For the best experience, open
https://m.punjabitribuneonline.com
on your mobile browser.
Advertisement

ਸੰਤੁਲਨ ਵਿਗੜਨ ਕਾਰਨ ਬੱਸ ਪਲਟੀ; 20 ਸਵਾਰੀਆਂ ਫੱਟੜ

10:16 AM Aug 20, 2024 IST
ਸੰਤੁਲਨ ਵਿਗੜਨ ਕਾਰਨ ਬੱਸ ਪਲਟੀ  20 ਸਵਾਰੀਆਂ ਫੱਟੜ
ਸਿਵਲ ਹਸਪਤਾਲ ਦਸੂਹਾ ਵਿੱਚ ਜ਼ੇਰੇ ਇਲਾਜ ਜ਼ਖਮੀਆਂ ਦਾ ਹਾਲ-ਚਾਲ ਪੁੱਛਦੇ ਹੋਏ ਵਿਧਾਇਕ ਘੁੰਮਣ।
Advertisement

ਭਗਵਾਨ ਦਾਸ ਸੰਦਲ
ਦਸੂਹਾ, 19 ਅਗਸਤ
ਇੱਥੇ ਅੱਜ ਸਵੇਰੇ ਪਠਾਨਕੋਟ-ਜਲੰਧਰ ਕੌਮੀ ਮਾਰਗ ’ਤੇ ਪਿੰਡ ਝਿੰਗੜ ਖੁਰਦ ਨੇੜੇ ਸੰਤੁਲਨ ਵਿਗੜਨ ਕਾਰਨ ਇੱਕ ਨਿੱਜੀ ਕੰਪਨੀ ਦੀ ਬੱਸ ਪਲਟ ਗਈ। ਬੱਸ ਵਿੱਚ ਕਰੀਬ 35 ਸਵਾਰੀਆਂ ਸਵਾਰ ਸਨ ਜਿਨ੍ਹਾਂ ਵਿੱਚੋਂ 20 ਤੋਂ ਵੱਧ ਗੰਭੀਰ ਜ਼ਖਮੀ ਹੋ ਗਈਆਂ ਜਦੋਂ ਕਿ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਹਾਦਸਾ ਵਾਪਰਦਿਆਂ ਹੀ ਮੌਕੇ ’ਤੇ ਭਗਦੜ ਮੱਚ ਗਈ। ਪ੍ਰਤੱਖਦਰਸ਼ੀਆਂ ਮੁਤਾਬਕ ਬੱਸ ਦੀ ਰਫਤਾਰ ਤੇਜ਼ ਸੀ ਅਤੇ ਓਵਰਟੇਕ ਦੌਰਾਨ ਪਲਟ ਗਈ।
ਸੂਚਨਾ ਮਿਲਦਿਆਂ ਹੀ ਡੀਐੱਸਪੀ ਦਸੂਹਾ ਜਤਿੰਦਰਪਾਲ ਸਿੰਘ ਅਤੇ ਥਾਣਾ ਮੁਖੀ ਹਰਪ੍ਰੇਮ ਸਿੰਘ ਪੁਲੀਸ ਪਾਰਟੀ ਸਮੇਤ ਹਾਦਸੇ ਵਾਲੀ ਥਾਂ ’ਤੇ ਪੁੱਜੇ ਅਤੇ ਬਚਾਅ ਕਾਰਜ ਆਰੰਭ ਕਰਵਾਏ। ਸਿਵਲ ਹਸਪਤਾਲ ਦਸੂਹਾ ਅਤੇ ਸਮਾਜ ਸੇਵੀ ਸੰਸਥਾਵਾਂ ਦੀਆਂ ਐਂਬੂਲੈਂਸਾਂ ਰਾਹੀ ਜ਼ਖਮੀਆਂ ਨੂੰ ਦਸੂਹਾ ਅਤੇ ਟਾਂਡਾ ਦੇ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ। ਇਨ੍ਹਾਂ ਵਿੱਚ 4 ਜ਼ਖਮੀਆਂ ਦੀ ਹਾਲਤ ਜ਼ਿਆਦਾ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਜਲੰਧਰ ਦੇ ਹਸਪਤਾਲ ਰੈਫਰ ਕਰ ਦਿੱਤਾ ਗਿਆ। ਜ਼ਖ਼ਮੀਆਂ ਦੀ ਪਛਾਣ ਸ਼ਿਵਮ, ਹਰਜਿੰਦਰ ਕੋਰ, ਪ੍ਰੇਮਾ, ਕਰਤਾਰ ਸਿੰਘ, ਮੁਕੇਸ਼ ਕੁਮਾਰ, ਕਿਰਪਾਲ ਸਿੰਘ, ਰਵੀ, ਹੀਰਾ ਮਸੀਹ, ਪੂਜਾ, ਦੀਪਕ, ਰਮਨ ਕੁਮਾਰ, ਦਰਸ਼ਨ, ਸੁਰਿੰਦਰਪਾਲ, ਸੁਰਜੀਤ ਕੋਰ, ਨਿਸ਼ਾ ਕੁਮਾਰੀ, ਸਤੀਸ਼ ਕੁਮਾਰ, ਸਰਬਜੀਤ ਕੌਰ ਤੇ ਰਮਨਦੀਪ ਵਜੋਂ ਹੋਈ ਹੈ। ਵਿਧਾਇਕ ਐਡਵੋਕੇਟ ਕਰਮਬੀਰ ਘੁੰਮਣ ਜ਼ਖਮੀਆਂ ਦਾ ਹਾਲ-ਚਾਲ ਪੁੱਛਣ ਲਈ ਸਿਵਲ ਹਸਪਤਾਲ ਪੁੱਜੇ ਜਿੱਥੇ ਉਨ੍ਹਾਂ ਜ਼ਖਮੀਆਂ ਦਾ ਹਾਲ ਚਾਲ ਪੁੱਛਿਆ। ਏ.ਐੱਸ.ਆਈ. ਮਹਿੰਦਰ ਸਿੰਘ ਤੇ ਏ.ਐੱਸ.ਆਈ. ਸਰਬਜੀਤ ਸਿੰਘ ਨੇ ਦੱਸਿਆ ਕਿ ਬੱਸ ਦਾ ਡਰਾਈਵਰ ਭੀਮਾ ਅਤੇ ਕੰਡਕਟਰ ਅਮਨ ਮੌਕੇ ਤੋ ਫਰਾਰ ਹੋ ਗਏ ਜਿਨ੍ਹਾਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ।

