ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜ਼ਿਮਨੀ ਚੋਣ: ‘ਆਪ’ ਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਗਰਮੀਆਂ ਜ਼ੋਰਾਂ ’ਤੇ

08:25 AM Jun 30, 2024 IST

ਨਿੱਜੀ ਪੱਤਰ ਪ੍ਰੇਰਕ
ਜਲੰਧਰ, 29 ਜੂਨ
ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਸਿਆਸੀ ਸਰਗਰਮੀਆਂ ਸਿਖਰਾਂ ’ਤੇ ਹਨ। ਅੱਜ ਦੇਰ ਰਾਤ ਵੀ ਸਿਆਸੀ ਪਾਰਟੀਆਂ ਦੇ ਆਗੂ ਮੀਟਿੰਗਾਂ ਵਿੱਚ ਰੁੱਝੇ ਰਹੇ। ‘ਆਪ’ ਦੇ ਕੌਮੀ ਜਨਰਲ ਸਕੱਤਰ ਤੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਦੇਰ ਰਾਤ ਤੱਕ ਪਾਰਟੀ ਅਹੁਦੇਦਾਰਾਂ, ਵਿਧਾਇਕਾਂ, ਮੰਤਰੀਆਂ ਤੇ ਸੰਸਦ ਮੈਂਬਰਾਂ ਨਾਲ ਰੀਜੈਂਟ ਪਾਰਕ ਵਿੱਚ ਮੀਟਿੰਗਾਂ ਕੀਤੀਆਂ। ਪਾਰਟੀ ਅਹੁਦੇਦਾਰਾਂ ਨਾਲ ਵੱਖਰੀ ਮੀਟਿੰਗ ਕੀਤੀ ਗਈ ਤੇ ਵਿਧਾਇਕਾਂ ਤੇ ਮੰਤਰੀਆਂ ਨਾਲ ਵੱਖਰੀ ਮੀਟਿੰਗ ਕੀਤੀ। ਮੰਤਰੀਆਂ ਵਿੱਚ ਅਮਨ ਅਰੋੜਾ ਤੇ ਬਲਕਾਰ ਸਿੰਘ ਸ਼ਾਮਲ ਸਨ, ਜਦ ਕਿ ਵਿਧਾਇਕਾਂ ਵਿੱਚ ਦਲਜੀਤ ਸਿੰਘ ਭੋਲਾ, ਅਸ਼ੋਕ ਪਰਾਸ਼ਰ ਪੱਪੀ, ਰਮਨ ਅਰੋੜਾ, ਦੀਪਕ ਬਾਲੀ, ਸੰਤ ਬਲਬੀਰ ਸਿੰਘ, ਡਾ. ਰਾਜ ਕੁਮਾਰ ਚੱਬੇਵਾਲ ਅਤੇ ਹੋਰ ਆਗੂ ਮੌਜੂਦ ਰਹੇ। ਸੁਖਬੀਰ ਸਿੰਘ ਬਾਦਲ ਨੇ ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ ਦੇ ਘਰ ਅਫਸੋਸ ਪ੍ਰਗਟਾਉਣ ਲਈ ਆਉਣਾ ਸੀ। ਸਰਬਜੀਤ ਸਿੰਘ ਮੱਕੜ ਦੇ ਨੌਜਵਾਨ ਪੁੱਤਰ ਦੀ ਬੀਤੇ ਦਿਨੀਂ ਮੌਤ ਹੋ ਗਈ ਸੀ। ਬਾਗੀ ਧੜੇ ਦੀ ਦੂਜੀ ਮੀਟਿੰਗ ਹਮਦਰਦ ਦੇ ਫਾਰਮ ਹਾਊਸ ’ਤੇ ਹੋਣ ਨਾਲ ਇਹ ਚਰਚਾ ਜ਼ੋਰਾਂ ਨਾਲ ਚੱਲ ਰਹੀ ਹੈ ਕਿ ਅਕਾਲੀਆਂ ਦੇ ਬਾਗੀ ਧੜੇ ਨੂੰ ਕਿਸੇ ਨਾ ਕਿਸੇ ਰੂਪ ਵਿੱਚ ਹਮਦਰਦ ਦੀ ਸ਼ਹਿ ਵੀ ਦੱਸੀ ਜਾ ਰਹੀ ਹੈ। ਉਧਰ ਭਾਜਪਾ ਵਾਲੇ ਵੀ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ ਉਡੀਕਦੇ ਰਹੇ। ਖਬਰ ਲਿਖੇ ਜਾਣ ਤੱਕ ਬਿੱਟੂ ਦੇ ਜਲੰਧਰ ਆਉਣ ਦੀ ਪੁਸ਼ਟੀ ਨਹੀਂ ਸੀ ਹੋਈ ਜਦ ਕਿ ਭਾਜਪਾ ਦੇ ਆਗੂ ਬਿੱਟੂ ਦੀ ਉਡੀਕ ਕਰਦੇ ਰਹੇ। ਇਸ ਦੌਰਾਨ ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਜੀਤ ਅਖਬਾਰ ਦੇ ਮੈਨੇਜਿੰਗ ਐਡੀਟਰ ਬਰਜਿੰਦਰ ਸਿੰਘ ਹਮਦਰਦ ਨਾਲ ਢਾਈ ਘੰਟੇ ਤੋਂ ਵੱਧ ਸਮਾਂ ਮੀਟਿੰਗ ਕੀਤੀ। ਦੋਹਾਂ ਵਿਚਾਲੇ ਲੰਮੀ ਚੱਲੀ ਮੀਟਿੰਗ ਬਾਰੇ ਕਿਸੇ ਵੀ ਧਿਰ ਨੇ ਅਧਿਕਾਰਤ ਤੌਰ ’ਤੇ ਕੁਝ ਨਹੀਂ ਦੱਸਿਆ ਪਰ ਇਹ ਕਿਆਸ ਲਗਾਇਆ ਜਾ ਰਿਹਾ ਹੈ ਕਿ ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਵਿੱਚ ਪੈਦਾ ਹੋਏ ਸੰਕਟ ਜਾਂ ਇਸ ਬਗਾਵਤ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਹੋਣ ਵਾਲੇ ਨੁਕਸਾਨ ਨੂੰ ਘਟਾਉਣ ਵਰਗੇ ਮੁੱਦਿਆਂ ’ਤੇ ਚਰਚਾ ਹੋਈ।

Advertisement

Advertisement
Advertisement