ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ’ਚ ਬੱਸ ਕਾਮਿਆਂ ਦੀ ਹੜਤਾਲ ਖਤਮ

07:41 AM Jan 08, 2025 IST
ਮੁਹਾਲੀ ਵਿੱਚ ਰੋਸ ਪ੍ਰਦਰਸ਼ਨ ਕਰਦੇ ਹੋਏ ਪੀਆਰਟੀਸੀ ਅਤੇ ਪਨਬੱਸ ਕਾਮੇ। ਫੋਟੋਆਂ: ਵਿੱਕੀ ਘਾਰੂ

ਕੁਲਦੀਪ ਸਿੰਘ
ਚੰਡੀਗੜ੍ਹ, 7 ਜਨਵਰੀ
ਪੰਜਾਬ ਰੋਡਵੇਜ਼ ਪਨਬੱਸ ਤੇ ਪੀਆਰਟੀਸੀ ਦੇ ਕੰਟਰੈਕਟ ਮੁਲਾਜ਼ਮਾਂ ਵੱਲੋਂ ਸ਼ੁਰੂ ਕੀਤੀ ਗਈ ਤਿੰਨ ਦਿਨਾ ਹੜਤਾਲ ਦੇ ਅੱਜ ਦੂਸਰੇ ਦਿਨ ਮੁਹਾਲੀ ਵਿਚ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਗਿਆ ਜਿਸ ਵਿੱਚ ਸੂਬੇ ਭਰ ਤੋਂ ਬੱਸ ਕਾਮੇ ਇਕੱਠੇ ਹੋ ਕੇ ਮੁਹਾਲੀ ਦੇ ਬੱਸ ਅੱਡੇ ’ਤੇ ਪਹੁੰਚੇ ਅਤੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ।
ਪ੍ਰਦਰਸ਼ਨਕਾਰੀਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਵੱਲ ਪੈਦਲ ਰੋਸ ਮਾਰਚ ਕਰ ਕੇ ਧਰਨਾ ਦੇਣ ਦੀ ਤਿਆਰੀ ਕੀਤੀ ਸੀ ਪਰ ਪ੍ਰਦਰਸ਼ਨ ਦੌਰਾਨ ਮੁਹਾਲੀ ਪ੍ਰਸ਼ਾਸਨ ਵੱਲੋਂ ਮੁੱਖ ਮੰਤਰੀ ਦਫ਼ਤਰ ਨਾਲ ਰਾਬਤਾ ਬਣਾ ਕੇ 15 ਜਨਵਰੀ ਦੀ ਮੀਟਿੰਗ ਤੈਅ ਕਰਵਾ ਦਿੱਤੀ ਗਈ ਜਿਸ ਉਪਰੰਤ ਪ੍ਰਦਰਸ਼ਨ ਸਮਾਪਤ ਕੀਤਾ ਗਿਆ ਅਤੇ ਬੱਸ ਕਾਮਿਆਂ ਨੇ ਭਲਕੇ 8 ਜਨਵਰੀ ਨੂੰ ਹੜਤਾਲ ਨਾ ਕਰਨ ਦਾ ਐਲਾਨ ਕੀਤਾ ਹੈ।
ਬੱਸ ਕਾਮਿਆਂ ਦੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ 25/11 ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ, ਜਨਰਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ, ਸੀਨੀਅਰ ਮੀਤ ਪ੍ਰਧਾਨ ਹਰਕੇਸ਼ ਕੁਮਾਰ ਵਿੱਕੀ, ਸੰਯੁਕਤ ਸਕੱਤਰ ਜਗਤਾਰ ਸਿੰਘ ਨੇ ਕਿਹਾ ਕਿ ਜਲੰਧਰ ਜ਼ਿਮਨੀ ਚੋਣ ਵਿੱਚ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਦਾ ਵਿਰੋਧ ਕਰਨ ਲਈ ਐਲਾਨ ਕੀਤਾ ਗਿਆ ਸੀ।
ਉਸ ਦੌਰਾਨ ਮੁੱਖ ਮੰਤਰੀ ਵੱਲੋਂ ਪਹਿਲੀ ਜੁਲਾਈ 2024 ਨੂੰ ਪੈਨਲ ਮੀਟਿੰਗ ਕੀਤੀ ਗਈ ਅਤੇ ਮਹੀਨੇ ਅੰਦਰ ਮਸਲੇ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਪਰ ਵਿਭਾਗ ਦੇ ਅਧਿਕਾਰੀਆਂ ਨੇ ਮਨਮਰਜ਼ੀਆਂ ਕਰਕੇ ਕਾਮਿਆਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਾ ਦਿੱਤਾ।
ਅਤੇ ਸਾਰੇ ਮਸਲੇ ਜਿਉਂ ਦੇ ਤਿਉਂ ਲਟਕਦੇ ਆ ਰਹੇ ਹਨ ਅਤੇ ਆਪਣੀਆਂ ਜਾਨਾਂ ਜ਼ੋਖਮ ਵਿੱਚ ਪਾ ਕੇ ਡਿਊਟੀ ਕਰਨ ਵਾਲੇ ਮੁਲਾਜ਼ਮ ਨਿਗੂਣੀਆਂ ਤਨਖਾਹਾਂ ’ਤੇ ਕੰਮ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਕੰਟਰੈਕਟ ਮੁਲਾਜ਼ਮਾਂ ਨੂੰ ਸਰਵਿਸ ਰੂਲਾਂ ਤਹਿਤ ਪੱਕਾ ਕਰਨਾ, ਆਊਟਸੋਰਸ ਮੁਲਾਜ਼ਮਾਂ ਨੂੰ ਕੰਟਰੈਕਟ ’ਤੇ ਕਰਨਾ, ਠੇਕੇਦਾਰੀ ਸਿਸਟਮ ਨੂੰ ਖਤਮ ਕਰਨਾ, ਟਰਾਂਸਪੋਰਟ ਮਾਫੀਆ ਨੂੰ ਬੰਦ ਕਰਨ ਸਬੰਧੀ ਹੋਰ ਮੰਗਾਂ ਦੇ ਹੱਲ ਲਈ ਕਮੇਟੀ ਬਣਾਈ ਗਈ ਸੀ ਪਰ ਕਿਸੇ ਵੀ ਮਸਲੇ ਦਾ ਹੱਲ ਨਹੀਂ ਕੱਢਿਆ ਗਿਆ।
ਉਨ੍ਹਾਂ ਦੱਸਿਆ ਕਿ ਫਿਲਹਾਲ ਇਹ ਹੜਤਾਲ ਅੱਜ ਹੀ ਖ਼ਤਮ ਕਰ ਦਿੱਤੀ ਗਈ ਹੈ ਅਤੇ ਭਲਕੇ 8 ਜਨਵਰੀ ਨੂੰ ਬੱਸਾਂ ਚਲਾ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨਾਲ ਹੋਣ ਵਾਲੀ ਮੀਟਿੰਗ ਵਿੱਚ ਜੇਕਰ ਗੱਲ ਕਿਸੇ ਤਣ-ਪੱਤਣ ਨਾ ਲੱਗੀ ਤਾਂ ਫਿਰ ਯੂਨੀਅਨ ਅਗਲੇ ਦਿਨ ਹੀ 16 ਜਨਵਰੀ ਨੂੰ ਤੁਰੰਤ ਮੁਕੰਮਲ ਚੱਕਾ ਜਾਮ ਕਰੇਗੀ।