ਸੜਕ ਹਾਦਸੇ ਵਿੱਚ ਨੌਜਵਾਨ ਦੀ ਮੌਤ

ਅੰਮ੍ਰਿਤਸਰ (ਟਨਸ): ਬਾਬਾ ਬਕਾਲਾ ਵਿੱਚ ਰੱਖੜ ਪੁੰਨਿਆਂ ਦੇ ਮੌਕੇ ’ਤੇ ਮੱਥਾ ਟੇਕਣ ਜਾ ਰਹੇ ਨੌਜਵਾਨ ਦੀ ਅੱਜ ਸਥਾਨਕ ਗੋਲਡਨ ਗੇਟ ਨੇੜੇ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਸ਼ਨਾਖਤ ਮਨਪ੍ਰੀਤ ਸਿੰਘ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਸਥਾਨਕ ਗੋਲਡਨ ਗੇਟ ਦੇ ਨੇੜੇ ਕਿਸੇ ਅਣਪਛਾਤੇ ਵਾਹਨ ਨੇ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਜਿਸ ਨਾਲ ਉਸ ਦੀ ਮੌਕੇ ਤੇ ਮੌਤ ਹੋ ਗਈ। ਪੁਲੀਸ ਦੇ ਵਧੀਕ ਡਿਪਟੀ ਕਮਿਸ਼ਨਰ ਹਰਪਾਲ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਕੇਸ ਦਰਜ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Advertisement

ਅਣਪਛਾਤੇ ਵਾਹਨ ਦੀ ਲਪੇਟ ਵਿੱਚ ਆਉਣ ਕਾਰਨ ਨੌਜਵਾਨ ਦੀ ਮੌਤ

ਸ੍ਰੀ ਗੋਇੰਦਵਾਲ ਸਾਹਿਬ (ਪੱਤਰ ਪ੍ਰੇਰਕ): ਥਾਣਾ ਗੋਇੰਦਵਾਲ ਸਾਹਿਬ ਦੇ ਅਧੀਨ ਆਉਂਦੇ ਕਸਬਾ ਫਤਿਆਬਾਦ ਦੇ 21 ਸਾਲਾਂ ਨੌਜਵਾਨ ਦੀ ਅਣਪਛਾਤੇ ਵਾਹਨ ਦੀ ਲਪੇਟ ਵਿੱਚ ਆਉਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰੁਪਿੰਦਰ ਸਿੰਘ ਵਾਸੀ ਫਤਿਆਬਾਦ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਦੇ ਤਾਏ ਬਲਕਾਰ ਸਿੰਘ ਅਤੇ ਨੰਬਰਦਾਰ ਸੁਖਦੇਵ ਸਿੰਘ ਨੇ ਦੱਸਿਆ ਕਿ ਰੁਪਿੰਦਰ ਸਿੰਘ ਘਰ ਤੋਂ ਆਪਣੇ ਦੋਸਤਾਂ ਨਾਲ ਬਾਬੇ ਬਕਾਲੇ ਵਿਖੇ ਰੱਖੜ ਪੁੰਨਿਆ ਦੇ ਮੇਲਾ ਵਿੱਚ ਸ਼ਾਮਿਲ ਹੋਣ ਲਈ ਗਿਆ ਸੀ ਜਿਸ ਨੂੰ ਰਸਤੇ ਵਿੱਚ ਕਿਸੇ ਅਣਪਛਾਤੇ ਵਾਹਨ ਵੱਲੋਂ ਪਿੱਛੇ ਤੋਂ ਫੇਟ ਮਾਰ ਦਿੱਤੀ ਗਈ।

Advertisement
Author Image

joginder kumar

View all posts

Advertisement
×