ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੱਸ ਕਾਮਿਆਂ ਨੇ ਦੋ ਘੰਟੇ ਠੱਪ ਰੱਖੀ ਆਵਾਜਾਈ

09:29 AM Oct 24, 2024 IST
ਬਠਿੰਡਾ ਵਿੱਚ ਬੁੱਧਵਾਰ ਨੂੰ ਬੱਸ ਅੱਡੇ ਅੱਗੇ ਆਵਾਜਾਈ ਠੱਪ ਕਰਦੇ ਹੋਏ ਬੱਸ ਕਾਮੇ। -ਫੋਟੋ: ਪੰਜਾਬੀ ਟ੍ਰਿਬਿਊਨ

ਮੰਗਾਂ ਲਈ ਸੰਘਰਸ਼

ਸ਼ਗਨ ਕਟਾਰੀਆ
ਬਠਿੰਡਾ, 23 ਅਕਤੂਬਰ
ਪੰਜਾਬ ਰੋਡਵੇਜ਼/ਪਨਬਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਆਪਣੀਆਂ ਮੰਗਾਂ ਲਈ ਅੱਜ ਦੋ ਘੰਟੇ ਲਈ ਸਰਕਾਰੀ ਬੱਸਾਂ ਦਾ ਪਹੀਆ ਜਾਮ ਕੀਤਾ। ਪ੍ਰਦਰਸ਼ਨਕਾਰੀਆਂ ਨੇ ਇੱਥੋਂ ਦੇ ਬੱਸ ਅੱਡੇ ਦੇ ਸਾਹਮਣੇ ਸਥਿਤ ਚੌਕ ਵਿੱਚ ਧਰਨਾ ਲਾ ਕੇ ਆਮ ਆਵਾਜਾਈ ਵੀ ਠੱਪ ਕਰ ਦਿੱਤੀ, ਜਿਸ ਕਾਰਨ ਚੌਕ ’ਚੋਂ ਗੁਜ਼ਰਨ ਵਾਲੇ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ।
ਸੂਬਾ ਆਗੂ ਕੁਲਵੰਤ ਸਿੰਘ ਮਨੇਸ ਨੇ ਮੰਗ ਕੀਤੀ ਕਿ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਜਾਵੇ, ਟਰਾਂਸਪੋਰਟ ਵਿਭਾਗ ’ਚ ਠੇਕੇਦਾਰੀ ਪ੍ਰਬੰਧ ਦਾ ਖਾਤਮਾ ਹੋਵੇ, ਬਰਾਬਰ ਕੰਮ-ਬਰਾਬਰ ਤਨਖਾਹ ਨਿਯਮ ਲਾਗੂ ਹੋਵੇ, ਕਿਲੋਮੀਟਰ ਸਕੀਮ ਦੀਆਂ ਬੱਸਾਂ ਬੰਦ ਕੀਤੀਆਂ ਜਾਣ, ਟਰਾਂਸਪੋਰਟ ਮਾਫ਼ੀਆ ਖ਼ਤਮ ਕੀਤਾ ਜਾਵੇ। ਮਨੇਸ ਨੇ ਆਖਿਆ ਕਿ ਇਨ੍ਹਾਂ ਮੰਗਾਂ ਲਈ ਸਰਕਾਰ ਅਤੇ ਜਥੇਬੰਦੀ ਦੇ ਵਫ਼ਦਾਂ ਵਿਚਾਲੇ ਕਈ ਵਾਰ ਮੀਟਿੰਗਾਂ ਹੋਈਆਂ ਹਨ ਪਰ ਮਾਮਲਾ ਕਿਸੇ ਕਿਨਾਰੇ ਨਹੀਂ ਲੱਗ ਰਿਹਾ।
ਜ਼ੀਰਾ (ਪੱਤਰ ਪ੍ਰੇਰਕ): ਪੰਜਾਬ ਰੋਡਵੇਜ਼,ਪਨ ਬੱਸ, ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ ਜ਼ੀਰਾ ਵੱਲੋਂ ਅੱਜ ਸਵੇਰੇ 9 ਵਜੇ ਤੋਂ 3 ਵਜੇ ਤੱਕ ਪੰਜਾਬ ਦੇ ਸਾਰੇ ਬੱਸ ਸਟੈਂਡ ਬੰਦ ਕਰਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਆਗੂਆਂ ਨੇ ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦੇ ਦੋਸ਼ ਲਾਏ।
ਸ੍ਰੀ ਮੁਕਤਸਰ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਦੋ ਘੰਟੇ 10 ਤੋਂ 12 ਵਜੇ ਤੱਕ ਬੱਸ ਅੱਡਾ ਬੰਦ ਕਰਕੇ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਸੂਬਾ ਸੰਸਥਾਪਕ ਕਮਲ ਕੁਮਾਰ ਨੇ ਚਿਤਵਾਨੀ ਦਿੰਦਿਆਂ ਕਿਹਾ ਕਿ ਜੇ 29 ਅਕਤੂਬਰ ਨੂੰ ਦਿੱਤੀ ਮੀਟਿੰਗ ’ਚ ਕੋਈ ਹੱਲ ਨਹੀਂ ਹੋਇਆ ਤਾਂ ਆਉਣ ਵਾਲੇ ਸਮੇਂ ’ਚ ਮੁਕੰਮਲ ਤੌਰ ’ਤੇ ਚੱਕਾ ਜਾਮ ਕੀਤਾ ਜਾਵੇਗਾ ਜਿਸ ਦੀ ਜ਼ਿੰਮੇਵਾਰੀ ਸਰਕਾਰ ਅਤੇ ਮੈਨੇਜਮੈਂਟ ਦੀ ਹੋਵੇਗੀ। ਉਨ੍ਹਾਂ ਆਖਿਆ ਕਿ ਉਹ ਮੰਗਾਂ ਮੰਨੇ ਜਾਣ ਤੱਕ ਪੰਜਾਬ ਸਰਕਾਰ ਖ਼ਿਲਾਫ਼ ਆਪਣਾ ਸੰਘਰਸ਼ ਜਾਰੀ ਰੱਖਣਗੇ।
ਬਰਨਾਲਾ (ਪਰਸ਼ੋਤਮ ਬੱਲੀ): ਪੰਜਾਬ ਰੋਡਵੇਜ਼/ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ (25/11) ਤੇ ਆਜ਼ਾਦ ਗਰੁੱਪ, ਇੰਟਕ ਅਤੇ ਸੀਟੂ ਦੇ ਸੱਦੇ ‘ਤੇ ਕਾਮਿਆਂ ਅੱਜ ਸਥਾਨਕ ਮੁੱਖ ਬੱਸ ਸਟੈਂਡ ਦੋ ਘੰਟਿਆਂ ਲਈ ਬੰਦ ਕਰਕੇ ਧਰਨਾ ਲਾਇਆ। ਆਪਣੀਆਂ ਮੰਗਾਂ ਦੇ ਹੱਕ ਤੇ ਪੰਜਾਬ ਸਰਕਾਰ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਪਿੱਟ ਸਿਆਪਾ ਕੀਤਾ। ਸੂਬਾ ਆਗੂ ਰਣਧੀਰ ਸਿੰਘ ਰਾਣਾ, ਗੁਰਪ੍ਰੀਤ ਸੇਖਾ, ਬਰਨਾਲਾ ਪੀਆਰਟੀਸੀ ਡਿੱਪੂ ਪ੍ਰਧਾਨ ਨਿਰਪਾਲ ਸਿੰਘ ਪੱਪੂ, ਸੂਬਾ ਸਕੱਤਰ ਸੁਖਪਾਲ ਸਿੰਘ ਪਾਲਾ ,ਗੁਰਪ੍ਰੀਤ ਦੀਵਾਨਾ ਆਦਿ ਆਗੂਆਂ ਸੰਬੋਧਨ ਕਰਦਿਆਂ ਕਿਹਾ ਕਿ ਸਮੂਹ ਕੱਚੇ ਮੁਲਾਜ਼ਮਾਂ ਨੂੰ ਸਰਵਿਸ ਰੂਲਾ ਤਹਿਤ ਪੱਕੇ ਕਰਨਾ , ਠੇਕੇਦਾਰ ਨੂੰ ਬਾਹਰ ਕੱਢਣਾ ਵਿਭਾਗ ਦੀ ਠੇਕੇਦਾਰੀ ਸਿਸਟਮ ਤਹਿਤ ਹੋ ਰਹੀ ਲੁੱਟ ਨੂੰ ਖਤਮ ਕਰਨ , ਸੁਪਰੀਮ ਕੋਰਟ ਦੇ ਫੈਸਲੇ ਮੁਤਾਬਿਕ ‘ਬਰਾਬਰ ਕੰਮ ਬਰਾਬਰ ਤਨਖਾਹ’ ਲਾਗੂ ਕਰਨਾ, ਘੱਟ ਤਨਖਾਹ ‘ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਦੇ ਵਿੱਚ ਇਕਸਾਰਤਾ ਕਰਨਾ , ਕਿਲੋਮੀਟਰ ਸਕੀਮ (ਪ੍ਰਾਈਵੇਟ ਬੱਸਾਂ) ਬੱਸਾਂ ਨੂੰ ਬੰਦ ਕਰਨ , ਹਟਾਏ ਮੁਲਾਜ਼ਮ ਬਹਾਲ ਕਰਨਾ ਤੇ ਟਰਾਂਸਪੋਰਟ ਮਾਫ਼ੀਆ ਖਾਤਮਾ ਆਦਿ ਲਟਕਦੀਆਂ ਮੰਗਾਂ ਦਾ ਕੋਈ ਹੱਲ ਨਹੀਂ ਕੱਢਿਆ ਗਿਆ।

