ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੁੰਬਈ-ਪੁਣੇ ਐਕਸਪ੍ਰੈੱਸਵੇਅ ’ਤੇ ਬੱਸ ਤੇ ਟਰੈਕਟਰ ਦੀ ਟੱਕਰ; ਪੰਜ ਹਲਾਕ

07:16 AM Jul 17, 2024 IST
ਹਾਦਸੇ ਦੇ ਜ਼ਖ਼ਮੀ ਦਾ ਹਾਲ-ਚਾਲ ਪੁੱਛਦੇ ਹੋਏ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ। -ਫੋਟੋ: ਪੀਟੀਆਈ

ਮੁੰਬਈ, 16 ਜੁਲਾਈ
ਮੁੰਬਈ-ਪੁਣੇ ਐਕਸਪ੍ਰੈਸਵੇਅ ’ਤੇ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਬੱਸ ਦੀ ਟਰੈਕਟਰ ਨਾਲ ਟੱਕਰ ਕਾਰਨ ਘੱਟੋ-ਘੱਟ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 42 ਹੋਰ ਜ਼ਖ਼ਮੀ ਹੋ ਗਏ। ਪੁਲੀਸ ਨੇ ਦੱਸਿਆ ਕਿ ਬੱਸ ਵਿੱਚ 54 ਭਗਵਾਨ ਵਿੱਠਲ ਦੇ ਸ਼ਰਧਾਲੂ ਸਵਾਰ ਸਨ, ਜੋ ਅਸ਼ਦੀ ਇਕਾਦਸ਼ੀ ਦੇ ਜਸ਼ਨਾਂ ਵਿੱਚ ਹਿੱਸਾ ਲੈਣ ਲਈ ਮੁੰਬਈ ਨੇੜਲੇ ਠਾਣੇ ਜ਼ਿਲ੍ਹੇ ’ਚ ਸਥਿਤ ਆਪਣੇ ਜੱਦੀ ਸ਼ਹਿਰ ਡੋਂਬੀਵਲੀ ਤੋਂ ਪੰਢਰਪੁਰ ਜਾ ਰਹੇ ਸਨ। ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਘਟਨਾ ’ਤੇ ਦੁੱਖ ਪ੍ਰਗਟਾਉਂਦਿਆਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਪੁਲੀਸ ਦੇ ਡਿਪਟੀ ਕਮਿਸ਼ਨਰ ਵਿਵੇਕ ਪਨਸਾਰੇ ਨੇ ਦੱਸਿਆ ਕਿ ਇਹ ਹਾਦਸਾ ਨਵੀ ਮੁੰਬਈ ਦੇ ਪਨਵੇਲ ਨੇੜੇ ਬੀਤੀ ਰਾਤ ਵਾਪਰਿਆ। ਉਨ੍ਹਾਂ ਦੱਸਿਆ ਕਿ ਟਰੈਕਟਰ ਨਾਲ ਟਕਰਾਉਣ ਮਗਰੋਂ ਬੱਸ ਐਕਸਪ੍ਰੈੱਸਵੇਅ ’ਤੇ ਬੈਰੀਅਰ ਨਾਲ ਟਕਰਾ ਕੇ 20 ਫੁੱਟ ਡੂੰਘੀ ਖੱਡ ’ਚ ਜਾ ਡਿੱਗੀ। ਮ੍ਰਿਤਕਾਂ ਦੀ ਪਛਾਣ ਟਰੈਕਟਰ ਡਰਾਈਵਰ ਤਰਵੇਜ਼ ਸਲਾਹੁਦੀਨ ਅਹਿਮਦ (27), ਦੀਪਕ ਸੋਹਨ ਰਾਜਭਰ (30) ਅਤੇ ਬੱਸ ਵਿੱਚ ਸਵਾਰ ਹੌਸਾਬਾਈ ਹਰੀ ਪਾਟਿਲ (65), ਰਾਮਦਾਸ ਨਰਾਇਣ (71) ਅਤੇ ਗੁਰੂਨਾਥ ਬਾਪੂ ਪਾਟਿਲ (65) ਵਜੋਂ ਹੋਈ ਹੈ। ਜ਼ਖ਼ਮੀ ਸ਼ਰਧਾਲੂਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। -ਪੀਟੀਆਈ

Advertisement

Advertisement
Advertisement