ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

Bus falls into deep gorge: ਭੀਮਤਾਲ ਵਿੱਚ ਬੱਸ ਡਿੱਗੀ, ਬੱਚੇ ਸਣੇ ਚਾਰ ਵਿਅਕਤੀਆਂ ਦੀ ਮੌਤ

09:43 PM Dec 25, 2024 IST
ਜ਼ਖ਼ਮੀਆਂ ਨੂੰ ਖੱਡ ’ਚੋਂ ਕੱਢ ਕੇ ਲਿਆਂਦੇ ਹੋਏ ਬਚਾਅ ਕਰਮੀ। -ਫੋਟੋ: ਪੀਟੀਆਈ

ਨੈਨੀਤਾਲ, 25 ਦਸੰਬਰ
ਉੱਤਰਾਖੰਡ ਦੇ ਨੈਨੀਤਾਲ ਜ਼ਿਲ੍ਹੇ ਦੇ ਭੀਮਤਾਲ ਦੇ ਸਲੜੀ ਖੇਤਰ ਵਿੱਚ ਅੱਜ ਇਕ ਬੱਸ 1500 ਫੁੱਟ ਡੂੰਈ ਖੱਡ ਵਿੱਚ ਡਿੱਗ ਗਈ। ਇਸ ਦੌਰਾਨ ਬੱਸ ਵਿੱਚ ਸਵਾਰ ਇਕ ਬੱਚੇ ਸਣ ਚਾਰ ਯਾਤਰੀਆਂ ਦੀ ਮੌਤ ਹੋ ਗਈ ਤੇ 23 ਹੋਰ ਜ਼ਖ਼ਮੀ ਹੋ ਗਏ। ਇਕ ਅਧਿਕਾਰੀ ਨੇ ਇੱਥੇ ਦੱਸਿਆ ਕਿ ਹਾਦਸੇ ਦੇ ਮ੍ਰਿਤਕਾਂ ਵਿੱਚ ਇਕ ਔਰਤ ਵੀ ਸ਼ਾਮਲ ਹੈ। ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਹਾਦਸੇ ’ਤੇ ਦੁੱਖ ਜ਼ਾਹਿਰ ਕੀਤਾ ਹੈ। ਉਨ੍ਹਾਂ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ 10-10 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ।
ਕੁਮਾਊ ਦੇ ਕਮਿਸ਼ਨਰ ਦੀਪਕ ਰਾਵਤ ਨੇ ਇੱਥੇ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਪਿਥੌਰਾਗੜ੍ਹ ਤੋਂ ਆ ਰਹੀ ਉੱਤਰਾਖੰਡ ਟਰਾਂਸਪੋਰਟ ਨਿਗਮ ਦੀ ਬੱਸ ਵਿੱਚ ਚਾਲਕ ਤੇ ਕੰਡਕਰ ਸਣੇ ਕੁੱਲ 27 ਯਾਤਰੀ ਸਵਾਰ ਸਨ, ਜਿਨ੍ਹਾਂ ਵਿੱਚੋਂ ਚਾਰ ਦੀ ਮੌਤ ਦੀ ਪੁਸ਼ਟੀ ਹੋਈ ਹੈ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਨੂੰ ਐਂਬੂਲੈਂਸਾਂ ਰਾਹੀਂ ਹਲਦਵਾਨੀ ਦੇ ਸੁਸ਼ੀਲਾ ਤਿਵਾੜੀ ਹਸਪਤਾਲ ਪਹੁੰਚਾਇਆ ਗਿਆ।
ਇਕ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਖੜਕ ਸਿੰਘ (55), ਉਸ ਦੀ ਪਤਨੀ ਗੰਗਾ ਧਾਮੀ (48), ਸੁਰਿੰਦਰ ਸਿੰਘ ਧਰਮਸੱਤੂ (58) ਅਤੇ ਦਕਸ਼ ਪੰਤ (6) ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਮ੍ਰਿਤਕ ਕ੍ਰਮਵਾਰ ਧਾਰਚੂਲਾ, ਪਿਥੌਰਾਗੜ੍ਹ ਅਤੇ ਬੇਰੀਨਾਗ ਦੇ ਰਹਿਣ ਵਾਲੇ ਸਨ। ਰਾਵਤ ਨੇ ਕਿਹਾ ਕਿ ਘਟਨਾ ਬਾਰੇ ਸਥਾਨਕ ਲੋਕਾਂ ਨੂੰ ਪਹਿਲਾਂ ਪਤਾ ਲੱਗਾ ਅਤੇ ਉਨ੍ਹਾਂ ਨੂੰ ਵੀ ਇਸ ਬਾਰੇ ਜਾਣਕਾਰੀ ਸਥਾਨਕ ਲੋਕਾਂ ਤੋਂ ਹੀ ਮਿਲੀ। ਉਨ੍ਹਾਂ ਦੱਸਿਆ ਕਿ ਜ਼ਿਆਦਾਤਰ ਜ਼ਖ਼ਮੀ ਜਨਰਲ ਵਾਰਡ ਵਿੱਚ ਹਨ ਪਰ ਉਨ੍ਹਾਂ ’ਚੋਂ ਕੁਝ ਨੂੰ ਆਈਸੀਯੂ ਵਿੱਚ ਤਬਦੀਲ ਕੀਤਾ ਜਾ ਸਕਦਾ ਹੈ।
ਹਾਦਸੇ ਬਾਰੇ ਜਾਣਕਾਰੀ ਮਿਲਦੇ ਹੀ ਪੁਲੀਸ, ਸੂਬਾਈ ਆਫ਼ਤ ਰਾਹਤ ਬਲ, ਫਾਇਰ ਬ੍ਰਿਗੇਡ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ’ਤੇ ਪੁੱਜੀਆਂ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਰਾਹਤ ਤੇ ਬਚਾਅ ਕਾਰਜ ਸ਼ੁਰੂ ਕੀਤਾ। ਬੱਸ ਦੇ 1500 ਫੁੱਟ ਡੂੰਘੀ ਖੱਡ ਵਿੱਚ ਡਿੱਗਣ ਕਾਰਨ ਬਚਾਅ ਕਾਰਜਾਂ ਵਿੱਚ ਮੁਸ਼ਕਿਲ ਪੇਸ਼ ਆਈ ਅਤੇ ਜ਼ਖ਼ਮੀਆਂ ਨੂੰ ਖੱਡ ’ਚੋਂ ਰੱਸੀਆਂ ਦੀ ਮਦਦ ਨਾਲ ਮੋਢਿਆਂ ’ਤੇ ਲੱਦ ਕੇ ਉੱਪਰ ਲਿਆਉਣਾ ਪਿਆ। -ਪੀਟੀਆਈ

Advertisement

Advertisement