ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜ਼ਿਮਨੀ ਚੋਣ: ‘ਆਪ’ ਸਰਕਾਰ ਨੇ ਗਿੱਦੜਬਾਹਾ ਲਈ ਖਜ਼ਾਨੇ ਦਾ ਮੂੰਹ ਖੋਲ੍ਹਿਆ

08:51 AM Sep 22, 2024 IST
ਪਿੰਡਾਂ ਦੀਆਂ ਸੜਕਾਂ ਦੀ ਉਸਾਰੀ ਦਾ ਨੀਂਹ ਪੱਥਰ ਰੱਖਦੇ ਹੋਏ ਮੰਤਰੀ ਅਮਨ ਅਰੋੜਾ ਤੇ ਹੋਰ।

ਗੁਰਸੇਵਕ ਸਿੰਘ ਪ੍ਰੀਤ
ਸ੍ਰੀ ਮੁਕਤਸਰ ਸਾਹਿਬ, 21 ਸਤੰਬਰ
ਜ਼ਿਮਨੀ ਚੋਣ ਤੋਂ ਪਹਿਲਾਂ ਗਿੱਦੜਬਾਹਾ ਉੱਪਰ ਆਮ ਆਦਮੀ ਪਾਰਟੀ ਸਰਕਾਰ ਮਿਹਰਬਾਨ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਗਿੱਦੜਬਾਹਾ ਦੇ ਸ਼ਹਿਰੀ ਖੇਤਰ ’ਚ ਸੀਵਰੇਜ ਅਤੇ ਪਿੰਡਾਂ ਦੀਆਂ ਗਲੀਆਂ ਤੇ ਨਾਲੀਆਂ ਦੇ ਕੰਮਾਂ ਲਈ 34.56 ਕਰੋੜ ਰੁਪਏ ਦੇ 44 ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ। ਇਸ ਤੋਂ ਪਹਿਲਾਂ ਮਹਿਜ਼ ਦੋ ਮਹੀਨਿਆਂ ’ਚ ਹੀ ਸਰਕਾਰ ਵੱਲੋਂ 30 ਕਰੋੜ ਰੁਪਏ ਤੋਂ ਵੱਧ ਦੇ ਫੰਡ ਜਾਰੀ ਹੋ ਚੁੱਕੇ ਹਨ, ਜਿਸ ਨਾਲ 130 ਕਿਲੋਮੀਟਰ ਲੰਮੀਆਂ ਸੜਕਾਂ, ਫਿਰਨੀਆਂ, ਸੀਵਰੇਜ ਤੇ ਜਲ ਸਪਲਾਈ ਦੇ ਦਰਜਨਾਂ ਕੰਮ ਹੋਣਗੇ। ਹੁਣ ਫਿਰ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਇਹ ਦਾਅਵਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸੇ ਵੀ ਹਾਲਤ ਵਿੱਚ ਵਿਕਾਸ ਦੀ ਗਤੀ ਰੁਕਣ ਨਹੀਂ ਦੇਵੇਗੀ ਅਤੇ ਲੋਕਾਂ ਲਈ ਹਰ ਸਹੂਲਤ ਉਪਲੱਬਧ ਕਰਵਾਈ ਜਾਵੇਗੀ।
