ਉਤਰ ਪ੍ਰਦੇਸ਼ ਦੇ ਉਨਾਓ ਵਿੱਚ ਬੱਸ ਤੇ ਟੈਂਕਰ ਦੀ ਟੱਕਰ; 18 ਮੌਤਾਂ; 19 ਜ਼ਖ਼ਮੀ
ਉਨਾਓ, 10 ਜੁਲਾਈ
ਇਥੇ ਅੱਜ ਸਵੇਰੇ ਪੰਜ ਵਜੇ ਡਬਲ ਡੈਕਰ ਬੱਸ ਦੀ ਟੈਂਕਰ ਨਾਲ ਟੱਕਰ ਹੋ ਗਈ ਜਿਸ ਕਾਰਨ 18 ਸਵਾਰੀਆਂ ਦੀ ਮੌਤ ਹੋ ਗਈ ਤੇ 19 ਜ਼ਖ਼ਮੀ ਹੋ ਗਏ। ਇਹ ਹਾਦਸਾ ਲਖਨਊ-ਆਗਰਾ ਐਕਸਪ੍ਰੇਸਵੇਅ ’ਤੇ ਬਾਂਗਰਮਉ ਕੋਤਵਾਲੀ ਨੇੜੇ ਹੋਇਆ। ਇਸ ਟੱਕਰ ਵਿਚ ਬੱਸ ਦੀ ਡਰਾਈਵਰ ਸਾਈਡ ਦੀ ਬਾਡੀ ਵੱਖ ਹੋ ਗਈ। ਪੁਲੀਸ ਅਨੁਸਾਰ ਇਹ ਬੱਸ ਟੈਂਕਰ ਨੂੰ ਓਵਰਟੇਕ ਕਰ ਰਹੀ ਸੀ। ਇਸ ਦੌਰਾਨ ਬੇਕਾਬੂ ਹੋ ਕੇ ਟੈਂਕਰ ਨਾਲ ਟਕਰਾ ਕੇ ਪਲਟ ਗਈ। ਬੱਸ ਵਿਚ 59 ਯਾਤਰੀ ਸਵਾਰ ਸਨ ਜਿਨ੍ਹਾਂ ਵਿਚੋਂ 22 ਸੁਰੱਖਿਅਤ ਹਨ। ਹਾਦਸੇ ਤੋਂ ਬਾਅਦ ਐਕਸਪ੍ਰੈਸਵੇਅ ’ਤੇ ਲੰਬਾ ਜਾਮ ਲੱਗ ਗਿਆ।
ਮ੍ਰਿਤਕਾਂ ਦੇ ਵਾਰਿਸਾਂ ਨੂੰ 2 ਲੱਖ ਅਤੇ ਜ਼ਖਮੀਆਂ ਨੂੰ 50 ਹਜ਼ਾਰ ਐਕਸ ਗ੍ਰੇਸ਼ੀਆ ਗ੍ਰਾਂਟ ਦੇਣ ਦਾ ਐਲਾਨ
ਪ੍ਰਧਾਨ ਮੰਤਰੀ ਨਰਿੰਦਰ ਮੌਦੀ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕਰਦਿਆਂ ਮ੍ਰਿਤਕਾਂ ਦੇ ਵਾਰਿਸਾਂ ਨੂੰ 2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50 ਹਜ਼ਾਰ ਰੁਪਏ ਐਕਸ ਗੇ੍ਸ਼ੀਆ ਰਾਸ਼ੀ ਦੇਣ ਦਾ ਐਲਾਨ ਕੀਤਾ ਹੈੇ। ਉਧਰ ਇਸ ਘਟਨਾ ਨੂੰ ਲੈ ਕੇ ਕੇਂਦਰੀ ਮੰਤਰੀ ਰਾਜਨਾਥ ਸਿੰਘ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਆਨਾਥ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ। -ਏਐੱਨਆਈ