ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਲਈ ਬੱਸ ਸੇਵਾ ਸ਼ੁਰੂ

10:53 AM Dec 02, 2024 IST
ਬੱਸ ਨੂੰ ਹਰੀ ਝੰਡੀ ਦਿਖਾਉਂਦੇ ਹੋਏ ‘ਆਪ’ ਵਿਧਾਇਕ ਕੁਲਵੰਤ ਸਿੰਘ।

ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 1 ਦਸੰਬਰ
ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਬੁਨਿਆਦੀ ਅਤੇ ਵਾਹਨ ਸਹੂਲਤਾਂ ਪ੍ਰਦਾਨ ਕਰਨ ਲਈ ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਇੱਥੋਂ ਦੇ ਫੇਜ਼-11 ਸਥਿਤ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਲਈ ਬੱਸ ਸੇਵਾ ਦੀ ਰਸਮੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਸਰਕਾਰ ਨੇ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਹੋਰ ਸੁਧਾਰ ਲਿਆਉਣ ਤੇ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਲਈ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਅਤੇ ਸਕੂਲ ਆਫ਼ ਐਮੀਨੈਂਸ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਸੁਹਿਰਦ ਯਤਨਾਂ ਦਾ ਨਤੀਜਾ ਹਨ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਸਰਕਾਰ ਲੋਕਾਂ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਹੀ ਹੈ ਅਤੇ ਬੁਨਿਆਦੀ ਢਾਂਚੇ ਅਤੇ ਹੋਰ ਲੋੜਾਂ ਦਾ ਬਹੁਤ ਵਧੀਆ ਢੰਗ ਨਾਲ ਧਿਆਨ ਰੱਖਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਕੂਲ ਆਫ਼ ਐਮੀਨੈਂਸ ਫੇਜ਼-11 ਤੋਂ ਸ਼ੁਰੂ ਕੀਤੀ ਬੱਸ ਸੇਵਾ ਨਾਲ ਮੁਹਾਲੀ ਜ਼ਿਲ੍ਹੇ ਦੇ 7 ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਆਵਾਜਾਈ ਦੀ ਸਹੂਲਤ ਲਈ ਮੁਹੱਈਆ ਕਰਵਾਈਆਂ ਬੱਸਾਂ ਦੀ ਗਿਣਤੀ ਵੱਧ ਕੇ ਹੁਣ 11 ਹੋ ਗਈ ਹੈ। ਇਹ ਬੱਸ ਪਿੰਡ ਮੱਛਲੀ ਕਲਾ, ਚਡਿਆਲਾ, ਭਰਤਪੁਰ, ਸਨੇਟਾ, ਸ਼ਾਮਪੁਰ, ਸੁਖਗੜ੍ਹ, ਗੋਬਿੰਦਗੜ੍ਹ, ਰਾਏਪੁਰ, ਮੌਲੀ ਬੈਦਵਾਨ ਅਤੇ ਕੁੰਭੜਾ ਤੋਂ ਐਸਓਈ ਫੇਜ਼-11 ਤੋਂ ਵਿਦਿਆਰਥੀਆਂ ਨੂੰ ਲੈ ਕੇ ਆਵੇਗੀ ਤੇ ਛੱਡਣ ਜਾਵੇਗੀ।
ਕੁਲਵੰਤ ਸਿੰਘ ਨੇ ਕਿਹਾ ਕਿ ਸਕੂਲ ਬੱਸ ਦਾ ਕਿਰਾਇਆ ਨਾਮਾਤਰ ਹੀ ਹੋਵੇਗਾ ਕਿਉਂ ਜੋ 80 ਫੀਸਦੀ ਹਿੱਸਾ ਸਰਕਾਰ ਸਹਿਣ ਕਰੇਗੀ। ਉਨ੍ਹਾਂ ਪ੍ਰਿੰਸੀਪਲ ਲਵਿਸ਼ ਚਾਵਲਾ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਡਾ. ਗਿੰਨੀ ਦੁੱਗਲ ਦੇ ਉਪਰਾਲੇ ਦੀ ਸ਼ਲਾਘਾ ਕੀਤੀ।

Advertisement

Advertisement