ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਰਗਰ ਕਿੰਗ ਕਤਲ ਮਾਮਲਾ: ਸ਼ੂਟਰਾਂ ਨੂੰ ਲਿਆਉਣ ਵਾਲਾ ਗ੍ਰਿਫ਼ਤਾਰ

08:40 PM Jun 28, 2024 IST

ਨਵੀਂ ਦਿੱਲੀ, 28 ਜੂਨ
ਦਿੱਲੀ ਪੁਲੀਸ ਨੇ ਪੱਛਮੀ ਦਿੱਲੀ ਦੇ ਰਾਜੌਰੀ ਗਾਰਡਨ ਵਿੱਚ ਇੱਕ ਫੂਡ ਆਊਟਲੈਟ ਵਿੱਚ ਹਾਲ ਹੀ ਵਿੱਚ ਇੱਕ ਵਿਅਕਤੀ ਦੀ ਹੱਤਿਆ ਦੇ ਮਾਮਲੇ ਵਿੱਚ ਅੱਜ ਪਹਿਲੀ ਗ੍ਰਿਫਤਾਰੀ ਕੀਤੀ ਹੈ। ਇਕ ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਦੀ ਪਛਾਣ ਬਿਜੇਂਦਰ (27) ਵਜੋਂ ਹੋਈ ਹੈ ਜੋ ਹਰਿਆਣਾ ਦੇ ਰੋਹਤਕ ਦਾ ਰਹਿਣ ਵਾਲਾ ਹੈ। ਉਸ ਨੇ ਦੋ ਸ਼ੂਟਰਾਂ ਨੂੰ ਆਪਣੀ ਗੱਡੀ ਵਿਚ ਘਟਨਾ ਸਥਾਨ ’ਤੇ ਲਿਆਂਦਾ ਸੀ। ਪੁਲੀਸ ਨੇ ਕਿਹਾ ਕਿ ਇਸ ਮਾਮਲੇ ਵਿਚ ਤਿੰਨ ਹੋਰ ਸ਼ੱਕੀ ਹਾਲੇ ਵੀ ਫਰਾਰ ਹਨ। ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ 18 ਜੂਨ ਨੂੰ ਰਾਤ ਕਰੀਬ 9.30 ਵਜੇ ਰਾਜੌਰੀ ਗਾਰਡਨ ਦੇ ਨਜ਼ਫਗੜ੍ਹ ਰੋਡ ’ਤੇ ਬਰਗਰ ਕਿੰਗ ਆਊਟਲੈਟ ਵਿਚ ਵਾਪਰੀ। ਤਿੰਨ ਵਿਅਕਤੀ ਮੋਟਰਸਾਈਕਲ ’ਤੇ ਆਏ ਅਤੇ ਆਊਟਲੈਟ ਬਾਹਰ ਖੜ੍ਹੇ ਹੋ ਗਏ। ਉਸ ਨੇ ਦੱਸਿਆ ਕਿ ਇਕ ਵਿਅਕਤੀ ਨਿਗਰਾਨੀ ਲਈ ਬਾਹਰ ਹੀ ਰਿਹਾ ਜਦੋਂ ਕਿ ਉਨ੍ਹਾਂ ਵਿਚੋਂ ਦੋ ਅੰਦਰ ਗਏ ਅਤੇ ਇਕ ਨੌਜਵਾਨ ’ਤੇ ਅੰਨ੍ਹੇਵਾਹ ਗੋਲੀਬਾਰੀ ਕੀਤੀ ਜਿਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਬਾਅਦ ਵਿਚ ਪੀੜਤ ਦੀ ਪਛਾਣ ਹਰਿਆਣਾ ਦੇ ਝੱਜਰ ਦੇ ਰਹਿਣ ਵਾਲੇ ਅਮਨ ਜੂਨ (26) ਵਜੋਂ ਹੋਈ। ਉਹ ਆਊਟਲੈਟ ਵਿਚ ਇੱਕ ਔਰਤ ਨਾਲ ਬੈਠਾ ਸੀ ਜਿਸ ਨੂੰ ਮਾਰਨ ਦੀ ਜ਼ਿੰਮੇਵਾਰੀ ਗੈਂਗਸਟਰਾਂ ਨੇ ਲਈ।

Advertisement

Advertisement
Advertisement