ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵੱਖ-ਵੱਖ ਥਾਈਂ ਨਵੇਂ ਫੌਜਦਾਰੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ

07:06 AM Jul 03, 2024 IST
ਮਾਨਸਾ ਵਿੱਚ ਕਾਨੂੰਨਾਂ ਦੀਆਂ ਕਾਪੀਆਂ ਸਾੜਦੇ ਹੋਏ ਲਿਬਰੇਸ਼ਨ ਆਗੂ। -ਫੋਟੋ: ਸੁਰੇਸ਼

ਪੱਤਰ ਪ੍ਰੇਰਕ
ਮਾਨਸਾ, 2 ਜੁਲਾਈ
ਸੀਪੀਆਈ (ਐਮਐਲ) ਲਿਬਰੇਸ਼ਨ ਨੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਨਵੇਂ ਫੌਜਦਾਰੀ ਕਾਨੂੰਨਾਂ ਦਾ ਤਿੱਖਾ ਵਿਰੋਧ ਕਰਦਿਆਂ ਇਥੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ। ਪਾਰਟੀ ਆਗੂਆਂ ਵੱਲੋਂ ਹਕੂਮਤ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।
ਕਾਮਰੇਡ ਰਾਜਵਿੰਦਰ ਸਿੰਘ ਰਾਣਾ ਕਿਹਾ ਕਿ ਤਾਨਾਸ਼ਾਹੀ ਮੋਦੀ ਸਰਕਾਰ ਵੱਲੋਂ ਕਾਰਪੋਰੇਟ ਘਰਾਣਿਆਂ ਨੂੰ ਦੇਸ਼ ਦੀ ਪ੍ਰਾਪਰਟੀ ਤੇ ਕਿਸਾਨਾਂ ਦੀ ਜ਼ਮੀਨ ਸੌਂਪਣ ਅਤੇ ਕਿਰਤ ਕਾਨੂੰਨਾਂ ਵਿੱਚ ਸੋਧਾਂ ਕਰਕੇ ਖ਼ਤਰਨਾਕ ਕਾਨੂੰਨ ਲਿਆਂਦੇ ਜਾ ਰਹੇ ਹਨ ਜੋ ਦੇਸ਼ ਦੇ ਕਿਸਾਨ ਅੰਦੋਲਨ ਨੇ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਪੁੱਠਾ ਗੇੜਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਲੋਕ ਮਾਰੂ ਨੀਤੀਆਂ ਖਿਲਾਫ਼ ਆਵਾਜ਼ ਉਠਾਉਣ ਵਾਲੇ ਬੁੱਧੀਜੀਵੀਆਂ ਦੇ ਸੰਘਰਸ਼ ਨੂੰ ਕੁਚਲਣ ਲਈ ਸਰਕਾਰ ਨੇ ਨਵੇਂ ਤਿੰਨ ਫੌਜਦਾਰੀ ਕਾਨੂੰਨ ਲਿਆਂਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਨੂੰਨਾਂ ਨਾਲ ਆਮ ਲੋਕਾ ’ਤੇ ਪੁਲੀਸ ਤਸ਼ੱਦਦ ਹੋਰ ਵਧੇਗਾ। ਇਸੇ ਦੌਰਾਨ ਸੀਪੀਆਈ ਨੇ ਅੱਜ ਰੋਸ ਪ੍ਰਦਰਸ਼ਨ ਕਰਦਿਆਂ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਚੌਕ ਵਿਖੇ ਫੌਜਦਾਰੀ ਕਾਨੂੰਨ ਦੀਆਂ ਕਾਪੀਆਂ ਸਾੜੀਆਂ ਅਤੇ ਇਨ੍ਹਾਂ ਨੂੰ ਰੱਦ ਕਰਨ ਦੀ ਮੰਗ ਕੀਤੀ। ਸੀਪੀਆਈ ਦੇ ਨੈਸ਼ਨਲ ਕੌਂਸਲ ਮੈਂਬਰ ਅਤੇ ਸਾਬਕਾ ਵਿਧਾਇਕ ਕਾਮਰੇਡ ਹਰਦੇਵ ਸਿੰਘ ਅਰਸ਼ੀ ਨੇ ਕਿਹਾ ਕਿ ਇਹ ਕਾਨੂੰਨ ਜਮਹੂਰੀ ਸ਼ਕਤੀਆਂ ਦੀਆਂ ਰਾਜਨੀਤਕ ਗਤੀ-ਵਿਧੀਆਂ ਨੂੰ ਰੋਕਣ ਤੇ ਮਨੁੱਖੀ ਅਧਿਕਾਰਾਂ ’ਤੇ ਰੋਕਾਂ ਲਾਉਣ ਲਈ ਵਰਤੇ ਜਾਣਗੇ।
ਬਰਨਾਲਾ (ਖੇਤਰੀ ਪ੍ਰਤੀਨਿਧ): ਇਸੇ ਦੌਰਾਨ ਕੇਂਦਰ ਸਰਕਾਰ ਵੱਲੋਂ ਇੱਕ ਜੁਲਾਈ ਤੋਂ ਤਿੰਨ ਨਵੇਂ ਫੌਜਦਾਰੀ ਕਾਨੂੰਨਾਂ ਦੀਆਂ ਨੇੜਲੇ ਪਿੰਡ ਫਰਵਾਹੀ ਵਿਖੇ ਸੀਟੂ ਵੱਲੋਂ ਕਾਪੀਆਂ ਸਾੜ ਕੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਜਥੇਬੰਦੀ ਸੀਟੂ ਦੇ ਸੂਬਾ ਸਕੱਤਰ ਕਾਮਰੇਡ ਸ਼ੇਰ ਸਿੰਘ ਫਰਵਾਹੀ ਨੇ ਕਿਹਾ ਕਿ ਕਾਨੂੰਨ ਜੋ ਆਜ਼ਾਦੀ ਤੋਂ ਪਹਿਲਾਂ ਵਿਦੇਸ਼ੀ ਅੰਗਰੇਜ਼ ਸਾਮਰਾਜੀ ਸਰਕਾਰ ਵੱਲੋਂ ਦੇਸ਼ ਵਾਸੀਆਂ ’ਤੇ ਥੋਪੇ ਗਏ ਸਨ, ਉਨ੍ਹਾਂ ਘਾਤਕ ਕਾਨੂੰਨਾਂ ਨੂੰ ਨਵਾਂ ਰੂਪ ਦੇ ਕੇ ਪਹਿਲੀ ਜੁਲਾਈ ਤੋਂ ਲਾਗੂ ਕੀਤਾ ਗਿਆ ਹੈ।

Advertisement

Advertisement
Advertisement