ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜ਼ਿਮਨੀ ਚੋਣ: ਕਾਂਗਰਸ ਨੇ ਵਾਇਨਾਡ ਤੋਂ ਪ੍ਰਿਯੰਕਾ ਗਾਂਧੀ ਨੂੰ ਮੈਦਾਨ ’ਚ ਉਤਾਰਿਆ

11:14 PM Oct 15, 2024 IST

ਨਵੀਂ ਦਿੱਲੀ, 15 ਅਕਤੂਬਰ
ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਵਾਇਨਾਡ ਲੋਕ ਸਭਾ ਹਲਕੇ ਤੋਂ ਚੋਣ ਲੜੇਗੀ। ਕਾਂਗਰਸ ਨੇ 13 ਨਵੰਬਰ ਨੂੰ ਹੋਣ ਵਾਲੀ ਜ਼ਿਮਨੀ ਚੋਣ ਲਈ ਉਨ੍ਹਾਂ ਨੂੰ ਮੈਦਾਨ ਵਿੱਚ ਉਤਾਰਿਆ ਹੈ। ਉਨ੍ਹਾਂ ਲੋਕ ਸਭਾ ਚੋਣਾਂ ਦੌਰਾਨ ਆਪਣੇ ਭਰਾ ਅਤੇ ਕਾਂਗਰਸ ਆਗੂ ਰਾਹੁਲ ਗਾਂਧੀ ਲਈ ਚੋਣ ਮੁਹਿੰਮ ਦੀ ਕਮਾਨ ਸੰਭਾਲੀ ਸੀ। ਰਾਹੁਲ ਗਾਂਧੀ ਨੇ ਵਾਇਨਾਡ (ਕੇਰਲਾ) ਅਤੇ ਰਾਇਬਰੇਲੀ (ਉੱਤਰ ਪ੍ਰਦੇਸ਼) ਸੀਟਾਂ ’ਤੇ ਜਿੱਤੀਆਂ ਸਨ। ਰਾਹੁਲ ਨੇ ਬਾਅਦ ਵਿੱਚ ਵਾਇਨਾਡ ਸੀਟ ਛੱਡਣ ਦਾ ਫ਼ੈਸਲਾ ਕੀਤਾ ਸੀ। ਚੋਣ ਕਮਿਸ਼ਨ ਨੇ ਅੱਜ ਇਸ ਹਲਕੇ ’ਤੇ 13 ਨਵੰਬਰ ਨੂੰ ਜ਼ਿਮਨੀ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਹੈ। ਪਾਰਟੀ ਦੇ ਇੱਕ ਅਧਿਕਾਰਿਤ ਬਿਆਨ ਵਿੱਚ ਕਿਹਾ ਗਿਆ ਹੈ ਕਿ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਵਾਇਨਾਡ ਜ਼ਿਮਨੀ ਚੋਣ ਲਈ ਪਾਰਟੀ ਉਮੀਦਵਾਰ ਵਜੋਂ ਪ੍ਰਿਯੰਕਾ ਗਾਂਧੀ ਵਾਡਰਾ ਦੇ ਨਾਮ ਦੀ ਤਜਵੀਜ਼ ਨੂੰ ਮਨਜ਼ੂਰੀ ਦੇ ਦਿੱਤੀ ਹੈ। -ਪੀਟੀਆਈ

Advertisement

Advertisement