For the best experience, open
https://m.punjabitribuneonline.com
on your mobile browser.
Advertisement

ਕਾਰੋਬਾਰੀ ਗੁਰਿੰਦਰ ਨਿੱਕੂ ਭਾਜਪਾ ਵਿੱਚ ਸ਼ਾਮਲ

07:16 AM Apr 22, 2024 IST
ਕਾਰੋਬਾਰੀ ਗੁਰਿੰਦਰ ਨਿੱਕੂ ਭਾਜਪਾ ਵਿੱਚ ਸ਼ਾਮਲ
ਗੁਰਿੰਦਰ ਨਿੱਕੂ ਦਾ ਸਨਮਾਨ ਕਰਦੇ ਹੋਏ ਰਵਨੀਤ ਬਿੱਟੂ ਤੇ ਹੋਰ। -ਫੋਟੋ: ਇੰਦਰਜੀਤ ਵਰਮਾ
Advertisement

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 21 ਅਪਰੈਲ
ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਉੱਘੇ ਸਨਅਤਕਾਰ ਗੁਰਿੰਦਰ ਸਿੰਘ ਨਿੱਕੂ ਨੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਇੱਥੇ ਹੋਈ ਮੀਟਿੰਗ ਦੌਰਾਨ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਵੀ ਹਾਜ਼ਰ ਸਨ। ਬਿੱਟੂ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਭਾਜਪਾ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪਿਛਲੇ 10 ਸਾਲਾਂ ਦੌਰਾਨ ਲੋਕ ਹਿੱਤ ਵਿੱਚ ਕੀਤੇ ਕੰਮਾਂ ਨੂੰ ਵੇਖਦਿਆਂ ਹਰ ਵਰਗ ਵੱਲੋਂ ਉਨ੍ਹਾਂ ਨੂੰ ਹੁੰਗਾਰਾ ਦਿੱਤਾ ਜਾ ਰਿਹਾ ਹੈ ਅਤੇ ਦੂਜੇ ਵਰਗਾਂ ਦੇ ਲੋਕ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ। ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਅਤੇ ਰਵਨੀਤ ਬਿੱਟੂ ਨੇ ਗੁਰਿੰਦਰ ਸਿੰਘ ਨਿੱਕੂ ਨੂੰ ਭਾਜਪਾ ਵਿੱਚ ਸ਼ਾਮਲ ਕਰਦਿਆਂ ਦੁੱਗਰੀ ਮਾਡਲ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ। ਇਸ ਮੌਕੇ ਮਨੀਸ਼ ਚੋਪੜਾ ਲੱਕੀ, ਲਖਵਿੰਦਰ ਸਿੰਘ‌ ਅਤੇ ਮੰਡਲ ਪ੍ਰਧਾਨ ਪ੍ਰਗਟ ਸਿੰਘ ਆਦਿ ਵੀ ਹਾਜ਼ਰ ਸਨ।

Advertisement

Advertisement
Author Image

Advertisement
Advertisement
×