ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜ਼ਿਮਨੀ ਚੋਣ: ਕਾਂਗਰਸ ਅਤੇ ਭਾਜਪਾ ਵੱਲੋਂ ‘ਆਪ’ ਖ਼ਿਲਾਫ਼ ਹੰਗਾਮਾ

07:59 AM Jul 10, 2024 IST
ਜਲੰਧਰ ’ਚ ਜ਼ਿਮਨੀ ਚੋਣਾਂ ਦੌਰਾਨ ‘ਆਪ’ ਦੀ ਗੱਡੀ ਨੂੰ ਘੇਰ ਕੇ ਰੋਸ ਜ਼ਾਹਿਰ ਕਰਦੇ ਹੋਏ ਭਾਜਪਾ ਵਰਕਰ। ਫੋਟੋ: ਮਲਕੀਅਤ ਸਿੰਘ

ਪੱਤਰ ਪ੍ਰੇਰਕ/ਨਿੱਜੀ ਪੱਤਰ ਪ੍ਰੇਰਕ
ਜਲੰਧਰ, 9 ਜੁਲਾਈ
ਵਿਧਾਨ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਦੇ ਭਰਾ ਰਾਜਨ ਅੰਗੁਰਾਲ ਵੱਲੋਂ ਕਾਲੇ ਰੰਗ ਦੀ ਸਕਾਰਪੀਓ ਕਾਰ ਦੇ ਅੰਦਰੋਂ ਸ਼ਰਾਬ ਫੜੀ ਗਈ। ਇਸ ਮਾਮਲੇ ਨੂੂੰ ਲੈ ਕੇ ਇਲਾਕੇ ਵਿੱਚ ਭਾਰੀ ਹੰਗਾਮਾ ਹੋਇਆ। ਇਸ ਦੌਰਾਨ ਨਾਲ ਹੀ ਚਰਨਜੀਤ ਸਿੰਘ ਚੰਨੀ ਨੇ ਆਮ ਆਦਮੀ ਪਾਰਟੀ ’ਤੇ ਸੂਟ ਵੰਡਣ ਦਾ ਦੋਸ਼ ਲਗਾਇਆ ਹੈ। ਕਾਰ ਦੇ ਅੰਦਰ ਆਮ ਆਦਮੀ ਪਾਰਟੀ ਦੇ ਪੋਸਟਰ ਲੱਗੇ ਹੋਏ ਸਨ। ਇਹ ਵੀ ਦੋਸ਼ ਲਾਇਆ ਗਿਆ ਕਿ ਸਬੰਧਤ ਗੱਡੀ ਵਿੱਚ ਸ਼ਰਾਬ ਦਾ ਡੱਬਾ ਪਿਆ ਸੀ। ਮੌਕੇ ’ਤੇ ਪਹੁੰਚੇ ਡੀਐੱਸਪੀ ਸੰਜੇ ਨੇ ਲੋਕਾਂ ਨੂੰ ਕਿਸੇ ਤਰ੍ਹਾਂ ਸ਼ਾਂਤ ਕੀਤਾ। ਰਾਜਨ ਅੰਗੁਰਾਲ ਨੇ ਦੋਸ਼ ਲਾਇਆ ਹੈ ਕਿ ਸਬੰਧਤ ਵਾਹਨ ਦੇ ਡਰਾਈਵਰ ਨੇ ਅਨੁਸੂਚਿਤ ਜਾਤੀ ਭਾਈਚਾਰੇ ਪ੍ਰਤੀ ਇਤਰਾਜ਼ਯੋਗ ਸ਼ਬਦ ਵੀ ਬੋਲੇ। ਇਸ ਦੌਰਾਨ ਰਾਜਨ ਅੰਗੁਰਾਲ ਨੇ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ’ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਵੀ ਲਾਏ ਹਨ। ਪੁਲੀਸ ਨੇ ਮੌਕੇ ’ਤੇ ਜਾ ਕੇ ਜਦੋਂ ਕਾਰ ਦੀ ਜਾਂਚ ਕੀਤੀ ਤਾਂ ਉਸ ਵਿੱਚੋਂ ਕੁਝ ਸ਼ਰਾਬ ਦੀਆਂ ਬੋਤਲਾਂ ਵੀ ਬਰਾਮਦ ਹੋਈਆਂ। ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਕਾਂਗਰਸ ਦੇ ਨਵੇਂ ਚੁਣੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਅਵਤਾਰ ਨਗਰ ਨੇੜੇ ਸੂਟ ਵੰਡਦੇ ਹੋਏ ਕੁੱਝ ਨੌਜਵਾਨਾਂ ਨੂੰ ਫੜਿਆ। ਚੰਨੀ ਨੇ ਦੋਸ਼ ਲਾਇਆ ਹੈ ਕਿ ਇਹ ਸੂਟ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਵਿੱਚ ਵੰਡੇ ਜਾ ਰਹੇ ਸਨ। ਇਸੇ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੋਸ਼ਲ ਮੀਡੀਆ ’ਤੇ ਕਿਹਾ ਕਿ ਬਬਰੀਕ ਚੌਕ, ਜਲੰਧਰ ਤੋਂ ਸ਼ਰਾਬ ਲੈ ਕੇ ਜਾ ਰਹੀ ਇੱਕ ਗਡੀ ਨੂੰ ਉਨ੍ਹਾਂ ਨੇ ਰੋਕਿਆ ਸੀ, ਫਿਰ ਵੀ ਪੁਲੀਸ ਡਿਵੀਜ਼ਨ 5 ਵਿੱਚ ਕੋਈ ਐੱਫਆਈਆਰ ਦਰਜ ਨਹੀਂ ਕੀਤੀ ਗਈ। ਉਨ੍ਹਾਂ ਕਾਰਵਾਈ ਨਾ ਹੋਣ ’ਤੇ ਥਾਣੇ ਦੇ ਬਾਹਰ ਧਰਨਾ ਦੇਣ ਦੀ ਚਿਤਾਵਨੀ ਦਿੱਤੀ।

Advertisement

Advertisement