ਮਾਨਸਿਕ ਪ੍ਰੇਸ਼ਾਨੀ ਕਾਰਨ ਬੁਜ਼ਰਗ ਵੱਲੋਂ ਖ਼ੁਦਕੁਸ਼ੀ
09:54 AM Sep 03, 2024 IST
ਪੱਤਰ ਪ੍ਰੇਰਕ
ਮਾਨਸਾ, 2 ਸਤੰਬਰ
ਬੁਡਲਾਢਾ ਵਿੱਚ ਬੀਤੀ ਰਾਤ ਦਿੱਲੀ-ਫਿਰੋਜ਼ਪੁਰ ਰੇਲਵੇ ਲਾਈਨ ’ਤੇ ਪਿੰਡ ਰਾਮਗੜ੍ਹ ਕੋਲ ਇੱਕ ਬਜ਼ੁਰਗ ਬੋਘਾ ਸਿੰਘ (80) ਨੇ ਰੇਲ ਗੱਡੀ ਥੱਲੇ ਆ ਕੇ ਖੁਦਕੁਸ਼ੀ ਕਰ ਲਈ ਹੈ। ਰੇਲਵੇ ਚੌਕੀ ਬੁਡਲਾਡਾ ਦੇ ਇੰਚਾਰਜ ਇਕਬਾਲ ਸਿੰਘ ਨੇ ਦੱਸਿਆ ਕਿ ਬੋਘਾ ਸਿੰਘ ਦੇ ਪੁੱਤਰ ਦੇ ਬਿਆਨਾਂ ਅਨੁਸਾਰ ਬੋਘਾ ਸਿੰਘ ਪੁੱਤਰ ਗੱਜਣ ਸਿੰਘ ਪਿੰਡ ਰਾਮਗੜ੍ਹ ਦਰੀਆਪੁਰ ਖੁਰਦ ਪਿਛਲੇ ਕਈ ਦਿਨਾਂ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਚੱਲ ਰਿਹਾ ਸੀ। ਇਸੇ ਪ੍ਰੇਸ਼ਾਨੀ ਕਾਰਨ ਬੀਤੀ ਰਾਤ ਉਸ ਵੱਲੋ ਰੇਲ ਗੱਡੀ ਥੱਲੇ ਆ ਕੇ ਆਪਣੀ ਜਾਨ ਦੇ ਦਿੱਤੀ ਹੈ। ਰੇਲਵੇ ਪੁਲੀਸ ਨੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਪੋਸਟਮਾਰਟਮ ਮਗਰੋਂ ਮ੍ਰਿਤਕ ਦੇਹ ਵਾਰਸਾਂ ਨੂੰ ਸੌਂਪ ਦਿੱਤੀ ਹੈ।
Advertisement
Advertisement