For the best experience, open
https://m.punjabitribuneonline.com
on your mobile browser.
Advertisement

ਜ਼ਿਮਨੀ ਚੋਣ: ਭਾਜਪਾ ਵੱਲੋਂ ਜਾਖੜ ਤੇ ਕੈਪਟਨ ਸਣੇ 40 ਸਟਾਰ ਪ੍ਰਚਾਰਕਾਂ ਦਾ ਐਲਾਨ

08:41 AM Oct 24, 2024 IST
ਜ਼ਿਮਨੀ ਚੋਣ  ਭਾਜਪਾ ਵੱਲੋਂ ਜਾਖੜ ਤੇ ਕੈਪਟਨ ਸਣੇ 40 ਸਟਾਰ ਪ੍ਰਚਾਰਕਾਂ ਦਾ ਐਲਾਨ
ਸੁਨੀਲ ਜਾਖੜ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 23 ਅਕਤੂਬਰ
ਭਾਜਪਾ ਨੇ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ’ਤੇ ਜ਼ਿਮਨੀ ਚੋਣਾਂ ਲਈ ਤਿਆਰੀਆਂ ਖਿੱਚ ਦਿੱਤੀਆਂ ਹਨ। ਉਂਝ ਪਾਰਟੀ ਨੇ ਤਿੰਨ ਸੀਟਾਂ ਉੱਤੇ ਹੀ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਪਾਰਟੀ ਨੇ ਜ਼ਿਮਨੀ ਚੋਣਾਂ ਲਈ 40 ਸਟਾਰ ਪ੍ਰਚਾਰਕਾਂ ਦੀ ਸੂਚੀ ਐਲਾਨ ਦਿੱਤੀ ਹੈ, ਜਿਸ ਵਿਚ ਪੰਜਾਬ ਦੇ ਭਾਜਪਾ ਆਗੂਆਂ ਦੇ ਨਾਲ-ਨਾਲ ਕਈ ਕੇਂਦਰੀ ਆਗੂਆਂ ਤੇ ਗੁਆਂਢੀ ਸੂਬੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਵੀ ਸ਼ਾਮਲ ਕੀਤਾ ਗਿਆ ਹੈ।

Advertisement

ਨਾਇਬ ਸਿੰਘ ਸੈਣੀ

ਇਸ ਸੂਚੀ ਵਿੱਚ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦਾ ਨਾਮ ਸਭ ਤੋਂ ਉਪਰ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਨਾਮ 12ਵੇਂ ਨੰਬਰ ’ਤੇ ਦਰਜ ਹੈ।
ਭਾਜਪਾ ਵੱਲੋਂ ਜਾਰੀ ਸੂਚੀ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਸੌਦਾਨ ਸਿੰਘ, ਤਰੁਣ ਚੁਘ, ਗਜੇਂਦਰ ਸਿੰਘ ਸ਼ੇਖਾਵਤ, ਅਰਜੁਨ ਰਾਮ ਮੇਘਵਾਲ, ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ, ਸਾਬਕਾ ਮੰਤਰੀ ਅਨੁਰਾਗ ਠਾਕੁਰ, ਸੋਮ ਪ੍ਰਕਾਸ਼, ਵਿਜੈ ਰੁਪਾਣੀ ਅਤੇ ਨਰਿੰਦਰ ਸਿੰਘ ਰੈਣਾ ਦੇ ਨਾਮ ਕੈਪਟਨ ਅਮਰਿੰਦਰ ਸਿੰਘ ਤੋਂ ਉਪਰ ਰੱਖੇ ਗਏ ਹਨ। ਇਸ ਤੋਂ ਇਲਾਵਾ ਮਨੋਰੰਜਨ ਕਾਲੀਆ, ਸਮ੍ਰਿਤੀ ਇਰਾਨੀ, ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ, ਸਾਬਕਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਅਵਿਨਾਸ਼ ਰਾਏ ਖੰਨਾ, ਹਰਜੀਤ ਸਿੰਘ ਗਰੇਵਾਲ, ਮਨਜਿੰਦਰ ਸਿੰਘ ਸਿਰਸਾ, ਮਨੋਜ ਤਿਵਾੜੀ, ਸਾਬਕਾ ਸੂਬਾ ਪ੍ਰਧਾਨ ਸ਼ਵੇਤ ਮਲਿਕ ਦੇ ਨਾਮ ਵੀ ਸਟਾਰ ਪ੍ਰਚਾਰਕਾਂ ਵਿੱਚ ਸ਼ਾਮਲ ਕੀਤੇ ਗਏ ਹਨ। ਹੋਰ ਨਾਵਾਂ ਵਿਚ ਸਾਬਕਾ ਸੂਬਾ ਪ੍ਰਧਾਨ ਵਿਜੈ ਸਾਂਪਲਾ, ਜੰਗੀ ਲਾਲ ਮਹਾਜਨ, ਹੰਸ ਰਾਜ ਹੰਸ, ਦਿਨੇਸ਼ ਸਿੰਘ ਬੱਬੂ, ਰਾਣਾ ਗੁਰਮੀਤ ਸਿੰਘ ਸੋਢੀ, ਗੇਜਾ ਰਾਮ ਵਾਲਮੀਕਿ, ਅਰਵਿੰਦ ਖੰਨਾ, ਸੁਸ਼ੀਲ ਰਿੰਕੂ, ਫਤਿਹਜੰਗ ਸਿੰਘ ਬਾਜਵਾ, ਅਸ਼ਵਨੀ ਸੇਖੜੀ, ਰਵੀ ਕਿਸ਼ਨ, ਦਿਨੇਸ਼ ਲਾਲ ਯਾਦਵ, ਪ੍ਰੀਤੀ ਸਪਰੂ, ਮਨਥਰੀ ਸ੍ਰੀਨਿਵਾਸੁਲੂ, ਰਾਕੇਸ਼ ਰਾਠੌਰ, ਦਿਆਨ ਸਿੰਘ ਸੋਢੀ, ਅਨਿਲ ਸਰੀਨ, ਜਗਮੋਹਨ ਸਿੰਘ ਰਾਜੂ ਅਤੇ ਪਰਮਿੰਦਰ ਸਿੰਘ ਬਰਾੜ ਸ਼ਾਮਲ ਹਨ। ਭਾਜਪਾ ਨੇ 13 ਨਵੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਮਨਪ੍ਰੀਤ ਸਿੰਘ ਬਾਦਲ, ਬਰਨਾਲਾ ਤੋਂ ਕੇਵਲ ਸਿੰਘ ਢਿੱਲੋਂ ਅਤੇ ਡੇਰਾ ਬਾਬਾ ਨਾਨਕ ਤੋਂ ਰਵੀਕਰਨ ਸਿੰਘ ਕਾਹਲੋਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਜਦੋਂ ਕਿ ਵਿਧਾਨ ਸਭਾ ਹਲਕਾ ਚੱਬੇਵਾਲ (ਰਾਖਵਾਂ) ਲਈ ਉਮੀਦਵਾਰ ਦਾ ਐਲਾਨ ਕੀਤਾ ਜਾਣਾ ਬਾਕੀ ਹੈ। ਇਨ੍ਹਾਂ ਚੋਣਾਂ ਦੇ ਨਤੀਜੇ 23 ਨਵੰਬਰ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਐਲਾਨੇ ਜਾਣਗੇ।