Advertisement

ਸਰਕਾਰੀ ਬੱਸਾਂ ਦੀ ਹੜਤਾਲ ਕਾਰਨ ਦੋ ਕਰੋੜ ਰੁਪਏ ਦਾ ਨੁਕਸਾਨ

ਮੁਹਾਲੀ ਦੇ ਬਾਬਾ ਬੰਦਾ ਸਿੰਘ ਬਹਾਦਰ ਬੱਸ ਅੱਡੇ ’ਤੇ ਖੁਆਰ ਹੁੰਦੇ ਹੋਏ ਆਮ ਲੋਕ।

ਪਟਿਆਲਾ (ਸਰਬਜੀਤ ਸਿੰਘ ਭੰਗੂ): ‘ਪੰਜਾਬ ਰੋਡਵੇਜ਼, ਪਨਬਸ, ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਉਲੀਕੀ ਤਿੰਨ ਰੋਜ਼ਾ ਹੜਤਾਲ ਅੱਜ ਦੂਜੇ ਦਿਨ ਵੀ ਜਾਰੀ ਰਹੀ ਜਿਸ ਦੌਰਾਨ ਪੰਜਾਬ ਭਰ ’ਚ ਵੱਡੇ ਪੱੱਧਰ ’ਤੇ ਬੱਸਾਂ ਦਾ ਚੱਕਾ ਜਾਮ ਰਿਹਾ। ਇਸ ਹੜਤਾਲ ਕਾਰਨ ਸਰਕਾਰ ਨੂੰ ਤਕਰੀਬਨ 2 ਕਰੋੜ ਰੁਪਏ ਦਾ ਘਾਟਾ ਪਿਆ ਹੈ। ਯੂਨੀਅਨ ਦੇ ਸੂਬਾਈ ਬੁਲਾਰੇ ਹਰਕੇਸ਼ ਵਿੱਕੀ ਨੇ ਦਾਅਵਾ ਕੀਤਾ ਕਿ ਅੱਜ ਦੂਜੇ ਦਿਨ ਵੀ ਯੂਨੀਅਨ ਦੇ ਸੂਬਾਈ ਪ੍ਰਧਾਨ ਰੇਸ਼ਮ ਸਿੰਘ ਗਿੱਲ ਦੀ ਅਗਵਾਈ ਹੇਠ ਅੱਠ ਹਜ਼ਾਰ ਦੇ ਕਰੀਬ ਕੰਟਰੈਕਟ ਵਰਕਰ ਹੜਤਾਲ਼ ’ਤੇ ਰਹੇ ਜਿਸ ਕਰਕੇ 3000 ਦੇ ਕਰੀਬ ਬੱਸਾਂ ਦਾ ਚੱਕਾ ਜਾਮ ਰਿਹਾ। ਉਨ੍ਹਾਂ ਕਿਹਾ ਕਿ ਇਸ ਦੌਰਾਨ ਹੀ ਪੀਆਰਟੀਸੀ ਦੇ 9 ਅਤੇ ਪੰਜਾਬ ਰੋਡਵੇਜ਼ ਦੇ 18 ਸਣੇ 27 ਡਿਪੂਆਂ ’ਚ ਪ੍ਰਦਰਸ਼ਨ ਵੀ ਕੀਤੇ ਗਏ। ਯੂਨੀਅਨ ਆਗੂਆਂ ਨੇ 85 ਫੀਸਦੀ ਹੜਤਾਲ਼ ਰਹਿਣ ਦਾ ਦਾਅਵਾ ਕੀਤਾ ਹੈ। ਦੂਜੇ ਬੰਨ੍ਹੇ ਅਧਿਕਾਰੀਆਂ ਦਾ ਦਾਅਵਾ ਹੈ ਕਿ ਇਹ ਹੜਤਾਲ਼ ਪੰਜਾਹ ਫੀਸਦੀ ਤੋਂ ਵੀ ਹੇਠਾਂ ਰਹੀ ਹੈ। ਜਾਣਕਾਰੀ ਅਨੁਸਾਰ ਪੀਆਰਟੀਸੀ ਨੂੰ ਰੋਜ਼ਾਨਾ 2.65 ਕਰੋੜ ਅਤੇ ਪੰਜਾਬ ਰੋਡਵੇਜ਼ ਨੂੰ ਕਰੀਬ 3 ਕਰੋੜ ਰੁਪਏ ਦੀ ਆਮਦਨੀ ਹੁੰਦੀ ਹੈ। ਇਸ ਤਰ੍ਹਾਂ ਦੋਵਾਂ ਅਦਾਰਿਆਂ ਦੀ ਰੋਜ਼ਾਨਾ ਦੀ ਆਮਦਨੀ 5.65 ਕਰੋੜ ਰੁਪਏ ਹੈ। ਇਸ ਹੜਤਾਲ ਕਾਰਨ ਡੀਜ਼ਲ ਦੀ ਬੱਚਤ ਵੀ ਹੋਈ ਹੈ। ਇਸੇ ਦੌਰਾਨ ਪੀਆਰਟੀਸੀ ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਯੂਨੀਅਨ ਵੱਲੋਂ 80 ਫੀਸਦੀ ਤੋਂ ਵੱਧ ਹੜਤਾਲ ਰਹਿਣ ਦੇ ਦਾਅਵਿਆਂ ਨੂੰ ਨਕਾਰਦਿਆਂ ਕਿਹਾ ਕਿ ਦੋਵੇਂ ਦਿਨ ਪੀਆਰਟੀਸੀ ਵੱਲੋਂ ਬਦਲਵੇਂ ਪ੍ਰਬੰਧ ਕੀਤੇ ਗਏ ਜਿਸ ਤਹਿਤ ਪੰਜਾਬ ਭਰ ’ਚ ਅਦਾਰੇ ਵੱਲੋਂ 60 ਫੀਸਦੀ ਬੱਸਾਂ ਚਲਾਈਆਂ ਗਈਆਂ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਸਾਰੇ ਮੁੱਖ ਰੂਟਾਂ ’ਤੇ ਤਾਂ ਬੱਸਾਂ ਚੱਲੀਆਂ ਹੀ, ਬਲਕਿ ਸਾਧਾਰਨ ਰੂਟਾਂ ’ਤੇ ਵੀ ਬੱਸ ਸਰਵਿਸ ਜਾਰੀ ਰਹੀ।

ਪੁਲੀਸ ਦੀ ਬੈਰੀਕੇਡਿੰਗ ਕਾਰਨ ਮੁਹਾਲੀ ਅਤੇ ਚੰਡੀਗੜ੍ਹ ਦੇ ਲੋਕ ਪ੍ਰੇਸ਼ਾਨ

ਰੋਸ ਮਾਰਚ ਨੂੰ ਰੋਕਣ ਲਈ ਪੁਲੀਸ ਦੀ ਸਖ਼ਤ ਬੈਰੀਕੇਡਿੰਗ ਕਰਕੇ ਮੁਹਾਲੀ ਤੋਂ ਚੰਡੀਗੜ੍ਹ ਜਾਣ ਅਤੇ ਚੰਡੀਗੜ੍ਹ ਤੋਂ ਮੁਹਾਲੀ ਜਾਣ ਵਾਲੇ ਲੋਕ ਬੇਹੱਦ ਪ੍ਰੇਸ਼ਾਨ ਹੋਏ। ਇਸ ਦੌਰਾਨ ਕਈ ਸੜਕਾਂ ’ਤੇ ਜਾਮ ਵੀ ਲਗਦੇ ਰਹੇ।

Advertisement

Advertisement