ਇਸ ਮੌਕੇ ਧਰਮਕੋਟ ਤੋਂ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਮਾਰਕੀਟ ਕਮੇਟੀ ਗਿੱਦੜਬਾਹਾ ਦੇ ਚੇਅਰਮੈਨ ਪ੍ਰਿਤਪਾਲ ਸ਼ਰਮਾ ਤੇ ਹਰਦੀਪ ਸਿੰਘ ਡਿੰਪੀ ਢਿੱਲੋਂ ਮੌਜੂਦ ਸਨ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਿੰਡ ਸੂਰੇਵਾਲਾ, ਆਸਾ ਬੁੱਟਰ, ਲੁਹਾਰਾ, ਬੁੱਟਰ ਸ਼ਰੀਹ, ਬੁੱਟਰ ਬਖੂਹਾ ਵਿੱਚ ਨਵੀਆਂ ਅਤੇ ਮੁਰੰਮਤਯੋਗ ਸੜਕਾਂ ਦਾ ਕੰਮ ਸ਼ੁਰੂ ਕਰਵਾਇਆ।
ਇਸ ਤੋਂ ਇਲਾਵਾ ਗਿੱਦੜਬਾਹਾ ਸੀਵਰੇਜ ਸਿਸਟਮ ਨੂੰ ਠੀਕ ਕਰਨ ਦੇ ਕੰਮ ਦੀ ਵੀ ਸ਼ੁਰੂਆਤ ਕਰਵਾਈ। ਇਸ ਮੌਕੇ ਅਮਨ ਅਰੋੜਾ ਨੇ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਨੂੰ ਆਉਣ ਵਾਲੇ ਦਿਨਾਂ ਵਿੱਚ ਸੁਚੱਜੇ ਢੰਗ ਨਾਲ ਮੁਕੰਮਲ ਕੀਤਾ ਜਾਵੇਗਾ। ਇਸ ਨਾਲ ਪੰਜ ਪਿੰਡਾਂ ਦੀਆਂ 23 ਸੜਕਾਂ, ਫਿਰਨੀਆਂ ਅਤੇ ਲਿੰਕ ਸੜਕਾਂ ਦੇ ਨਵੀਨੀਕਰਨ ਨਾਲ ਇਨ੍ਹਾਂ ਪਿੰਡਾਂ ਦੇ ਵਾਸੀਆਂ ਨੂੰ ਫਾਇਦਾ ਹੋਵੇਗਾ ਅਤੇ ਆਵਾਜਾਈ ਦੀ ਸੌਖ ਮਿਲੇਗੀ। ਉਨ੍ਹਾਂ ਗਿੱਦੜਬਾਹਾ ਵਿੱਚ ਲਗਪਗ 19 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖਦਿਆਂ ਕਿਹਾ ਕਿ ਇਸ ਨਾਲ ਸ਼ਹਿਰ ਵਾਸੀਆਂ ਨੂੰ ਸੀਵਰੇਜ ਦੇ ਗੰਦੇ ਪਾਣੀ ਦੀ ਸਮੱਸਿਆ ਦੇ ਨਿਕਾਸ ਦਾ ਮਸਲਾ ਜਲਦ ਹੱਲ ਹੋ ਜਾਵੇਗਾ। ਇਸ ਤੋਂ ਇਲਾਵਾ ਲੋਕਾਂ ਨੂੰ ਗਲੀਆਂ ਅਤੇ ਸੜਕਾਂ ’ਤੇ ਆਵਾਜਾਈ ਲਈ ਵੀ ਕਾਫੀ ਰਾਹਤ ਮਿਲੇਗੀ। ਉਨ੍ਹਾਂ ਆਪਣੇ ਦੌਰੇ ਦੌਰਾਨ ਲੋਕਾਂ ਨੂੰ ਭਰੋਸਾ ਦਵਾਇਆ ਕਿ ਗਿੱਦੜਬਾਹਾ ਹਲਕੇ ਦੇ ਬਕਾਇਆ ਕੰਮਾਂ ਨੂੰ ਵੀ ਪਹਿਲ ਦੇ ਆਧਾਰ ’ਤੇ ਸ਼ੁਰੂ ਕਰਵਾ ਕੇ ਜਲਦੀ ਨੇਪਰੇ ਚਾੜ੍ਹਿਆ ਜਾਵੇਗਾ ਤਾਂ ਜੋ ਗਿੱਦੜਬਾਹਾ ਦੇ ਲੋਕਾਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਮੁਸ਼ਕਲ ਪੇਸ਼ ਨਾ ਆਵੇ।

Advertisement

Advertisement