ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜ਼ਿਮਨੀ ਚੋਣ: ਪੜਤਾਲ ਮਗਰੋਂ 16 ਉਮੀਦਵਾਰ ਮੈਦਾਨ ਵਿੱਚ

06:41 AM Jun 25, 2024 IST

* ਰਾਜਸੀ ਪਾਰਟੀਆਂ ਦੇ ਕਵਰਿੰਗ ਉਮੀਦਵਾਰਾਂ ਦੇ ਕਾਗਜ਼ ਹੋਏ ਰੱਦ

Advertisement

ਪਾਲ ਸਿੰਘ ਨੌਲੀ
ਜਲੰਧਰ, 24 ਜੂਨ
ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਉਪ ਚੋਣ ਲਈ ਅੱਜ ਪੜਤਾਲ ਦੌਰਾਨ 16 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਕੁੱਲ 23 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਸਨ। ਪੜਤਾਲ ਦੌਰਾਨ 7 ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ ਹਨ। ਰਾਜ ਕੁਮਾਰ, ਇੰਦਰਜੀਤ ਸਿੰਘ, ਵਿਸ਼ਾਲ, ਅਜੇ ਕੁਮਾਰ ਭਗਤ, ਨੀਟੂ ਸ਼ਟਰਾਂ ਵਾਲਾ, ਅਜੇ, ਵਰੁਣ ਕਲੇਰ, ਅਮਿਤ ਕੁਮਾਰ, ਆਰਤੀ ਅਤੇ ਦੀਪਕ ਭਗਤ (ਸਾਰੇ ਆਜ਼ਾਦ) ਤੋਂ ਇਲਾਵਾ ਭਾਰਤੀ ਜਨਤਾ ਪਾਰਟੀ ਦੇ ਸ਼ੀਤਲ ਅੰਗੁਰਾਲ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸਰਬਜੀਤ ਸਿੰਘ, ਬਸਪਾ ਦੇ ਬਿੰਦਰ ਕੁਮਾਰ ਲਾਖਾ, ਆਮ ਆਦਮੀ ਪਾਰਟੀ ਦੇ ਮਹਿੰਦਰਪਾਲ, ਇੰਡੀਅਨ ਨੈਸ਼ਨਲ ਕਾਂਗਰਸ ਦੇ ਸੁਰਿੰਦਰ ਕੌਰ, ਸ਼੍ਰੋਮਣੀ ਅਕਾਲੀ ਦਲ ਦੇ ਸੁਰਜੀਤ ਕੌਰ ਦੇ ਨਾਮਜ਼ਦਗੀ ਪੱਤਰ ਦਰੁਸਤ ਪਾਏ ਗਏ ਸਨ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ ਹਨ ਉਨ੍ਹਾਂ ਵਿੱਚ ਅੰਜੂ ਅੰਗੁਰਾਲ ਕਵਰਿੰਗ ਉਮੀਦਵਾਰ ਭਾਜਪਾ, ਕਰਨ ਸੁਮਨ ਕਵਰਿੰਗ ਉਮੀਦਵਾਰ ਕਾਂਗਰਸ, ਅਤੁਲ ਭਗਤ ਕਵਰਿੰਗ ਉਮੀਦਵਾਰ ਆਮ ਆਦਮੀ ਪਾਰਟੀ, ਪਰਮਜੀਤ ਮੱਲ ਕਵਰਿੰਗ ਉਮੀਦਵਾਰ ਬਸਪਾ ਸ਼ਾਮਲ ਹਨ, ਕਿਉਂ ਜੋ ਪਾਰਟੀਆਂ ਦੇ ਮੁੱਖ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ। ਇਸ ਤੋਂ ਇਲਾਵਾ ਇਕਬਾਲ ਚੰਦ, ਬਲਵਿੰਦਰ ਕੁਮਾਰ ਅਤੇ ਮਹਿੰਦਰਪਾਲ ਦੇ ਕਾਗਜ਼ ਰੱਦ ਕੀਤੇ ਗਏ ਹਨ।

Advertisement
Advertisement
Advertisement