Advertisement

ਜ਼ਿਮਨੀ ਚੋਣਾਂ ਵਿੱਚ ਸਰਕਾਰ ਦੇ ਘਿਰਾਓ ਦੀ ਚਿਤਾਵਨੀ

ਬਠਿੰਡਾ ਡਿੱਪੂ ਦੇ ਪ੍ਰਧਾਨ ਕੁਲਦੀਪ ਬਾਦਲ ਅਤੇ ਰਵਿੰਦਰ ਬਰਾੜ ਨੇ ਕਿਹਾ ਕਿ ਸਰਕਾਰ ਵੱਲੋਂ ਯੂਨੀਅਨ ਨਾਲ 29 ਅਕਤੂਬਰ ਨੂੰ ਫਿਰ ਮੀਟਿੰਗ ਕੀਤੀ ਜਾਵੇਗੀ ਅਤੇ ਜੇ ਉਸ ਮੀਟਿੰਗ ਵਿੱਚ ਕੋਈ ਹੱਲ ਨਾ ਹੋਇਆ ਤਾਂ ਜ਼ਿਮਨੀ ਚੋਣਾਂ ਦੌਰਾਨ ਚਾਰੇ ਹਲਕਿਆਂ ਵਿੱਚ ਸਰਕਾਰ ਖਿਲਾਫ ਝੰਡਾ ਮਾਰਚ ਕੀਤਾ ਜਾਵੇਗਾ।

Advertisement
Advertisement