Advertisement

‘ਆਪ’ ਵੱਲੋਂ ਵੀ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ

ਚੰਡੀਗੜ੍ਹ (ਟਨਸ): ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੀਆਂ ਜ਼ਿਮਨੀ ਚੋਣਾਂ ਲਈ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਸਣੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਸੂਚੀ ਵਿੱਚ ਕੇਜਰੀਵਾਲ ਅਤੇ ਮਾਨ ਤੋਂ ਇਲਾਵਾ ਮਨੀਸ਼ ਸਿਸੋਦੀਆ, ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ, ਰਾਜ ਸਭਾ ਮੈਂਬਰਾਂ ਸੰਜੈ ਸਿੰਘ, ਡਾ. ਸੰਦੀਪ ਪਾਠਕ, ਰਾਘਵ ਚੱਢਾ, ਐਨਡੀ ਗੁਪਤਾ, ਹਰਭਜਨ ਸਿੰਘ ਦੇ ਨਾਮ ਸ਼ਾਮਲ ਹਨ। ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਗੋਪਾਲ ਰਾਏ, ਸੌਰਭ ਭਾਰਦਵਾਜ, ਕੈਲਾਸ਼ ਗਹਿਲੋਤ, ਇਮਰਾਨ ਹੁਸੈਨ, ਮੁਕੇਸ਼ ਅਹਿਲਾਵਤ ਦੇ ਨਾਂ ਵੀ ਇਸ ਸੂਚੀ ਵਿੱਚ ਸ਼ਾਮਲ ਹਨ। ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਅਤੇ ‘ਆਪ’ ਨੇਤਾ ਪੰਕਜ ਗੁਪਤਾ ਦੇ ਨਾਂ ਵੀ ਹਨ। ‘ਆਪ’ ਨੇ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਹਰਜੋਤ ਬੈਂਸ, ਹਰਭਜਨ ਸਿੰਘ ਈ.ਟੀ.ਓ., ਲਾਲ ਚੰਦ ਕਟਾਰੂਚੱਕ, ਬਲਜੀਤ ਕੌਰ, ਡਾ. ਬਲਬੀਰ ਸਿੰਘ, ਲਾਲਜੀਤ ਸਿੰਘ ਭੁੱਲਰ, ਕੁਲਦੀਪ ਸਿੰਘ ਧਾਲੀਵਾਲ, ਗੁਰਮੀਤ ਸਿੰਘ ਖੁੱਡੀਆਂ, ਬਰਿੰਦਰ ਗੋਇਲ, ਤਰੁਨਪ੍ਰੀਤ ਸਿੰਘ ਸੌਂਦ, ਮਹਿੰਦਰ ਭਗਤ, ਡਾ. ਰਵਜੋਤ, ਹਰਦੀਪ ਮੁੰਡੀਆ ਨੂੰ ਵੀ ਸਟਾਰ ਪ੍ਰਚਾਰਕ ਬਣਾਇਆ ਹੈ। ਪਾਰਟੀ ਦੇ ਪੰਜਾਬ ਵਿੱਚ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧਰਾਮ ਅਤੇ ਤਿੰਨ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਡਾ. ਰਾਜ ਕੁਮਾਰ ਚੱਬੇਵਾਲ ਅਤੇ ਮਲਵਿੰਦਰ ਸਿੰਘ ਕੰਗ ਨੂੰ ਵੀ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਚੀਫ ਵ੍ਹੀਪ ਬਲਜਿੰਦਰ ਕੌਰ, ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ, ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਜਗਦੀਪ ਸਿੰਘ ਕਾਕਾ ਬਰਾੜ ਅਤੇ ਕੁਲਵੰਤ ਸਿੰਘ ਪੰਡੋਰੀ ਵੀ ਜ਼ਿਮਨੀ ਚੋਣਾਂ ਵਿੱਚ ਪਾਰਟੀ ਦੇ ਸਟਾਰ ਪ੍ਰਚਾਰਕ ਬਣਾਇਆ ਗਿਆ ਹੈ।

Advertisement
Author Image

Advertisement