ਼ਨਿਚਰਵਾਰ ਨੂੰ ਹੋਈ ਇਸ ਘਟਨਾ ਤੋਂ ਬਾਅਦ ਸਿਵਲ ਹਸਪਤਾਲ, ਫੋਰਟਿਸ, ਮੈਕਸ ਅਤੇ ਸੋਹਾਣਾ ਸਣੇ ਮੁਹਾਲੀ ਦੇ ਸਾਰੇ ਵੱਡੇ ਹਸਪਤਾਲਾਂ ਨੂੰ ਜ਼ਖ਼ਮੀਆਂ ਦੇ ਇਲਾਜ ਵਾਸਤੇ ਤਿਆਰ ਰਹਿਣ ਨੂੰ ਕਿਹਾ ਗਿਆ ਹੈ। ਘਟਨਾ ਸਥਾਨ ’ਤੇ ਸ਼ਨਿਚਰਵਾਰ ਨੂੰ ਮੌਜੂਦ ਡੀਜੀਪੀ ਗੌਰਵ ਯਾਦਵ ਨੇ ਕਿਹਾ ਸੀ ਕਿ ਵੱਖ ਵੱਖ ਏਜੰਸੀਆਂ ਵੱਲੋਂ ਬਚਾਅ ਕਾਰਜ ਜਾਰੀ ਹਨ। -ਪੀਟੀਆਈ

Advertisement
Advertisement