ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਝਾਰਖੰਡ ਵਿੱਚ ਇਮਾਰਤ ਡਿੱਗਣ ਨਾਲ ਤਿੰਨ ਮੌਤਾਂ; ਤਿੰਨ ਜ਼ਖ਼ਮੀ

01:30 PM Jul 07, 2024 IST

ਦੇਵਘਰ, 7 ਜੁਲਾਈ

Advertisement

ਝਾਰਖੰਡ ਦੇ ਦੇਵਘਰ ਜ਼ਿਲ੍ਹੇ ਵਿਚ ਅੱਜ ਦੋ ਮੰਜ਼ਿਲਾ ਇਮਾਰਤ ਡਿੱਗ ਗਈ ਜਿਸ ਦੇ ਮਲਬੇ ਹੇਠ ਦੱਬਣ ਕਾਰਨ ਘੱਟੋ-ਘੱਟ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖ਼ਮੀ ਹੋ ਗਏ। ਇਮਾਰਤ ਦੇ ਮਲਬੇ ਹੇਠ ਕੁਝ ਹੋਰ ਲੋਕਾਂ ਦੇ ਦੱਬੇ ਜਾਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ, ਜਿਸ ਕਾਰਨ ਬਚਾਅ ਕਾਰਜ ਜਾਰੀ ਹੈ।ਅਧਿਕਾਰੀਆਂ ਨੇ ਦੱਸਿਆ ਕਿ ਦੇਵਘਰ ਦੇ ਇਕ ਇਲਾਕੇ ’ਚ ਸਵੇਰੇ ਕਰੀਬ 6 ਵਜੇ ਦੋ ਮੰਜ਼ਿਲਾ ਇਮਾਰਤ ਡਿੱਗ ਗਈ ਅਤੇ ਹੁਣ ਤੱਕ ਚਾਰ ਜਣਿਆਂ ਨੂੰ ਇਸ ਦੇ ਮਲਬੇ ’ਚੋਂ ਸੁਰੱਖਿਅਤ ਕੱਢ ਲਿਆ ਗਿਆ ਹੈ। ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐੱਨਡੀਆਰਐੱਫ.) ਦੀ ਟੀਮ ਨੂੰ ਬਚਾਅ ਕਾਰਜਾਂ ਲਈ ਲਗਾਇਆ ਗਿਆ ਹੈ। ਦੇਵਘਰ ਦੇ ਸਬ-ਡਿਵੀਜ਼ਨਲ ਪੁਲੀਸ ਅਧਿਕਾਰੀ ਰਿਤਵਿਕ ਸ੍ਰੀਵਾਸਤਵ ਨੇ ਪੀਟੀਆਈ ਨੂੰ ਦੱਸਿਆ, ‘ਹੁਣ ਤੱਕ ਚਾਰ ਲੋਕਾਂ ਨੂੰ ਮਲਬੇ ਵਿੱਚੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ, ਜਦਕਿ ਕੁਝ ਹੋਰਾਂ ਦੇ ਹਾਲੇ ਵੀ ਫਸੇ ਹੋਣ ਦਾ ਖਦਸ਼ਾ ਹੈ। ਘਟਨਾ ਵਾਲੀ ਥਾਂ ’ਤੇ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ।’

 

Advertisement

Advertisement